11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪਿੰਡ ਬੱਸੀਆਂ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 15 ਨੂੰ

ਰਾਏਕੋਟ, 11 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਮਾਨਵਤਾ ਦੀ ਸੇਵਾ ਤੇ ਲੋੜਵੰਦ ਮਰੀਜ਼ਾਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਸਵ: ਗੁਰਮਿੰਦਰ ਸਿੰਘ ਜਵੰਦਾ ਦੀ ਨਿੱਘੀ-ਮਿੱਠੀ ਯਾਦ ’ਚ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਦੀ ਸੇਵਾ ਸਵ: ਸੁਖਦੇਵ ਸਿੰਘ ਜਵੰਦਾ ਯਾਦਗਾਰੀ ਟਰੱਸਟ ਤੇ ਸਮੂਹ ਜਵੰਦਾ ਪਰਿਵਾਰ ਪਿੰਡ ਬੱਸੀਆਂ ਵੱਲੋਂ ਕਰਵਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 12-11-2026
ਰਾਏਕੋਟ, 11 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਮਾਨਵਤਾ ਦੀ ਸੇਵਾ ਤੇ ਲੋੜਵੰਦ ਮਰੀਜ਼ਾਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਸਵ: ਗੁਰਮਿੰਦਰ ਸਿੰਘ ਜਵੰਦਾ ਦੀ ਨਿੱਘੀ-ਮਿੱਠੀ ਯਾਦ ’ਚ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਦੀ ਸੇਵਾ ਸਵ: ਸੁਖਦੇਵ ਸਿੰਘ ਜਵੰਦਾ ਯਾਦਗਾਰੀ ਟਰੱਸਟ ਤੇ ਸਮੂਹ ਜਵੰਦਾ ਪਰਿਵਾਰ ਪਿੰਡ ਬੱਸੀਆਂ ਵੱਲੋਂ ਕਰਵਾਈ ਜਾ ਰਹੀ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਮਿਤੀ 15 ਨਵੰਬਰ 2026, ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਗੁਰਦੁਆਰਾ ਸਤਰੰਜਸਰ ਸਾਹਿਬ ਪਾਤਿਸ਼ਾਹੀ ਦਸਵੀਂ ਪਿੰਡ ਬੱਸੀਆਂ ਵਿਖੇ ਲਗਾਇਆ ਜਾਵੇਗਾ। ਇਸ ਕੈਂਪ ਵਿਚ ਪੰਜਾਬ ਦੇ ਪ੍ਰਸਿੱਧ ਅਤੇ ਤਜਰਬੇਕਾਰ ਅੱਖਾਂ ਦੇ ਮਾਹਿਰ ਡਾ: ਰਮੇਸ਼ ਐੱਮ. ਡੀ. (ਸਟੇਟ ਐਵਾਰਡੀ) ਤੇ ਡਾ: ਅਕਰਸ਼ਨ ਮਹਿਤਾ ਐੱਮ. ਐੱਸ. ਅੱਖਾਂ ਦੇ ਮਾਹਿਰ ਆਪਣੀ ਪੂਰੀ ਟੀਮ ਸਮੇਤ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅੱਪ ਕਰਨਗੇ। ਚੈੱਕਅੱਪ ਤੋਂ ਬਾਅਦ ਜਿੰਨ੍ਹਾਂ ਮਰੀਜ਼ਾਂ ਨੂੰ ਆਪ੍ਰੇਸ਼ਨ ਦੀ ਲੋੜ ਹੋਵੇਗੀ, ਉਨ੍ਹਾਂ ਦੇ ਲੈਂਨਜ਼ ਵਾਲੇ ਆਪ੍ਰੇਸ਼ਨ (ਬਿਨਾਂ ਟਾਂਕੇ ਤੋਂ) ਲੁਧਿਆਣਾ ਸਥਿਤ ਹਸਪਤਾਲ ਵਿਖੇ ਬਿਲਕੁਲ ਮੁਫ਼ਤ ਕੀਤੇ ਜਾਣਗੇ। ਕੈਂਪ ਵਿੱਚ ਆਉਣ ਵਾਲੇ ਸਮੂਹ ਲੋੜਵੰਦ ਮਰੀਜ਼ਾਂ ਲਈ ਵਿਸ਼ੇਸ਼ ਨੋਟ ਜਾਰੀ ਕੀਤਾ ਗਿਆ ਹੈ ਕਿ ਆਪ੍ਰੇਸ਼ਨ ਕਰਵਾਉਣ ਵਾਲੇ ਮਰੀਜ਼ ਆਪਣੇ ਨਾਲ ਆਧਾਰ ਕਾਰਡ ਦੀ ਫੋਟੋ ਕਾਪੀ ਜ਼ਰੂਰ ਲੈ ਕੇ ਆਉਣ।
Ad Position 22
No active advertisement
ਪਿਛਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਤੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣਾ ਘੱਟ ਗਿਣਤੀਆਂ ਨਾਲ ਅਨਿਆਂ- ਵਿਧਾਇਕ ਇਯਾਲੀ ਅਗਲੀ ਖ਼ਬਰ ਮੰਡੀਆਂ ’ਚ ਝੋਨੇ ਦੀ ਫ਼ਸਲ ਦੀ ਖ਼ਰੀਦ ਬੰਦ ਕਰਨਾ ਸਰਕਾਰ ਦਾ ਨਿੰਦਣਯੋਗ ਫ਼ੈਸਲਾ- ਧਾਲੀਵਾਲ, ਗਿੱਲ ਕੋਟਲੀ
Ad Position 24