08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਹੰਬੜਾਂ ਬਾਜ਼ਾਰ ’ਚ ਦੀਵਾਲੀ ਮੌਕੇ ਰਹੀਆਂ ਰੌਣਕਾਂ, ਮਠਿਆਈਆਂ ਤੇ ਪਟਾਕਿਆਂ ਦੀਆਂ ਦੁਕਾਨਾਂ ’ਤੇ ਲੱਗੀ ਰਹੀ ਭੀੜ

ਹੰਬੜਾਂ, 9 ਨਵੰਬਰ (ਮੇਜਰ ਹੰਬੜਾਂ)- ਕਸਬਾ ਹੰਬੜਾਂ ਇਲਾਕੇ ’ਚ ਦੀਵਾਲੀ ਦਾ ਪਵਿੱਤਰ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹੰਬੜਾਂ ਦੇ ਬਾਜ਼ਾਰਾਂ ਵਿੱਚ ਖੂਬ ਰੌਣਕਾਂ ਦੇਖਣ ਨੂੰ ਮਿਲੀਆਂ।

Ad Position 21
No active advertisement
ਅਜੀਤ ਡੈਸਕ 10-11-2026
ਹੰਬੜਾਂ, 9 ਨਵੰਬਰ (ਮੇਜਰ ਹੰਬੜਾਂ)- ਕਸਬਾ ਹੰਬੜਾਂ ਇਲਾਕੇ ’ਚ ਦੀਵਾਲੀ ਦਾ ਪਵਿੱਤਰ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹੰਬੜਾਂ ਦੇ ਬਾਜ਼ਾਰਾਂ ਵਿੱਚ ਖੂਬ ਰੌਣਕਾਂ ਦੇਖਣ ਨੂੰ ਮਿਲੀਆਂ। ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਨੂੰ ਬੜੇ ਸੁੰਦਰ ਅਤੇ ਆਕਰਸ਼ਕ ਢੰਗ ਨਾਲ ਸਜਾਇਆ ਗਿਆ ਸੀ, ਜਿਸ ਕਾਰਨ ਬਾਜ਼ਾਰ ਦਾ ਨਜ਼ਾਰਾ ਦੇਖਣਯੋਗ ਬਣਿਆ ਹੋਇਆ ਸੀ ਤੇ ਮਠਿਆਈਆਂ ਦੀਆਂ ਦੁਕਾਨਾਂ ’ਤੇ ਗਾਹਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਬਜ਼ਾਰ ’ਚ ਤੋਹਫ਼ਿਆਂ ਅਤੇ ਪਟਾਕਿਆਂ ਦੀਆਂ ਦੁਕਾਨਾਂ ’ਤੇ ਵੀ ਲੋਕਾਂ ਦੀ ਕਾਫ਼ੀ ਆਮਦ ਰਹੀ।ਸ਼ਾਮ ਤੋਂ ਲੈ ਕੇ ਦੇਰ ਰਾਤ ਤੱਕ ਬਾਜ਼ਾਰਾਂ ਵਿੱਚ ਖ਼ਰੀਦਦਾਰੀ ਦਾ ਸਿਲਸਿਲਾ ਜਾਰੀ ਰਿਹਾ ਤੇ ਖ਼ਾਸ ਕਰਕੇ ਮਠਿਆਈਆਂ ਅਤੇ ਪਟਾਕਿਆਂ ਦੀ ਵਿਕਰੀ ਵਧੀਆ ਰਹਿਣ ਕਾਰਨ ਦੁਕਾਨਦਾਰ ਖੁਸ਼ ਦਿਖਾਈ ਦਿੱਤੇ।ਭਾਵੇਂ ਬਾਜ਼ਾਰ ਵਿੱਚ ਬਹੁਤ ਜ਼ਿਆਦਾ ਭੀੜ-ਭੜੱਕਾ ਨਹੀਂ ਰਿਹਾ, ਪਰ ਫਿਰ ਵੀ ਲੋਕਾਂ ਦੀ ਆਵਾਜਾਈ ਲਗਾਤਾਰ ਬਣੀ ਰਹੀ। ਇਸ ਦੌਰਾਨ ਚੌਂਕੀ ਇੰਚਾਰਜ ਕਲਵਿੰਦਰ ਸਿੰਘ ਹੰਬੜਾਂ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਈ ਰੱਖਣ ਲਈ ਵਿਸ਼ੇਸ਼ ਡਿਊਟੀ ਨਿਭਾਈ ਗਈ ਤੇ ਲੋਕਾਂ ਨੇ ਬਿਨਾਂ ਕਿਸੇ ਮੁਸ਼ਕਿਲ ਦੇ ਤਿਉਹਾਰ ਦੀ ਖ਼ਰੀਦਦਾਰੀ ਕੀਤੀ। ਕੁੱਲ ਮਿਲਾ ਕੇ ਕਸਬਾ ਹੰਬੜਾਂ ਵਿਖੇ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਬਾਜ਼ਾਰਾਂ ਵਿੱਚ ਦੇਰ ਰਾਤ ਤੱਕ ਰੌਣਕਾਂ ਲੱਗੀਆਂ ਰਹੀਆਂ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਰਾਏਕੋਟ ਵਿਖੇ ਲਾਈਫ ਕੇਅਰ ਫਾਊਂਡੇਸ਼ਨ ਵਲੋਂ ਚੈਰੀਟੇਬਲ ਲੈਬੋਰਟਰੀ ਕੁਲੈਕਸ਼ਨ ਸੈਂਟਰ ਦਾ ਉਦਘਾਟਨ
Ad Position 24