07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸਰਕਾਰੀ ਹਾਈ ਸਕੂਲ ਭਰੋਵਾਲ ਕਲਾਂ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ

ਭੂੰਦੜੀ, 7 ਨਵੰਬਰ (ਕੁਲਦੀਪ ਸਿੰਘ ਮਾਨ)- ਸਰਕਾਰੀ ਹਾਈ ਸਕੂਲ ਭਰੋਵਾਲ ਕਲਾਂ ਵਿਖੇ ਮੁੱਖ ਮੰਤਰੀ ਸਿੱਖਿਆ ਕ੍ਰਾਂਤੀ ਤਹਿਤ ਨਵੀਂ ਤਿਆਰ ਕੀਤੀ ਗਈ ਲਾਇਬ੍ਰੇਰੀ ਦਾ ਉਦਘਾਟਨ ਹਲਕਾ ਦਾਖਾ ਦੇ ਇੰਚਾਰਜ ਡਾ: ਕੇ. ਐੱਨ.

Ad Position 21
No active advertisement
ਅਜੀਤ ਡੈਸਕ 08-11-2026
ਭੂੰਦੜੀ, 7 ਨਵੰਬਰ (ਕੁਲਦੀਪ ਸਿੰਘ ਮਾਨ)- ਸਰਕਾਰੀ ਹਾਈ ਸਕੂਲ ਭਰੋਵਾਲ ਕਲਾਂ ਵਿਖੇ ਮੁੱਖ ਮੰਤਰੀ ਸਿੱਖਿਆ ਕ੍ਰਾਂਤੀ ਤਹਿਤ ਨਵੀਂ ਤਿਆਰ ਕੀਤੀ ਗਈ ਲਾਇਬ੍ਰੇਰੀ ਦਾ ਉਦਘਾਟਨ ਹਲਕਾ ਦਾਖਾ ਦੇ ਇੰਚਾਰਜ ਡਾ: ਕੇ.ਐੱਨ. ਕੰਗ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦਾ ਮੁੱਖ ਆਧਾਰ ਹੈ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਅੰਦਰ ਪੜ੍ਹਨ ਦੀ ਰੁਚੀ ਪੈਦਾ ਕਰਨਾ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਨਵੀਂ ਬਣੀ ਲਾਇਬ੍ਰੇਰੀ ਵਿਦਿਆਰਥੀਆਂ ਲਈ ਗਿਆਨ ਪ੍ਰਾਪਤੀ ਦਾ ਮਹੱਤਵਪੂਰਨ ਕੇਂਦਰ ਸਾਬਤ ਹੋਵੇਗੀ ਤੇ ਇਸ ਨਾਲ ਬੱਚਿਆਂ ਵਿੱਚ ਕਿਤਾਬਾਂ ਪੜ੍ਹਨ ਦੀ ਆਦਤ ਨੂੰ ਵੀ ਉਤਸ਼ਾਹ ਮਿਲੇਗਾ। ਇਸ ਮੌਕੇ ਸਰਪੰਚ ਕੁਲਦੀਪ ਸਿੰਘ ਭਰੋਵਾਲ, ਹੈੱਡਮਾਸਟਰ ਵਿਸ਼ਾਲ ਕੁਮਾਰ, ਮੈਂਬਰ ਦਰਸ਼ਨ ਸਿੰਘ ਪਟਵਾਰੀ, ਸੰਤੋਖ ਸਿੰਘ, ਅਵਤਾਰ ਸਿੰਘ ਤਾਰੀ, ਹਰਦੇਵ ਕੌਰ, ਚਰਨਜੀਤ ਸਿੰਘ ਤੱਤਲਾ, ਨੰਬਰਦਾਰ ਜਗਤਾਰ ਸਿੰਘ, ਹਰਜੀਤ ਸਿੰਘ, ਹਰਪ੍ਰੀਤ ਸਿੰਘ, ਗੁਰਦੀਪ ਸਿੰਘ, ਸਾਬਕਾ ਮੈਂਬਰ ਬਲਵੰਤ ਸਿੰਘ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਅਤੇ ਪਿੰਡ ਵਾਸੀ ਹਾਜ਼ਰ ਸਨ। ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ ਡਾ. ਕੰਗ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਲਾਇਬ੍ਰੇਰੀ ਦੀ ਸਹੂਲਤ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਾਹਿਤਕ ਅਤੇ ਆਮ ਗਿਆਨ ਵਿੱਚ ਵੀ ਵਾਧਾ ਕਰਨ ਦਾ ਮੌਕਾ ਮਿਲੇਗਾ।
Ad Position 22
No active advertisement
ਪਿਛਲੀ ਖ਼ਬਰ ਇੰਡੀਅਨ ਓਵਰਸੀਜ਼ ਬੈਂਕ ਵਲੋਂ ਗੁਰਦੁਆਰਾ ਸਿੰਘ ਸਭਾ ਵਿਖੇ ਈ-ਦਾਨ ਡੈਸਕ ਸਥਾਪਿਤ ਅਗਲੀ ਖ਼ਬਰ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਵਿਖੇ ਐੱਨ.ਐੱਸ.ਕਿਊ.ਐੱਫ ਲੈਬ ਦਾ ਉਦਘਾਟਨ ਚੇਅਰਮੈਨ ਸਿੱ...
Ad Position 24