10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਨੇ ਭਗਵਾਨ ਵਿਸ਼ਵਕਰਮਾ ਜੀ ਦਾ ਜਨਮ ਦਿਵਸ ਮਨਾਇਆ

ਰਾਏਕੋਟ, 10 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਸੀਟੂ ਨਾਲ ਸਬੰਧਿਤ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦੀ ਰਾਏਕੋਟ ਕਮੇਟੀ ਵਲੋਂ ਭਗਵਾਨ ਵਿਸ਼ਵਕਰਮਾ ਜੀ ਦਾ ਜਨਮ ਦਿਵਸ ਗੁਰੀਲਾ ਨਗਰ ਸਥਿਤ ਸੀਟੂ ਦਫ਼ਤਰ ਦੇ ਕਾਮਰੇਡ ਰਛਪਾਲ ਸਿੰਘ ਹਾਲ ਵਿਖੇ ਮਨਾਇਆ ਗਿਆ। ਇਸ ਮੌਕੇ ਮਜ਼ਦੂਰਾਂ ਦੇ ਹੱਕਾਂ, ਕੇਂਦਰ ਸਰਕਾਰ ਦੀਆਂ ਨੀਤੀਆਂ ਤੇ ਕਿਰਤ ਕਾਨੂੰਨਾਂ ਵਿਚ ਕੀਤੀਆਂ ਤਬਦੀਲੀਆਂ ਬਾਰੇ ਵਿਚਾਰ-ਚਰਚਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 11-11-2026
ਰਾਏਕੋਟ, 10 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਸੀਟੂ ਨਾਲ ਸਬੰਧਿਤ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦੀ ਰਾਏਕੋਟ ਕਮੇਟੀ ਵਲੋਂ ਭਗਵਾਨ ਵਿਸ਼ਵਕਰਮਾ ਜੀ ਦਾ ਜਨਮ ਦਿਵਸ ਗੁਰੀਲਾ ਨਗਰ ਸਥਿਤ ਸੀਟੂ ਦਫ਼ਤਰ ਦੇ ਕਾਮਰੇਡ ਰਛਪਾਲ ਸਿੰਘ ਹਾਲ ਵਿਖੇ ਮਨਾਇਆ ਗਿਆ। ਇਸ ਮੌਕੇ ਮਜ਼ਦੂਰਾਂ ਦੇ ਹੱਕਾਂ, ਕੇਂਦਰ ਸਰਕਾਰ ਦੀਆਂ ਨੀਤੀਆਂ ਤੇ ਕਿਰਤ ਕਾਨੂੰਨਾਂ ਵਿਚ ਕੀਤੀਆਂ ਤਬਦੀਲੀਆਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ (ਸੀਟੂ) ਪੰਜਾਬ ਦੇ ਸੂਬਾ ਪ੍ਰਧਾਨ ਦਲਜੀਤ ਕੁਮਾਰ ਗੋਰਾ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਮਜ਼ਦੂਰ ਪੱਖੀ ਕਿਰਤ ਕਾਨੂੰਨਾਂ ਨੂੰ ਖ਼ਤਮ ਕਰਕੇ ਉਨ੍ਹਾਂ ਦੀ ਥਾਂ ਚਾਰ ਲੇਬਰ ਕੋਡ ਲਾਗੂ ਕੀਤੇ ਗਏ ਹਨ, ਜਿਸ ਨਾਲ ਮਜ਼ਦੂਰਾਂ ਦੇ ਹੱਕਾਂ ਤੇ ਜਥੇਬੰਦ ਹੋਣ ਦੀ ਆਜ਼ਾਦੀ ਨੂੰ ਸੱਟ ਵੱਜੀ ਹੈ। ਮਨਰੇਗਾ ਕਾਨੂੰਨ ਦੀ ਥਾਂ ਨਵੀਂ ਵਿਕਸਿਤ ਭਾਰਤ-ਜੀ-ਰਾਮ-ਜੀ ਯੋਜਨਾ ਲਿਆਉਣ ਤੇ ਕੰਮ ਦੇ ਘੰਟਿਆਂ ਵਿਚ ਵਾਧੇ ਦੇ ਪ੍ਰਬੰਧ ਵੀ ਮਜ਼ਦੂਰ ਵਰਗ ਲਈ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਤੇ ਦੇਸ਼ ਨੂੰ ਵੰਡਣ ਵਾਲੀਆਂ ਨੀਤੀਆਂ ਤੇ ਮਜ਼ਦੂਰ ਪੱਖੀ ਕਾਨੂੰਨਾਂ ਵਿਚ ਕੀਤੀਆਂ ਤਬਦੀਲੀਆਂ ਖ਼ਿਲਾਫ਼ ਸੀਟੂ ਵਲੋਂ 2 ਤੇ 3 ਦਸੰਬਰ ਨੂੰ ਦਿੱਲੀ ਵਿਖੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਮਨਰੇਗਾ ਮਜ਼ਦੂਰ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਡਾ. ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਦਿੱਲੀ ਧਰਨੇ ਦੀਆਂ ਤਿਆਰੀਆਂ ਸਬੰਧੀ 21 ਨਵੰਬਰ ਨੂੰ ਰਾਏਕੋਟ ਵਿਖੇ ਕਨਵੈਨਸ਼ਨ ਕਰਵਾਈ ਜਾਵੇਗੀ। ਇਸ ਕਨਵੈਨਸ਼ਨ ਨੂੰ ਸੀਟੂ ਦੇ ਸੂਬਾ ਪ੍ਰਧਾਨ ਸਾਥੀ ਚੰਦਰ ਸ਼ੇਖਰ, ਸੂਬਾ ਜਨਰਲ ਸਕੱਤਰ ਮਹਾਂ ਸਿੰਘ ਰੋੜੀ, ਸੀਟੂ ਹਿੰਦੁਸਤਾਨ ਦੀ ਸਕੱਤਰ ਭੈਣ ਊਸ਼ਾ ਰਾਣੀ ਵੀ ਸੰਬੋਧਨ ਕਰਨਗੇ। ਇਸ ਮੌਕੇ ਮਿਸਤਰੀ ਰਾਜ, ਜਸਵੰਤ ਸਿੰਘ ਤਲਵੰਡੀ, ਮਿਸਤਰੀ ਕਾਲਾ ਜੌਹਲਾਂ, ਮਿਸਤਰੀ ਕਰਮਜੀਤ ਸਿੰਘ, ਸਨੀ, ਰਲਦਾ ਸਿੰਘ ਗੋਬਿੰਦਗੜ੍ਹ, ਪ੍ਰਿਤਪਾਲ ਸਿੰਘ ਬਿੱਟਾ, ਚਮਕੌਰ ਸਿੰਘ ਨੂਰਪੁਰਾ, ਸਤਵਿੰਦਰ ਸਿੰਘ ਮਾੜਾ, ਭੁਪਿੰਦਰ ਸਿੰਘ ਰਾਏਕੋਟ, ਗੁਰਨਾਮ ਸਿੰਘ, ਗੁਰਦੀਪ ਸਿੰਘ ਬੁਰਜ, ਡਾ. ਕਰਮ ਚੰਦ ਬੁਰਜ ਹਕੀਮਾਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮਾਜਰੀ ਵਿਖੇ ਡਾ . ਕੰਗ ਨੇ ਸਖੀਆਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਸੁਖਬੀਰ ਦੀ 13 ਨੂੰ ਰਾਏਕੋਟ ਫ਼ੇਰੀ ਹਲਕੇ ਦੀ ਸਿਆਸਤ ’ ਚ ਨਵੇਂ ਸਮੀਕਰਨ ਪੈਦਾ ਕਰੇਗੀ
Ad Position 24