11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਜੈ ਮਾਂ ਵੈਸ਼ਨੋ ਦੇਵੀ ਕਲੱਬ ਵਲੋਂ ਮਾਂ ਭਗਵਤੀ ਜਾਗਰਣ ਤੇ ਭੰਡਾਰਾ 21 ਨੂੰ

ਜਗਰਾਉਂ , 11 ਨਵੰਬਰ ( ਹਰਵਿੰਦਰ ਸਿੰਘ ਖ਼ਾਲਸਾ )- ਜੈ ਮਾਂ ਵੈਸ਼ਨੋ ਦੇਵੀ ਕਲੱਬ ਜਗਰਾਉਂ ਵਲੋਂ 21 ਵਾਂ ਵਿਸ਼ਾਲ ਮਾਂ ਭਗਵਤੀ ਜਾਗਰਣ ਅਤੇ ਭੰਡਾਰਾ 21 ਨਵੰਬਰ , ਦਿਨ ਸ਼ਨਿਚਰਵਾਰ ਨੂੰ ਪਾਣੀ ਵਾਲੀ ਟੈਂਕੀ ਨੇੜੇ , ਜਗਰਾਉਂ ਵਿਖੇ ਕਰਵਾਇਆ ਜਾਵੇਗਾ । ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਰਵੀ ਸ਼ਰਮਾ ਤੇ ਜਤਨ ਸਿੰਗਲਾ ਨੇ ਦੱਸਿਆ ਕਿ ਇਸ ਧਾਰਮਿਕ ਸਮਾਗਮ ਮੌਕੇ ਗਾਇਕ ਰੌਸ਼ਨ ਪ੍ਰਿੰਸ ਅਤੇ ਪੰਡਿਤ ਵੰਸ਼ ਰਾਜ ਮਾਤਾ ਰਾਣੀ ਦੀਆਂ ਭੇਟਾਂ ਰਾਹੀਂ ਮਹਿਮਾ ਦਾ ਗੁਣਗਾਨ ਕਰਨਗੇ ।

Ad Position 21
No active advertisement
ਅਜੀਤ ਡੈਸਕ 12-11-2026
ਜਗਰਾਉਂ , 11 ਨਵੰਬਰ ( ਹਰਵਿੰਦਰ ਸਿੰਘ ਖ਼ਾਲਸਾ )- ਜੈ ਮਾਂ ਵੈਸ਼ਨੋ ਦੇਵੀ ਕਲੱਬ ਜਗਰਾਉਂ ਵਲੋਂ 21 ਵਾਂ ਵਿਸ਼ਾਲ ਮਾਂ ਭਗਵਤੀ ਜਾਗਰਣ ਅਤੇ ਭੰਡਾਰਾ 21 ਨਵੰਬਰ , ਦਿਨ ਸ਼ਨਿਚਰਵਾਰ ਨੂੰ ਪਾਣੀ ਵਾਲੀ ਟੈਂਕੀ ਨੇੜੇ , ਜਗਰਾਉਂ ਵਿਖੇ ਕਰਵਾਇਆ ਜਾਵੇਗਾ । ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਰਵੀ ਸ਼ਰਮਾ ਤੇ ਜਤਨ ਸਿੰਗਲਾ ਨੇ ਦੱਸਿਆ ਕਿ ਇਸ ਧਾਰਮਿਕ ਸਮਾਗਮ ਮੌਕੇ ਗਾਇਕ ਰੌਸ਼ਨ ਪ੍ਰਿੰਸ ਅਤੇ ਪੰਡਿਤ ਵੰਸ਼ ਰਾਜ ਮਾਤਾ ਰਾਣੀ ਦੀਆਂ ਭੇਟਾਂ ਰਾਹੀਂ ਮਹਿਮਾ ਦਾ ਗੁਣਗਾਨ ਕਰਨਗੇ । ਉਨ੍ਹਾਂ ਦੱਸਿਆ ਕਿ ਜਾਗਰਣ ਲਈ ਮਾਤਾ ਚਿੰਤਪੁਰਨੀ ਜੀ ਦੇ ਦਰਬਾਰ ਤੋਂ ਪਵਿੱਤਰ ਜੋਤ ਲਿਆਂਦੀ ਜਾ ਰਹੀ ਹੈ । ਸਮਾਗਮ ਦੌਰਾਨ ਜੋਤੀ ਪੂਜਨ ਦੀ ਰਸਮ ਰਾਣਾ ਸਵੀਟ ਸ਼ਾਪ , ਨੇੜੇ ਡੀ . ਏ . ਵੀ . ਕਾਲਜ ਜਗਰਾਉਂ ਅਤੇ ਸਮੂਹ ਸਹਿਯੋਗੀਆਂ ਵੱਲੋਂ ਅਦਾ ਕੀਤੀ ਜਾਵੇਗੀ । ਇਸ ਮੌਕੇ ਸ਼ਰਧਾਲੂਆਂ ਲਈ ਭੰਡਾਰੇ ਦਾ ਵੀ ਆਯੋਜਨ ਕੀਤਾ ਜਾਵੇਗਾ । ਰਵੀ ਸ਼ਰਮਾ ਅਤੇ ਜਤਨ ਸਿੰਗਲਾ ਨੇ ਸ਼ਹਿਰ ਅਤੇ ਇਲਾਕੇ ਦੀਆਂ ਸੰਗਤਾਂ ਨੂੰ ਪਰਿਵਾਰਾਂ ਸਮੇਤ ਇਸ ਧਾਰਮਿਕ ਸਮਾਗਮ ਵਿੱਚ ਪਹੁੰਚ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਦੀ ਅਪੀਲ ਕੀਤੀ । ਇਸ ਜਾਗਰਣ ਸਬੰਧੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀ ਵੱਖ ਵੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਵੀ ਦਿੱਤੇ ਜਾ ਰਹੇ ਹਨ ।
Ad Position 22
No active advertisement
ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡੀ. ਏ. ਵੀ. ਕਾਲਜ ’ਚ ਸੈਮੀਨਾਰ ਲਗਾਇਆ ਅਗਲੀ ਖ਼ਬਰ ਚਾਈਨਾ ਤੋਂ ਆਏ ਡੈਲੀਗੇਸ਼ਨ ਨੇ ਬੂਟਾ ਲਗਾ ਕੇ ਪ੍ਰਦੂਸ਼ਣ ਘਟਾਉਣ ਤੇ ਹਰਿਆਲੀ ਵਧਾਉਣ ਦਾ ਦਿੱਤਾ ਸੱਦਾ
Ad Position 24