08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸਾਂਸਦ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਪੈਰੋਲ ’ਤੇ ਰਿਹਾਈ ਲਈ ਯਤਨ ਜਾਰੀ- ਇਯਾਲੀ ਬਾਪੂ ਤਰਸੇਮ ਸਿੰਘ ਦੀ ਮਾਤਾ ਚਰਨ ਕੌਰ ਜੱਲੂਪੁਰਾ ਖੇੜਾ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟਾਇਆ

ਮੁੱਲਾਂਪੁਰ-ਦਾਖਾ, 9 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਮੁਖੀ ਬਾਪੂ ਤਰਸੇਮ ਸਿੰਘ ਦੀ ਮਾਤਾ ਚਰਨ ਕੌਰ ਜੱਲੂਪੁਰ ਖੇੜਾ, ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਦਾਦੀ ਮਾਂ ਦੇ ਅਕਾਲ ਚਲਾਣਾ ’ਤੇ ਪਾਰਟੀ ਵਿਚ ਪ੍ਰਮੁੱਖ ਆਗੂ ਐੱਮ. ਐੱਲ.

Ad Position 21
No active advertisement
ਅਜੀਤ ਡੈਸਕ 10-11-2026
ਮੁੱਲਾਂਪੁਰ-ਦਾਖਾ, 9 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਮੁਖੀ ਬਾਪੂ ਤਰਸੇਮ ਸਿੰਘ ਦੀ ਮਾਤਾ ਚਰਨ ਕੌਰ ਜੱਲੂਪੁਰ ਖੇੜਾ, ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਦਾਦੀ ਮਾਂ ਦੇ ਅਕਾਲ ਚਲਾਣਾ ’ਤੇ ਪਾਰਟੀ ਵਿਚ ਪ੍ਰਮੁੱਖ ਆਗੂ ਐੱਮ. ਐੱਲ. ਏ. ਮਨਪ੍ਰੀਤ ਸਿੰਘ ਇਯਾਲੀ ਵਲੋਂ ਜੱਲੂਪੁਰ ਖੇੜਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਮਾਤਾ ਚਰਨ ਕੌਰ ਦੇ ਅਕਾਲ ਚਲਾਣਾ ’ਤੇ ਗੱਲਬਾਤ ਕਰਦਿਆਂ ਐੱਮ. ਐੱਲ. ਏ. ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਬਾਪੂ ਤਰਸੇਮ ਸਿੰਘ ਨੂੰ ਨਾਲ ਲੈ ਕੇ ਜੇਲ੍ਹ ’ਚ ਬੰਦ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ’ਤੇ ਰਿਹਾਈ ਲਈ ਸਾਡੇ ਵਲੋਂ ਕਾਨੂੰਨੀ ਚਾਰਾਜੋਈ ਜਾਰੀ ਹੈ। ਮਾਤਾ ਚਰਨ ਕੌਰ ਦੇ ਅਕਾਲ ਚਲਾਣੇ ’ਤੇ ਲੁਧਿਆਣਾ ਦਿਹਾਤੀ ਜ਼ਿਲ੍ਹੇ ’ਚ ਵਿਧਾਨ ਸਭਾ ਹਲਕਾ ਗਿੱਲ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ (ਸਾਬਕਾ ਸੰਸਦੀ ਸਕੱਤਰ), ਹਰਬੀਰ ਸਿੰਘ ਇਯਾਲੀ, ਮੰਡੀ ਮੁੱਲਾਂਪੁਰ ਦਾਖਾ ਸ਼ਹਿਰੀ ਪ੍ਰਧਾਨ ਅਮਰਜੀਤ ਸਿੰਘ ਮੁੱਲਾਂਪੁਰ, ਸਰਪੰਚ ਰਛਪਾਲ ਸਿੰਘ ਪਾਲੀ ਰੂੰਮੀ, ਰਾਮ ਆਸਰਾ ਸਿੰਘ ਚੱਕ ਕਲਾਂ, ਗੁਰਮੀਤ ਸਿੰਘ ਵਲੀਪੁਰ, ਅਮਨਦੀਪ ਸਿੰਘ ਹਸਨਪੁਰ, ਹਲਕਾ ਰਾਏਕੋਟ ਤੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪ੍ਰਮੁੱਖ ਆਗੂ ਜਗਰੂਪ ਸਿੰਘ ਰਾਏਕੋਟ, ਅਵਨਿੰਦਰ ਸਿੰਘ ਗੋਲਡੀ, ਅਮਨਦੀਪ ਸਿੰਘ ਕੁੱਪ ਖੁਰਦ, ਚਰਨਪ੍ਰੀਤ ਸਿੰਘ ਚੰਨਾ, ਭਗਵੰਤ ਸਿੰਘ ਰਕਬਾ, ਸਰਪੰਚ ਜਗਜੀਤ ਸਿੰਘ ਭੋਲਾ ਦਾਖਾ, ਸਿਕੰਦਰ ਸਿੰਘ ਧਨੋਆ, ਦਰਸ਼ਨ ਸਿੰਘ ਧਨੋਆ, ਹੋਰਨਾਂ ਨੇ ਮਾਤਾ ਚਰਨ ਕੌਰ ਜੱਲੂਪੁਰ ਖੇੜਾ ਦੇ ਅਕਾਲ ਚਲਾਣੇ ’ਤੇ ਬਾਪੂ ਤਰਸੇਮ ਸਿੰਘ ਖ਼ਾਲਸਾ, ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨਾਲ ਦੁੱਖ ਪ੍ਰਗਟਾਇਆ।
Ad Position 22
No active advertisement
ਪਿਛਲੀ ਖ਼ਬਰ ਰਾਏਕੋਟ ਵਿਖੇ ਲਾਈਫ ਕੇਅਰ ਫਾਊਂਡੇਸ਼ਨ ਵਲੋਂ ਚੈਰੀਟੇਬਲ ਲੈਬੋਰਟਰੀ ਕੁਲੈਕਸ਼ਨ ਸੈਂਟਰ ਦਾ ਉਦਘਾਟਨ ਅਗਲੀ ਖ਼ਬਰ ਸਵ: ਇੰਦਰਜੀਤ ਸਿੰਘ ਸੇਖੋਂ ਨੂੰ ਸ਼ਰਧਾਂਜਲੀਆਂ ਭੇਟ
Ad Position 24