08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਰਾਏਕੋਟ ਵਿਖੇ ਲਾਈਫ ਕੇਅਰ ਫਾਊਂਡੇਸ਼ਨ ਵਲੋਂ ਚੈਰੀਟੇਬਲ ਲੈਬੋਰਟਰੀ ਕੁਲੈਕਸ਼ਨ ਸੈਂਟਰ ਦਾ ਉਦਘਾਟਨ

ਰਾਏਕੋਟ, 9 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਲੋਕਾਂ ਨੂੰ ਸਸਤੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਲਾਈਫ ਕੇਅਰ ਫਾਊਂਡੇਸ਼ਨ (ਐੱਨ. ਜੀ.

Ad Position 21
No active advertisement
ਅਜੀਤ ਡੈਸਕ 10-11-2026
ਰਾਏਕੋਟ, 9 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਲੋਕਾਂ ਨੂੰ ਸਸਤੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਲਾਈਫ ਕੇਅਰ ਫਾਊਂਡੇਸ਼ਨ (ਐੱਨ.ਜੀ.ਓ.) ਵਲੋਂ ਰਾਏਕੋਟ ਵਿਖੇ ਆਪਣੇ ਚੈਰੀਟੇਬਲ ਲੈਬੋਰਟਰੀ ਕੁਲੈਕਸ਼ਨ ਸੈਂਟਰ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਸੈਂਟਰ ਗੁਰਦੁਆਰਾ ਬਾਬੇ ਸ਼ਹੀਦਾਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਜੀ ਨੇੜੇ ਟੈਲੀਫੋਨ ਐਕਸਚੇਂਜ ਰਾਏਕੋਟ ਵਿਖੇ ਖੋਲ੍ਹਿਆ ਗਿਆ ਹੈ। ਇਸ ਮੌਕੇ ਸਤੀਸ਼ ਕੁਮਾਰ ਨੇ ਦੱਸਿਆ ਕਿ ਇਸ ਕੁਲੈਕਸ਼ਨ ਸੈਂਟਰ ’ਤੇ ਮਰੀਜ਼ਾਂ ਦੇ ਸਾਰੇ ਤਰ੍ਹਾਂ ਦੇ ਟੈਸਟ ਬਾਜ਼ਾਰ ਦੇ ਔਸਤ ਰੇਟ ਤੋਂ 75 ਫ਼ੀਸਦੀ ਤੱਕ ਘੱਟ ਰੇਟ ’ਤੇ ਕੀਤੇ ਜਾਣਗੇ ਤਾਂ ਜੋ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮਹਿੰਗੇ ਟੈਸਟਾਂ ਕਰਕੇ ਇਲਾਜ ਤੋਂ ਵਾਂਝੇ ਨਾ ਰਹਿਣਾ ਪਵੇ। ਫਾਊਂਡੇਸ਼ਨ ਦਾ ਮਿਸ਼ਨ ‘ਸਮੇਂ ਸਿਰ ਜਾਂਚ, ਸਿਹਤਮੰਦ ਭਵਿੱਖ-ਮਿਸ਼ਨ ਕੈਂਸਰ ਤੇ ਡਾਇਲਸਿਸ ਮੁਕਤ ਪੰਜਾਬ’ ਹੈ, ਜਿਸ ਤਹਿਤ ਲੋਕਾਂ ਨੂੰ ਸਮੇਂ ਸਿਰ ਜਾਂਚ ਕਰਵਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲਾਈਫ ਕੇਅਰ ਫਾਊਂਡੇਸਨ ਦੇ 280 ਤੋਂ ਵੱਧ ਕੁਲੈਕਸ਼ਨ ਸੈਂਟਰ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਕੁਲੈਕਸ਼ਨ ਸੈਂਟਰ ਦਾ ਸਮਾਂ ਰੋਜ਼ਾਨਾ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗਾ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਜਗਦੇਵ ਸਿੰਘ ਗਰੇਵਾਲ, ਪ੍ਰਧਾਨ ਜਸਵਿੰਦਰ ਸਿੰਘ, ਖਜ਼ਾਨਚੀ ਦਵਿੰਦਰ ਸਿੰਘ, ਕੁਲਵਿੰਦਰ ਸਿੰਘ ਭੱਟੀ, ਗੁਰਜੀਤ ਸਿੰਘ ਗਿੱਲ, ਬਲਵੀਰ ਸਿੰਘ ਗਰੇਵਾਲ, ਸ਼ੇਰ ਸਿੰਘ ਗਿੱਲ, ਹਰਜਿੰਦਰ ਸਿੰਘ ਔਲਖ, ਠਾਕਰ ਸਿੰਘ, ਜਗਰਾਜ ਸਿੰਘ ਕਾਲਾ, ਜਨਰਲ ਮੈਨੇਜਰ ਹਰਦੀਪ ਸਿੰਘ, ਮੈਨੇਜਰ ਦਲਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੰਬੜਾਂ ਬਾਜ਼ਾਰ ’ਚ ਦੀਵਾਲੀ ਮੌਕੇ ਰਹੀਆਂ ਰੌਣਕਾਂ, ਮਠਿਆਈਆਂ ਤੇ ਪਟਾਕਿਆਂ ਦੀਆਂ ਦੁਕਾਨਾਂ ’ਤੇ ਲੱਗੀ ਰਹੀ ਭੀੜ ਅਗਲੀ ਖ਼ਬਰ ਸਾਂਸਦ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਪੈਰੋਲ ’ਤੇ ਰਿਹਾਈ ਲਈ ਯਤਨ ਜਾਰੀ- ਇਯਾਲੀ ਬਾਪੂ ਤਰਸੇਮ ਸਿੰਘ ਦੀ ਮਾਤਾ ਚਰਨ ਕੌਰ...
Ad Position 24