ਸੇਂਟ ਜੇਵੀਅਰ ਸਕੂਲ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ
ਭੂੰਦੜੀ, 10 ਨਵੰਬਰ (ਕੁਲਦੀਪ ਸਿੰਘ ਮਾਨ)- ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਜਸਵੰਤ ਕੌਰ ਢੱਟ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
ਭੂੰਦੜੀ, 10 ਨਵੰਬਰ (ਕੁਲਦੀਪ ਸਿੰਘ ਮਾਨ)- ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਜਸਵੰਤ ਕੌਰ ਢੱਟ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਜਸਵੰਤ ਕੌਰ ਢੱਟ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ, ਬੰਦੀ ਛੋੜ ਦਿਵਸ ਦੇ ਇਤਿਹਾਸ ਅਤੇ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਕਲਾਸ ਰੂਮਾਂ ਦੇ ਬੋਰਡਾਂ ਤੇ ਹਾਊਸ ਬੋਰਡਾਂ ਨੂੰ ਵੱਖ-ਵੱਖ ਢੰਗਾਂ ਨਾਲ ਸਜਾਇਆ ਗਿਆ। ਇਸ ਤੋਂ ਇਲਾਵਾ ਰੰਗੋਲੀ ਬਣਾਉਣ , ਦੀਵੇ ਤੇ ਮੋਮਬੱਤੀਆਂ ਸਜਾਉਣ ਦੇ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਸਕੂਲ ਮੈਨੇਜਮੈਂਟ ਵਲੋਂ ਦੀਵਾਲੀ ਦੀ ਖੁਸ਼ੀ ਵਿੱਚ ਸਮੂਹ ਸਟਾਫ਼ ਨੂੰ ਤੋਹਫ਼ੇ ਦੇ ਕੇ ਤਿਉਹਾਰ ਦੀਆਂ ਵਧਾਈਆਂ ਵੀ ਦਿੱਤੀਆਂ ਗਈਆਂ। ਸਕੂਲ ਦੇ ਚੇਅਰਮੈਨ ਪ੍ਰਗਟ ਸਿੰਘ ਸੰਘਾ, ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢੱਟ ਤੇ ਪ੍ਰਿੰਸੀਪਲ ਜਸਵੰਤ ਕੌਰ ਢੱਟ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਬੰਦੀ ਛੋੜ ਦਿਵਸ ਤੇ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਵਾਤਾਵਰਨ ਦੀ ਸੰਭਾਲ ਲਈ ਧੂੰਏ ਤੇ ਸ਼ੋਰ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ।