11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਹਲਕਾ ਰਾਏਕੋਟ ਤੋਂ ਮਜ਼ਬੂਤ ‘ਆਪ’ ਉਮੀਦਵਾਰ ਵਜੋਂ ਦੇਖਿਆ ਜਾ ਰਿਹਾ ਵਿਧਾਇਕ ਠੇਕੇਦਾਰ ਹਾਕਮ ਸਿੰਘ

ਰਾਏਕੋਟ, 11 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਵਿਧਾਨ ਸਭਾ ਹਲਕਾ ਰਾਏਕੋਟ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਦਿੱਗਜ਼ ਆਗੂ ਠੇਕੇਦਾਰ ਹਾਕਮ ਸਿੰਘ ਨੇ ਹਲਕੇ ਵਿਚ ਆਪਣੀਆਂ ਸਿਆਸੀ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਜਿਸ ਦੌਰਾਨ ਉਹ ਸਰਕਾਰੀ ਸਕੀਮਾਂ ਤੇ ਸਹੂਲਤਾਂ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕਰ ਰਹੇ ਹਨ, ਬਲਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੇ ਕੰਮਾਂ, ਗਾਰੰਟੀਆਂ ਨੂੰ ਪੂਰਾ ਕਰਨ ਅਤੇ ਆਉਣ ਵਾਲੇ ਸਮੇਂ ’ਚ ਪੰਜਾਬ ਦੀ ਬਿਹਤਰੀ ਲਈ ਉਲੀਕੇ ਕਾਰਜਾਂ ਨੂੰ ਘਰ-ਘਰ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕਰ ਰਹੇ ਹਨ।

Ad Position 21
No active advertisement
ਵਿਧਾਇਕ ਠੇਕੇਦਾਰ ਹਾਕਮ ਸਿੰਘ 12-11-2026
ਰਾਏਕੋਟ, 11 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਵਿਧਾਨ ਸਭਾ ਹਲਕਾ ਰਾਏਕੋਟ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਦਿੱਗਜ਼ ਆਗੂ ਠੇਕੇਦਾਰ ਹਾਕਮ ਸਿੰਘ ਨੇ ਹਲਕੇ ਵਿਚ ਆਪਣੀਆਂ ਸਿਆਸੀ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਜਿਸ ਦੌਰਾਨ ਉਹ ਸਰਕਾਰੀ ਸਕੀਮਾਂ ਤੇ ਸਹੂਲਤਾਂ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕਰ ਰਹੇ ਹਨ, ਬਲਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੇ ਕੰਮਾਂ, ਗਾਰੰਟੀਆਂ ਨੂੰ ਪੂਰਾ ਕਰਨ ਅਤੇ ਆਉਣ ਵਾਲੇ ਸਮੇਂ ’ਚ ਪੰਜਾਬ ਦੀ ਬਿਹਤਰੀ ਲਈ ਉਲੀਕੇ ਕਾਰਜਾਂ ਨੂੰ ਘਰ-ਘਰ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕਰ ਰਹੇ ਹਨ। ਪਿਛਲੇ ਲੰਮੇ ਸਮੇਂ ਤੋਂ ਸਿਆਸੀ ਖੇਤਰ ’ਚ ਸਰਗਰਮ ਠੇਕੇਦਾਰ ਹਾਕਮ ਸਿੰਘ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਪਹਿਲੀ ਵਾਰ ਵਿਧਾਨ ਸਭਾ ਦੀ ਚੋਣ ਲਈ ਲੜ੍ਹੀ ਤੇ ਭਾਰੀ ਬਹੁਮਤ ਨਾਲ ਚੋਣ ਜਿੱਤ ਕੇ ਢਾਈ ਦਹਾਕਿਆਂ ਦੀ ਗੈਰ-ਸੱਤ੍ਹਾਧਾਰੀ ਧਿਰ ਦੇ ਵਿਧਾਇਕ ਬਣਨ ਦੀ ਰਿਵਾਇਤ ਨੂੰ ਤੋੜਦਿਆਂ ਸੱਤ੍ਹਾਧਾਰੀ ਧਿਰ ਦੇ ਵਿਧਾਇਕ ਬਣੇ। ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਦੇ ਪੰਜ ਸਾਲਾਂ ਕਾਰਜਕਾਲ ਦੌਰਾਨ ਉਨ੍ਹਾਂ ਹਲਕੇ ਦੀ ਬਿਹਤਰੀ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਅਤੇ ਸਰਕਾਰ ਦੇ ਸਹਿਯੋਗ ਨਾਲ ਕਈ ਵਿਕਾਸ ਕਾਰਜ ਕਰਵਾਏ। ਇਨ੍ਹਾਂ ਪੰਜ ਸਾਲਾਂ ਦੌਰਾਨ ਐੱਮ.ਐੱਲ.ਏ. ਠੇਕੇਦਾਰ ਹਾਕਮ ਸਿੰਘ ਵਲੋਂ ਕਰਵਾਏ ਕੰਮਾਂ ਦੇ ਵੇਰਵੇ ਅਨੁਸਾਰ ਉਨ੍ਹਾਂ ਨੇ ‘ਆਪ’ ਸਰਕਾਰ ਬਣਨ ’ਤੇ ਨੂਰਾ ਮਾਹੀ ਬੱਸ ਸਟੈਂਡ ਤੇ ਸੰਤਾ ਸਿੰਘ ਰਾਮਗੜ੍ਹੀਆ ਪਾਰਕ ਦਾ ਉਦਘਾਟਨ ਕੀਤਾ, ਰਾਏਕੋਟ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਦੋ ਪਾਣੀ ਵਾਲੀਆਂ ਟੈਂਕੀਆਂ ਦਾ ਨਿਰਮਾਣ ਕਰਵਾਇਆ, ਰਾਏਕੋਟ ਤੋਂ ਜੌਹਲਾਂ-ਲੋਹਗੜ੍ਹ ਰੋਡ, ਰਾਏਕੋਟ ਤੋਂ ਸਹਿਬਾਜਪੁਰਾ-ਕੁਤਬਾ ਰੋਡ ਤੇ ਕਸਬਾ ਬੱਸੀਆਂ ਤੋਂ ਪਿੰਡ ਨੱਥੋਵਾਲ ਵਾਲੀ ਰੋਡ ਨੂੰ 18 ਫੁੱਟ ਚੌੜ੍ਹਾ ਕਰਕੇ ਬਣਵਾਇਆ, ਸਕੂਲ ਆਫ਼ ਐਮੀਨੈਂਸ ਪਿੰਡ ਦੱਧਾਹੂਰ ਦੇ ਵਿਕਾਸ ਲਈ 10 ਕਰੋੜ ਦੀ ਗ੍ਰਾਂਟ ਮਨਜ਼ੂਰ ਕਰਵਾਈ, 25 ਕਰੋੜ ਖ਼ਰਚ ਕਰਕੇ ਹਲਕਾ ਰਾਏਕੋਟ ਦੇ ਕਿਸਾਨਾਂ ਨੂੰ ਖੇਤੀਬਾੜੀ ਲਈ ਨਹਿਰੀ ਪਾਣੀ ਮੁਹੱਈਆ ਕਰਵਾਇਆ। ਇਸ ਤੋਂ ਇਲਾਵਾ ਹਲਕੇ ਦੇ ਪਿੰਡਾਂ ’ਚ ਵੱਡੇ ਪੱਧਰ ’ਤੇ ਲੋੜੀਂਦਾ ਵਿਕਾਸ ਕਰਵਾਇਆ ਅਤੇ ਹਲਕਾ ਦੇ 39 ਪਿੰਡਾਂ ’ਚ ਖੇਡ ਮੈਦਾਨ ਬਣਵਾਏ, ਹਲਕਾ ਰਾਏਕੋਟ ਵਿਚੋਂ ਲੰਘਦੀਆਂ ਮੇਨ ਸੜਕਾਂ, ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਰਾਏਕੋਟ ਸ਼ਹਿਰ ਦੀਆਂ ਸੜਕਾਂ ਦਾ ਪੁਨਰ-ਨਿਰਮਾਣ ਸਮੇਤ ਵੱਡੀ ਪੱਧਰ ’ਤੇ ਵਿਕਾਸ ਕਾਰਜ਼ ਕਰਵਾਏ ਹਨ। ਇਸ ਸਭ ਦੇ ਚੱਲਦੇ ਠੇਕੇਦਾਰ ਹਾਕਮ ਸਿੰਘ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਹਲਕਾ ਰਾਏਕੋਟ ਤੋਂ ਮਜ਼ਬੂਤ ਉਮੀਦਵਾਰ ਵਜੋਂ ਦੇਖੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਦਸਮੇਸ਼ ਨਗਰ ਜਗਰਾਉਂ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਜਾ ਨਗਰ ਕੀਰਤਨ 21 ਨੂੰ ਸਜਾਇਆ ਜਾਵੇਗਾ ਅਗਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਗੋਲਡ ਕੱਪ ਅੱਜ ਤੋਂ
Ad Position 24