07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਵਿਖੇ ਐੱਨ.ਐੱਸ.ਕਿਊ.ਐੱਫ ਲੈਬ ਦਾ ਉਦਘਾਟਨ ਚੇਅਰਮੈਨ ਸਿੱਧੂ ਨੇ ਕੀਤਾ

ਚੌਂਕੀਮਾਨ, 7 ਨਵੰਬਰ (ਤੇਜਿੰਦਰ ਸਿੰਘ ਚੱਢਾ)-ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਵਿਖੇ ਐੱਨ. ਐੱਸ.

Ad Position 21
No active advertisement
ਅਜੀਤ ਡੈਸਕ 08-11-2026
ਚੌਂਕੀਮਾਨ, 7 ਨਵੰਬਰ (ਤੇਜਿੰਦਰ ਸਿੰਘ ਚੱਢਾ)-ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਵਿਖੇ ਐੱਨ.ਐੱਸ.ਕਿਊ.ਐੱਫ ਲੈਬ ਦਾ ਉਦਘਾਟਨ ਬੜੇ ਉਤਸ਼ਾਹ ਨਾਲ ਕੀਤਾ ਗਿਆ। ਇਸ ਲੈਬ ਦਾ ਉਦਘਾਟਨ ਚੇਅਰਮੈਨ ਪਰਮਿੰਦਰ ਸਿੰਘ ਸਿੱਧੂ ਵੱਲੋਂ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਜਗਦੀਪ ਕੌਰ ਐਜੂਕੇਸ਼ਨ ਕੋਆਰਡੀਨੇਟਰ ਹਲਕਾ ਦਾਖਾ, ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮੀਨੂੰ ਗੁਪਤਾ, ਪਿੰਡ ਸੋਹੀਆਂ ਦੇ ਸਰਪੰਚ ਕੁਲਵੰਤ ਸਿੰਘ ਸੋਹੀਆਂ, ਸਾਬਕਾ ਸਰਪੰਚ ਸੁਖਦੇਵ ਸਿੰਘ ਸੋਹੀਆਂ, ਪ੍ਰਧਾਨ ਗੁਰਦੇਵ ਸਿੰਘ ਸੋਹੀਆਂ ਅਤੇ ਸਮੂਹ ਸਕੂਲ ਸਟਾਫ਼ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਮੀਨੂੰ ਗੁਪਤਾ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ, ਆਧੁਨਿਕ ਅਤੇ ਹੁਨਰ ਆਧਾਰਿਤ ਸਿੱਖਿਆ ਪ੍ਰਦਾਨ ਕਰਨਾ ਹੈ। ਐੱਨ.ਐੱਸ.ਕਿਊ.ਐੱਫ ਲੈਬ ਰਾਹੀਂ ਵਿਦਿਆਰਥੀਆਂ ਨੂੰ ਵਿਹਾਰਕ ਸਿਖਲਾਈ, ਤਕਨੀਕੀ ਗਿਆਨ ਅਤੇ ਕਿੱਤਾਮੁਖੀ ਹੁਨਰ ਹਾਸਲ ਕਰਨ ਦੇ ਬਿਹਤਰ ਮੌਕੇ ਮਿਲਣਗੇ। ਚੇਅਰਮੈਨ ਪਰਮਿੰਦਰ ਸਿੰਘ ਸਿੱਧੂ ਨੇ ਸਕੂਲ ਵਿੱਚ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸਹੂਲਤਾਂ ਵਿਦਿਆਰਥੀਆਂ ਨੂੰ ਆਤਮ-ਨਿਰਭਰ ਅਤੇ ਹੁਨਰਮੰਦ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਸਮੂਹ ਹਾਜ਼ਰੀਨ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਅੰਤ ਵਿੱਚ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਭਰੋਵਾਲ ਕਲਾਂ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ ਅਗਲੀ ਖ਼ਬਰ ਆਖ਼ਰ ਹਲਕਾ ਰਾਏਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਲੋਕਲ ਉਮੀਦਵਾਰ ਲੱਭਿਆ.! ਸੁਖਬੀਰ ਬਾਦਲ ਪਿੰਡ ਨੱਥੋਵਾਲ ਵਿਖੇ 13 ਨੂੰ...
Ad Position 24