07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਹਲਕਾ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਵਲੋਂ ਖ਼ਰੀਦ ਕੇਂਦਰ ਬਰ੍ਹਮੀ ਦਾ ਦੌਰਾ

ਰਾਏਕੋਟ, 7 ਨਵੰਬਰ (ਬਲਵਿੰਦਰ ਸਿੰਘ ਲਿੱਤਰ) ਮਾਰਕੀਟ ਕਮੇਟੀ ਰਾਏਕੋਟ ਅਧੀਨ ਪੈਂਦੇ ਖ਼ਰੀਦ ਕੇਂਦਰ ਬਰ੍ਹਮੀ ਵਿਚ ਝੋਨੇ ਦੇ ਫ਼ਸਲ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਦੇ ਮਕਸਦ ਤਹਿਤ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਕਾਰਜਕਾਰੀ ਕਮੇਟੀ ਮੈਂਬਰ ਅਤੇ ਹਲਕਾ ਰਾਏਕੋਟ ਤੋਂ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਨੇ ਮੰਡੀ ਦਾ ਦੌਰਾ ਕੀਤਾ ਅਤੇ ਉੱਥੇ ਮੌਜੂਦ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਜਗਰੂਪ ਸਿੰਘ ਖ਼ਾਲਸਾ ਨੇ ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ, ਚੁਕਾਈ ਅਤੇ ਬਾਰਦਾਨੇ ਦੀ ਉਪਲੱਬਧਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ।

Ad Position 21
No active advertisement
ਅਜੀਤ ਡੈਸਕ 08-11-2026
ਰਾਏਕੋਟ, 7 ਨਵੰਬਰ (ਬਲਵਿੰਦਰ ਸਿੰਘ ਲਿੱਤਰ) ਮਾਰਕੀਟ ਕਮੇਟੀ ਰਾਏਕੋਟ ਅਧੀਨ ਪੈਂਦੇ ਖ਼ਰੀਦ ਕੇਂਦਰ ਬਰ੍ਹਮੀ ਵਿਚ ਝੋਨੇ ਦੇ ਫ਼ਸਲ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਦੇ ਮਕਸਦ ਤਹਿਤ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਕਾਰਜਕਾਰੀ ਕਮੇਟੀ ਮੈਂਬਰ ਅਤੇ ਹਲਕਾ ਰਾਏਕੋਟ ਤੋਂ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਨੇ ਮੰਡੀ ਦਾ ਦੌਰਾ ਕੀਤਾ ਅਤੇ ਉੱਥੇ ਮੌਜੂਦ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਜਗਰੂਪ ਸਿੰਘ ਖ਼ਾਲਸਾ ਨੇ ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ, ਚੁਕਾਈ ਅਤੇ ਬਾਰਦਾਨੇ ਦੀ ਉਪਲੱਬਧਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਮੰਡੀ ਵਿਚ ਪੀਣ ਵਾਲੇ ਸਾਫ਼ ਪਾਣੀ, ਛਾਂ ਅਤੇ ਰੌਸ਼ਨੀ ਸਮੇਤ ਹੋਰ ਬੁਨਿਆਦੀ ਸਹੂਲਤਾਂ ਦੀ ਵੀ ਸਮੀਖਿਆ ਕੀਤ ੀ। ਜਗਰੂਪ ਸਿੰਘ ਖ਼ਾਲਸਾ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਜਸਵੰਤ ਸਿੰਘ ਧਾਲੀਆਂ, ਬੇਅੰਤ ਸਿੰਘ ਤਲਵੰਡੀ, ਜਗਦੇਵ ਸਿੰਘ ਝੋਰੜਾਂ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਅਥਲੈਟਿਕਸ ਮੀਟ ’ਚ ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦੀ ਸ਼ਾਨਦਾਰ ਪ੍ਰਾਪਤੀ ਅਗਲੀ ਖ਼ਬਰ –ਮਿੱਟੀ ਦੇ ਦੀਵਿਆਂ ਤੋਂ ਮਹਿੰਗੇ ਤੋਹਫ਼ਿਆਂ ਤੱਕ– ਦੀਵਾਲੀ ਨੇ ਲੁਧਿਆਣਾ ਦੇ ਬਾਜ਼ਾਰਾਂ ਨੂੰ ਦਿੱਤੀ ਨਵੀਂ ਚਮਕ
Ad Position 24