08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸਫ਼ਾਈ ਤੁਹਾਡੀ ਲਿਆਕਤ ਤੇ ਤੰਦਰੁਸਤੀ ਦਾ ਜ਼ਰੀਆ ਬਣਦੀ ਹੈ- ਬਾਬਾ ਅਰਵਿੰਦਰ ਸਿੰਘ ਨਾਨਕਸਰ

ਜਗਰਾਉਂ, 9 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਵਲੋਂ ਸੰਗਤਾਂ ਨੂੰ ਨਾਲ ਲੈ ਕੇ ਪੂਰੇ ਦਰਬਾਰ ਦੀ ਸਫ਼ਾਈ ਕੀਤੀ। ਇਸ ਮੌਕੇ ਸੰਤ ਨਾਨਕਸਰ ਵਾਲਿਆਂ ਨੇ ਕਿਹਾ ਕਿ ਸਾਫ਼ ਸੁਥਰਾ ਖੇਤਰ ਸੁੰਦਰ ਹੀ ਨਹੀਂ ਲੱਗਦਾ ਬਲਕਿ ਇਹ ਤੁਹਾਡੀ ਲਿਆਕਤ ਅਤੇ ਤੰਦਰੁਸਤੀ ਦਾ ਜ਼ਰੀਆ ਵੀ ਬਣਦਾ ਹੈ।

Ad Position 21
No active advertisement
ਅਜੀਤ ਡੈਸਕ 10-11-2026
ਜਗਰਾਉਂ, 9 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਵਲੋਂ ਸੰਗਤਾਂ ਨੂੰ ਨਾਲ ਲੈ ਕੇ ਪੂਰੇ ਦਰਬਾਰ ਦੀ ਸਫ਼ਾਈ ਕੀਤੀ। ਇਸ ਮੌਕੇ ਸੰਤ ਨਾਨਕਸਰ ਵਾਲਿਆਂ ਨੇ ਕਿਹਾ ਕਿ ਸਾਫ਼ ਸੁਥਰਾ ਖੇਤਰ ਸੁੰਦਰ ਹੀ ਨਹੀਂ ਲੱਗਦਾ ਬਲਕਿ ਇਹ ਤੁਹਾਡੀ ਲਿਆਕਤ ਅਤੇ ਤੰਦਰੁਸਤੀ ਦਾ ਜ਼ਰੀਆ ਵੀ ਬਣਦਾ ਹੈ। ਉਨ੍ਹਾਂ ਦੱਸਿਆ ਕਿ ਨਾਨਕਸਰ ਵਿਖੇ ਹੱਥੀ਼ਂ ਸੇਵਾ ਕਰਨ ਦੀ ਰੀਤ ਸੱਚਖੰਡ ਵਾਸੀ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਨੇ ਸ਼ੁਰੂ ਕੀਤੀ ਸੀ ਜੋ ਹੁਣ ਸੰਗਤਾਂ ਦੇ ਸਹਿਯੋਗ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਨਾਨਕਸਰ ਵਿਖੇ ਹਰ ਐਤਵਾਰ ਸੰਗਤਾਂ ਨੂੰ ਨਾਲ ਲੈ ਕੇ ਪੂਰੇ ਦਰਬਾਰ ਦੀ ਸਫ਼ਾਈ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਸੰਗਤਾਂ ਨੂੰ ਸਿਖਾਇਆ ਜਾਂਦਾ ਹੈ ਕਿ ਉਨ੍ਹਾਂ ਨਾਨਕਸਰ ਦੇ ਨਾਲ ਨਾਲ ਉਹ ਜਿਥੇ ਰਹਿੰਦੇ ਹਨ ਉਸ ਥਾਂ ਨੂੰ ਸਾਫ਼ ਸੁਥਰਾ ਰੱਖਣਾ ਹੈ ਤੇ ਰਹਿਣਯੋਗ ਬਣਾਉਣਾ ਹੈ। ਉਨ੍ਹਾਂ ਸੰਗਤਾਂ ਨੂੰ ਵੱਧ ਤੋਂ ਵੱਧ ਰੁੱਖ਼ ਲਾਉਣ ਅਤੇ ਉਨ੍ਹਾਂ ਨੂੰ ਪਾਲਣ ਲਈ ਵੀ ਆਖਿਆ । ਇਸ ਮੌਕੇ ਪਰਮਜੀਤ ਸਿੰਘ, ਮਨਜੀਤ ਸਿੰਘ, ਅਵਤਾਰ ਸਿੰਘ ਬਿੱਟਾ, ਏ.ਐੱਸ.ਆਈ ਗੁਲਜਾਰ ਸਿੰਘ, ਦੇਵ ਦੱਤ ਕਪੂਰ, ਵਿਸ਼ਾਲ ਕਪੂਰ, ਬਿੰਦਰ ਸਿੰਘ, ਰਵੀ ਕਪੂਰ, ਲਵਪ੍ਰੀਤ ਸਿੰਘ, ਚਰਨਜੀਤ ਸਿੰਘ,ਗੁਰਪ੍ਰੀਤ ਸਿੰਘ, ਮਹਿੰਦਰਪਾਲ ਸਿੰਘ, ਦਲੇਰ ਸਿੰਘ ਲੁਧਿਆਣਾ ਤੇ ਮਨਿੰਦਰ ਸਿੰਘ ਮੰਨੀ ਕੈਲਪੁਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਵੀਂ ਦਿੱਲੀ ’ਚ ਗੋਵਰਧਨ ਪੂਜਾ ਮੌਕੇ ਗਊਸ਼ਾਲਾ ’ਚ ਗਾਵਾਂ ਨੂੰ ਚਾਰਾ ਖੁਆਉਂਦੇ ਹੋਏ ਲੋਕ। ਅਗਲੀ ਖ਼ਬਰ ਪੁਲਿਸ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਬੰਨ੍ਹਿਆ ਰੰਗ
Ad Position 24