ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਵਿਖੇ ਦੀਵਾਲੀ ਮਨਾਈ
ਹਠੂਰ, 9 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਬੀ. ਬੀ.
ਹਠੂਰ, 9 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਬੀ. ਬੀ. ਐੱਸ. ਬੀ. ਕੌਨਵੈਂਟ ਸਕੂਲ ਚਕਰ ਵਿਖੇ ਹਰ ਸਾਲਾ ਦੀ ਤਰ੍ਹਾਂ ਇਸ ਵਾਰ ਵੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਦੀਵਾਲੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ ਸਕੂਲ ਦੀ ਪ੍ਰਬੰਧਕੀ ਕਮੇਟੀ ਵਲੋਂ ਆਰਤੀ ਕਰਮ ਦੀ ਰਸਮ ਨਾਲ ਹੋਈ। ਇਸ ਉਪਰੰਤ ਮੈਨੇਜ਼ਮੈਂਟ ਕਮੇਟੀ ਵਲੋਂ ਸਮੂਹ ਅਧਿਆਪਕਾਂ, ਡਰਾਇਵਰਾਂ ਅਤੇ ਸੇਵਾਦਾਰਾਂ ਨੂੰ ਤੋਹਫ਼ੇ ਤੇ ਮਠਿਆਈਆਂ ਦੇ ਕੇ ਸਤਿਕਾਰ ਦਿੱਤਾ। ਇਸ ਦੇ ਨਾਲ ਹੀ ਸਮੂਹ ਬੱਚਿਆਂ ਨੂੰ ਵੀ ਮਠਿਆਈਆਂ ਵੰਡੀਆਂ ਗਈਆਂ। ਇਸ ਪ੍ਰੋਗਰਾਮ ਨੂੰ ਪ੍ਰਿੰਸੀਪਲ ਸ੍ਰੀਮਤੀ ਵਿਮਲ ਚੰਡੋਕ ਦੀ ਦੇਖ ਰੇਖ ਹੇਠ ਚਾਰ ਚੰਨ ਲਾਉਣ ਲਈ ਸਮੂਹ ਵਿਦਿਅਰਥੀਆਂ ਨੇ ਆਪਣੀਆਂ ਆਪਣੀਆਂ ਜਮਾਤਾਂ ਨੂੰ ਦੀਵਾਲੀ ਨਾਲ ਸਬੰਧਤ ਸਮਾਨ ਜਿਵੇਂ ਹੱਥੀਂ ਬਣਾਈਆਂ ਲੜੀਆਂ, ਝੂਮਰ, ਦੀਵੇ, ਮੋਮਬੱਤੀਆਂ ਅਤੇ ਰੰਗੋਲੀਆਂ ਬਣਾ ਕੇ ਖੂਬ ਸਜਾਇਆ। ਇਸ ਤੋਂ ਇਲਾਵਾ ਸਕੂਲ ਵਿਖੇ ਬਣੇ ਚਾਰ ਹਾਊਸਾਂ ਵਿਚਕਾਰ ਰੰਗੋਲੀ, ਦੀਵੇ ਅਤੇ ਮੋਮਬੱਤੀਆਂ ਦੀ ਸਜਾਵਟ ਦੇ ਮੁਕਾਬਲੇ ਵੀ ਕਰਵਾਏ ਗਏ। ਜਿਨਾਂ੍ਹ ਵਿਚੋਂ ਕਰਮਵਾਰ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰ. ਸ੍ਰੀਮਤੀ ਵਿਮਲ ਚੰਡੋਕ ਨੇ ਬੱਚਿਆਂ ਨੂੰ ਵਧਾਈਆਂ ਦਿੰਦਿਆਂ ਇਸ ਤਿਉਹਾਰ ਦੀ ਇਤਿਹਾਸਕ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਇਹ ਤਿਉਹਾਰ ਮਨਾਉਣ ਦਾ ਮੁੱਖ ਮੰਤਵ ਬੱਚਿਆਂ ਨੂੰ ਉਨ੍ਹਾਂ ਦੇ ਧਰਮ, ਇਤਿਹਾਸ ਨਾਲ ਜੋੜਨਾ ਹੀ ਨਹੀਂ ਸਗੋਂ ਉਨ੍ਹਾਂ ਵਿਚ ਸੱਭਿਆਚਾਰ ਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਵੀ ਹੈ। ਸਮੂਹ ਪ੍ਰਬੰਧਕੀ ਕਮੇਟੀ ਨੇ ਵੀ ਬੱਚਿਆਂ, ਸਟਾਫ਼ ਅਤੇ ਪ੍ਰਿੰਸੀਪਲ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। 09Jag36