08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸਵਾਮੀ ਰੂਪ ਚੰਦ ਜੈਨ ਸਕੂਲ ਦੇ ਵਿਦਿਆਰਥੀਆਂ ਦਾ ਅੰਤਰ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਜਗਰਾਉਂ, 9 ਨਵੰਬਰ (ਵਿਨੋਦ ਕੁਮਾਰ)-ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਦੇ ਵਿਦਿਆਰਥੀਆਂ ਨੇ ਖ਼ਾਲਸਾ ਕਾਲਜ ਫਾਰ ਵੂਮੈਨ ਲੁਧਿਆਣਾ ਵਿਖੇ ਆਯੋਜਿਤ ਅੰਤਰ-ਸਕੂਲ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਮਾਣ ਵਧਾਇਆ। ਪ੍ਰਿੰਸੀਪਲ ਸ੍ਰੀਮਤੀ ਰਾਜਪਾਲ ਕੌਰ ਦੀ ਯੋਗ ਅਗਵਾਈ ਅਤੇ ਸਮੂਹ ਮੈਨੇਜਮੈਂਟ ਦੇ ਸੁਚੱਜੇ ਸਹਿਯੋਗ ਸਦਕਾ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਪੂਰੇ ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਭਾਗ ਲੈਂਦਿਆਂ ਆਪਣੀ ਪ੍ਰਤਿਭਾ, ਗਿਆਨ ਅਤੇ ਸਿਰਜਣਾਤਮਕ ਸੋਚ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 10-11-2026
ਜਗਰਾਉਂ, 9 ਨਵੰਬਰ (ਵਿਨੋਦ ਕੁਮਾਰ)-ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਦੇ ਵਿਦਿਆਰਥੀਆਂ ਨੇ ਖ਼ਾਲਸਾ ਕਾਲਜ ਫਾਰ ਵੂਮੈਨ ਲੁਧਿਆਣਾ ਵਿਖੇ ਆਯੋਜਿਤ ਅੰਤਰ-ਸਕੂਲ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਮਾਣ ਵਧਾਇਆ। ਪ੍ਰਿੰਸੀਪਲ ਸ੍ਰੀਮਤੀ ਰਾਜਪਾਲ ਕੌਰ ਦੀ ਯੋਗ ਅਗਵਾਈ ਅਤੇ ਸਮੂਹ ਮੈਨੇਜਮੈਂਟ ਦੇ ਸੁਚੱਜੇ ਸਹਿਯੋਗ ਸਦਕਾ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਪੂਰੇ ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਭਾਗ ਲੈਂਦਿਆਂ ਆਪਣੀ ਪ੍ਰਤਿਭਾ, ਗਿਆਨ ਅਤੇ ਸਿਰਜਣਾਤਮਕ ਸੋਚ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ। ਇਸ ਮੌਕੇ ਬਿਜ਼ਨੈੱਸ ਕੁਇਜ਼ ਮੁਕਾਬਲੇ ਵਿੱਚ ਬਾਰ੍ਹਵੀਂ ਕਾਮਰਸ ਦੀਆਂ ਵਿਦਿਆਰਥਣਾਂ ਸਨੇਹਾ ਅਤੇ ਵੰਸ਼ਿਕਾ ਨੇ ਦੂਜਾ ਸਥਾਨ ਹਾਸਲ ਕਰਕੇ ਆਪਣੀ ਵਿਸ਼ੇਸ਼ ਵਿਸ਼ਾ-ਮੁਹਾਰਤ ਦਾ ਸਬੂਤ ਦਿੱਤਾ। ਇਸੇ ਤਰ੍ਹਾਂ ਐਡ-ਮੈਡ ਸ਼ੋਅ ਮੁਕਾਬਲੇ ਵਿੱਚ ਬਾਰ੍ਹਵੀਂ ਕਾਮਰਸ ਦੀਆਂ ਵਿਦਿਆਰਥਣਾਂ ਵੇਦਿਕਾ, ਸੁਰਜੀ, ਜਸਮੀਨ ਕੌਰ ਅਤੇ ਜਸਲੀਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਰਚਨਾਤਮਕਤਾ ਅਤੇ ਪੇਸ਼ਕਾਰੀ ਦੇ ਹੁਨਰ ਨਾਲ ਸਭ ਦਾ ਧਿਆਨ ਖਿੱਚਿਆ। ਇਸ ਮਾਣਮੱਤੀ ਪ੍ਰਾਪਤੀ ’ਤੇ ਪ੍ਰਿੰਸੀਪਲ ਰਾਜਪਾਲ ਕੌਰ ਨੇ ਜੇਤੂ ਵਿਦਿਆਰਥੀਆਂ ਸਮੇਤ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਅਕਾਦਮਿਕ ਅਤੇ ਸਿਰਜਣਾਤਮਕ ਮੁਕਾਬਲੇ ਵਿਦਿਆਰਥੀਆਂ ਅੰਦਰ ਵਪਾਰਕ ਸੂਝ-ਬੂਝ, ਆਤਮ-ਵਿਸ਼ਵਾਸ, ਟੀਮ ਵਰਕ ਅਤੇ ਨਵੀਨਤਮ ਵਿਚਾਰਾਂ ਨੂੰ ਵਿਕਸਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ, ਲਗਨ ਅਤੇ ਸਮਰਪਣ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਿੰਮਕ ਗੋਤ ਦੇ ਜਠੇਰਿਆ ਦੇ ਅਸਥਾਨ ’ਤੇ ਮੇਲਾ ਕਰਵਾਇਆ ਅਗਲੀ ਖ਼ਬਰ ਦੀਵਾਲੀ ਦੀ ਰਾਤ ਆਤਿਸ਼ਬਾਜ਼ੀ ਡਿੱਗਣ ਕਾਰਨ ਨਵੀਂ ਸਕਾਰਪੀਓ ਗੱਡੀ ਸੜ ਕੇ ਹੋਈ ਸਵਾਹ
Ad Position 24