‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡੀ. ਏ. ਵੀ. ਕਾਲਜ ’ਚ ਸੈਮੀਨਾਰ ਲਗਾਇਆ
ਜਗਰਾਉਂ, 11 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ. ਐੱਸ.
ਜਗਰਾਉਂ, 11 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ. ਐੱਸ. ਪੀ. ਡਾ: ਅੰਕੁਰ ਗੁਪਤਾ ਦੀ ਯੋਗ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਜ਼ਿਲ੍ਹਾ ਸਾਂਝ ਕੇਂਦਰ ਅਤੇ ਕੁਦਰਤ ਦੇ ਰਾਖੇ ਟਰੱਸਟ ਦੇ ਸਹਿਯੋਗ ਨਾਲ ਲਾਜਪਤ ਰਾਏ ਡੀ. ਏ. ਵੀ. ਕਾਲਜ ਜਗਰਾਉਂ ਵਿਚ ਵਿਦਿਆਰਥੀਆ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਪ੍ਰਿੰਸੀਪਲ ਡਾ: ਅਨੁਜ ਸ਼ਰਮਾ, ਕੈਪਟਨ ਨਰੇਸ਼ ਵਰਮਾ, ਕੁਦਰਤ ਦੇ ਰਾਖੇ ਟਰੱਸਟ ਦੇ ਚੇਅਰਮੈਨ ਰਾਜਿੰਦਰ ਜੈਨ ਕਾਕਾ, ਸਾਂਝ ਕੇਂਦਰ ਇੰਚਾਰਜ ਹਰਪ੍ਰੀਤ ਸਿੰਘ, ਪ੍ਰੋਫੈਸਰ ਰੋਹਿਤ ਵਰਮਾ ਅਤੇ ਡਾਕਟਰ ਸੁਭਾਸ਼ ਚੰਦਰ ਨੇ ਜਿੱਥੇ ਵਿਦਿਆਰਥੀਆਂ ਨੂੰ ਆਪ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਉੱਥੇ ਉਨ੍ਹਾਂ ਨੂੰ ਦੂਜਿਆਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਲਈ ਕਿਹਾ। ਇਸ ਮੌਕੇ ਵਿਦਿਆਰਥੀਆਂ ਨੇ ਪੁਲਿਸ ਦੀ ਨਸ਼ਿਆਂ ਵਿਰੁੱਧ ਮੁਹਿੰਮ ’ਚ ਹਿੱਸਾ ਲੈਣ ਦਾ ਪ੍ਰਣ ਕੀਤਾ।