07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

–ਮਿੱਟੀ ਦੇ ਦੀਵਿਆਂ ਤੋਂ ਮਹਿੰਗੇ ਤੋਹਫ਼ਿਆਂ ਤੱਕ– ਦੀਵਾਲੀ ਨੇ ਲੁਧਿਆਣਾ ਦੇ ਬਾਜ਼ਾਰਾਂ ਨੂੰ ਦਿੱਤੀ ਨਵੀਂ ਚਮਕ

ਗੁਰੂਸਰ ਸੁਧਾਰ, 7 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪਿੰਡ ਅਕਾਲਗੜ੍ਹ ਦੇ ਆਮ ਆਦਮੀ ਪਾਰਟੀ ਨਾਲ ਸਬੰਧਤ ਮੈਂਬਰ ਪੰਚਾਇਤ ਪੰਚ ਹਰਜੀਤ ਸਿੰਘ ਤੇ ਪੰਚ ਜਥੇਦਾਰ ਅਵਤਾਰ ਸਿੰਘ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਪਾਰਟੀ ਹਾਈਕਮਾਂਡ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਵਿਧਾਨ ਸਭਾ ਚੋਣਾਂ 2027 ਦੌਰਾਨ ਹਲਕਾ ਰਾਏਕੋਟ ਤੋਂ ਮੌਜੂਦਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੂੰ ਹੀ ਮੁੜ ਪਾਰਟੀ ਦਾ ਉਮੀਦਵਾਰ ਐਲਾਨਿਆ ਜਾਵੇ ਕਿਉਂਕਿ ਅਜੋਕੇ ਸਮੇਂ ਇਕਲੌਤੇ ਸ: ਹਾਕਮ ਸਿੰਘ ਹੀ ਮੁੜ ਤੋਂ ਜਿੱਤ ਦਰਜ ਕਰਨ ਦੇ ਸਮਰੱਥ ਹਨ। ‘ਆਪ’ ਦੇ ਕੱਟੜ ਤੇ ਸਰਗਰਮ ਇੰਨ੍ਹਾਂ ਆਗੂਆਂ ਨੇ ਕਿਹਾ ਕਿ ਵਿਧਾਇਕ ਠੇਕੇਦਾਰ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ ਤੇ ਹਲਕੇ ਦੇ ਲੋਕਾਂ ਨਾਲ ਉਨ੍ਹਾਂ ਦੀ ਕਰੀਬੀ ਨੇੜਤਾ ਹੈ।

Ad Position 21
No active advertisement
ਅਜੀਤ ਡੈਸਕ 08-11-2026
ਗੁਰੂਸਰ ਸੁਧਾਰ, 7 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪਿੰਡ ਅਕਾਲਗੜ੍ਹ ਦੇ ਆਮ ਆਦਮੀ ਪਾਰਟੀ ਨਾਲ ਸਬੰਧਤ ਮੈਂਬਰ ਪੰਚਾਇਤ ਪੰਚ ਹਰਜੀਤ ਸਿੰਘ ਤੇ ਪੰਚ ਜਥੇਦਾਰ ਅਵਤਾਰ ਸਿੰਘ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਪਾਰਟੀ ਹਾਈਕਮਾਂਡ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਵਿਧਾਨ ਸਭਾ ਚੋਣਾਂ 2027 ਦੌਰਾਨ ਹਲਕਾ ਰਾਏਕੋਟ ਤੋਂ ਮੌਜੂਦਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੂੰ ਹੀ ਮੁੜ ਪਾਰਟੀ ਦਾ ਉਮੀਦਵਾਰ ਐਲਾਨਿਆ ਜਾਵੇ ਕਿਉਂਕਿ ਅਜੋਕੇ ਸਮੇਂ ਇਕਲੌਤੇ ਸ: ਹਾਕਮ ਸਿੰਘ ਹੀ ਮੁੜ ਤੋਂ ਜਿੱਤ ਦਰਜ ਕਰਨ ਦੇ ਸਮਰੱਥ ਹਨ। ‘ਆਪ’ ਦੇ ਕੱਟੜ ਤੇ ਸਰਗਰਮ ਇੰਨ੍ਹਾਂ ਆਗੂਆਂ ਨੇ ਕਿਹਾ ਕਿ ਵਿਧਾਇਕ ਠੇਕੇਦਾਰ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ ਤੇ ਹਲਕੇ ਦੇ ਲੋਕਾਂ ਨਾਲ ਉਨ੍ਹਾਂ ਦੀ ਕਰੀਬੀ ਨੇੜਤਾ ਹੈ। ਪੰਚ ਹਰਜੀਤ ਸਿੰਘ ਤੇ ਪੰਚ ਜਥੇਦਾਰ ਅਵਤਾਰ ਸਿੰਘ ਅਨੁਸਾਰ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਆਪਣੇ ਕਾਰਜਕਾਲ ਦੌਰਾਨ ਹਲਕੇ ਵਿਚ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਵੀ ਵਿਸ਼ੇਸ਼ ਯਤਨ ਕੀਤੇ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਭਲਾਈ ਸਕੀਮਾਂ ਤੇ ਸਹੂਲਤਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਵੀ ਵਿਧਾਇਕ ਵਲੋਂ ਵਿਸ਼ੇਸ਼ ਯਤਨ ਕੀਤੇ ਗਏ ਹਨ ਤਾਂ ਜੋ ਕੋਈ ਵੀ ਯੋਗ ਅਤੇ ਲੋੜਵੰਦ ਵਿਅਕਤੀ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ। 07Jag10 ਕੈਪਸ਼ਨ: ਪੰਚ ਹਰਜੀਤ ਸਿੰਘ, ਪੰਚ ਜਥੇਦਾਰ ਅਵਤਾਰ ਸਿੰਘ
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਚ ਬੰਦੀ ਛੋਡ਼ ਤੇ ਦੀਵਾਲੀ ਦੇ ਤਿਉਹਾਰ ਮੌਕੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਦ... ਅਗਲੀ ਖ਼ਬਰ ਪਿੰਡ ਪੋਨਾ ਵਿਖੇ ਵਿਧਾਇਕਾ ਬੀਬੀ ਮਾਣੂੰਕੇ ਦੇ ਦਿਸ਼ਾਂ ਨਿਰਦੇਸ ਤਹਿਤ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ
Ad Position 24