11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਮਨੋਹਰ ਨਗਰ ’ ਚ ਸ਼ਰੇਆਮ ਵਿਕ ਰਹੇ ਨਸ਼ੇ ਨੂੰ ਲੈ ਕੇ ਇਲਾਕੇ ਦੇ ਲੋਕਾਂ ਨੇ ਪੁਲਿਸ ਖ਼ਿਲਾਫ਼ ਖੋਲ੍ਹਿਆ ਮੋਰਚਾ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਲੋਕਾਂ ਨੇ ਕੱਢੀ ਭੜਾਸ

ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮਨੋਹਰ ਨਗਰ ਵਿਚ ਬੀਤੀ ਰਾਤ ਉਸ ਵਕਤ ਸਥਿਤੀ ਤਣਾਅਪੂਰਨ ਬਣ ਗਈ, ਜਦੋਂ ਨਸ਼ਾ ਵੇਚ ਰਹੇ ਦੋ ਨੌਜਵਾਨਾਂ ਨੂੰ ਮੁਹੱਲੇ ਦੇ ਲੋਕਾਂ ਨੇ ਕਾਬੂ ਕਰ ਲਿਆ ਤੇ ਮੁਹੱਲੇ ਦੇ ਲੋਕਾਂ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਪੁਲਿਸ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਤੇ ਜੰਮ ਕੇ ਭੜਾਸ ਕੱਢੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਹੱਲੇ ਦੇ ਲੋਕਾਂ ਨੇ ਦੱਸਿਆ ਕਿ ਮਨੋਹਰ ਨਗਰ ਵਿਚ ਹੈਰੋਇਨ ਦੀ ਤਸਕਰੀ ਸ਼ਰੇਆਮ ਹੋ ਰਹੀ ਹੈ ਅਤੇ ਇਸ ਸਬੰਧੀ ਕਈ ਵਾਰ ਪੁਲਿਸ ਨੂੰ ਵੀ ਸੂਚਿਤ ਕੀਤਾ ਜਾ ਚੁੱਕਾ ਹੈ, ਪਰ ਪੁਲਿਸ ਵਲੋਂ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 12-11-2026
ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮਨੋਹਰ ਨਗਰ ਵਿਚ ਬੀਤੀ ਰਾਤ ਉਸ ਵਕਤ ਸਥਿਤੀ ਤਣਾਅਪੂਰਨ ਬਣ ਗਈ, ਜਦੋਂ ਨਸ਼ਾ ਵੇਚ ਰਹੇ ਦੋ ਨੌਜਵਾਨਾਂ ਨੂੰ ਮੁਹੱਲੇ ਦੇ ਲੋਕਾਂ ਨੇ ਕਾਬੂ ਕਰ ਲਿਆ ਤੇ ਮੁਹੱਲੇ ਦੇ ਲੋਕਾਂ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਪੁਲਿਸ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਤੇ ਜੰਮ ਕੇ ਭੜਾਸ ਕੱਢੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਹੱਲੇ ਦੇ ਲੋਕਾਂ ਨੇ ਦੱਸਿਆ ਕਿ ਮਨੋਹਰ ਨਗਰ ਵਿਚ ਹੈਰੋਇਨ ਦੀ ਤਸਕਰੀ ਸ਼ਰੇਆਮ ਹੋ ਰਹੀ ਹੈ ਅਤੇ ਇਸ ਸਬੰਧੀ ਕਈ ਵਾਰ ਪੁਲਿਸ ਨੂੰ ਵੀ ਸੂਚਿਤ ਕੀਤਾ ਜਾ ਚੁੱਕਾ ਹੈ, ਪਰ ਪੁਲਿਸ ਵਲੋਂ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਸ਼ੇੜੀ ਨੌਜਵਾਨਾਂ ਵਲੋਂ ਕਾਰਾਂ ਦੀਆਂ ਬੈਟਰੀਆਂ ਤੇ ਘਰਾਂ ਵਿਚ ਲਗਾਤਾਰ ਚੋਰੀਆਂ ਕੀਤੀਆਂ ਜਾ ਰਹੀਆਂ ਹਨ, ਪਰ ਪੁਲਿਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਦੇਰ ਰਾਤ ਜਦੋਂ ਇਹ ਨੌਜਵਾਨ ਨਸ਼ਾ ਵੇਚਣ ਆਏ ਤਾਂ ਇਕੱਠੇ ਹੋਏ ਮੁਹੱਲੇ ਦੇ ਲੋਕਾਂ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ ਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਵਲੋਂ ਇਨ੍ਹਾਂ ਦੋਵਾਂ ਨੂੰ ਥਾਣੇ ਲਿਆਂਦਾ ਗਿਆ ਹੈ। ਇਹ ਦੋਵੇਂ ਨੌਜਵਾਨ ਨਸ਼ੇ ਵਿਚ ਧੁੱਤ ਦੱਸੇ ਜਾ ਰਹੇ ਸਨ। ਇਸ ਮੌਕੇ ਲੋਕਾਂ ਨੇ ਦੱਸਿਆ ਕਿ ਮਨੋਹਰ ਨਗਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਨਸ਼ਾ ਤਸਕਰੀ ਆਮ ਗੱਲ ਬਣ ਗਈ ਹੈ ਤੇ ਨਸ਼ਾ ਤਸਕਰਾਂ ਵਲੋਂ ਸ਼ਰੇਆਮ ਨੌਜਵਾਨਾਂ ਨੂੰ ਇਹ ਨਸ਼ਾ ਵੇਚਿਆ ਜਾ ਰਿਹਾ ਹੈ, ਪਰ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਜਾਂਚ ਕਰ ਰਹੀ ਮਹਿਲਾ ਐਸ.ਐਚ.ਓ. ਗੁਰਸ਼ਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਮੁਹੱਲੇ ਦੇ ਲੋਕਾਂ ਨੂੰ ਇਸ ਸਬੰਧੀ ਲਿਖਤੀ ਸ਼ਿਕਾਇਤ ਕਰਨ ਬਾਰੇ ਵੀ ਕਿਹਾ ਹੈ, ਪਰ ਲੋਕ ਅਜਿਹਾ ਨਹੀਂ ਕਰ ਰਹੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਬਾਰੇ ਪੁਲਿਸ ਨੂੰ ਸੂਚਿਤ ਕਰਨ ਤਾਂ ਜੋ ਵੇਲੇ ਸਿਰ ਕਾਰਵਾਈ ਕੀਤੀ ਜਾ ਸਕੇ। ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਜੇਕਰ ਪੁਲਿਸ ਵਲੋਂ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ ਤਾਂ ਉਹ ਸੰਘਰਸ਼ ਕਰਨਗੇ, ਜਿਸ ਦੀ ਜ਼ਿੰਮੇਵਾਰੀ ਪੁਲਿਸ ਉੱਚ ਅਧਿਕਾਰੀਆਂ ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਕ ਪਾਸੇ ਤਾਂ ਮਾਨ ਸਰਕਾਰ ਨਸ਼ੇ ਖ਼ਤਮ ਕਰਨ ਦੇ ਦਾਅਵੇ ਕਰ ਰਹੀ ਹੈ, ਜਦਕਿ ਉਨ੍ਹਾਂ ਦੇ ਇਲਾਕੇ ਵਿਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਆਟੋ - ਰਿਨਿਊਅਲ ਦੀ ਸਹੂਲਤ ਸਬੰਧੀ ਪੀ . ਪੀ . ਸੀ . ਬੀ . ਦਾ ਵਿਸ਼ੇਸ਼ ਕੈਂਪ ਅੱਜ 200 ਤੋਂ ਵੱਧ ਉਦਯੋਗਿਕ ਯੂਨਿਟਾਂ ਨੂੰ... ਅਗਲੀ ਖ਼ਬਰ ਕੁੱਟਮਾਰ ਦਾ ਮਾਮਲਾ
Ad Position 24