ਸਪਰਿੰਗ ਡਿਊ ਸਕੂਲ ਵਿਖੇ ਗੁਰਤਾਗੱਦੀ ਦਿਵਸ ਮਨਾਇਆ
ਜਗਰਾਉਂ, 11 ਨਵੰਬਰ (ਵਿਨੋਦ ਕੁਮਾਰ)- ਸਪਰਿੰਗ ਡਿਊ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ ਗਿਆ। ਇਸ ਪਵਿੱਤਰ ਮੌਕੇ ਸਕੂਲ ਦੇ ਵਿਦਿਆਰਥੀਆਂ ਤੇ ਸਮੂਹ ਸਟਾਫ਼ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।
ਜਗਰਾਉਂ, 11 ਨਵੰਬਰ (ਵਿਨੋਦ ਕੁਮਾਰ)- ਸਪਰਿੰਗ ਡਿਊ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ ਗਿਆ। ਇਸ ਪਵਿੱਤਰ ਮੌਕੇ ਸਕੂਲ ਦੇ ਵਿਦਿਆਰਥੀਆਂ ਤੇ ਸਮੂਹ ਸਟਾਫ਼ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਇਸ ਦੌਰਾਨ ਸਮੂਹ ਸਟਾਫ਼ ਤੇ ਵਿਦਿਆਰਥੀਆ ਨੇ ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੂਰੀ ਸ਼ਰਧਾ ਤੇ ਇਕਾਗਰਤਾ ਨਾਲ ਪਾਠ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸਕੂਲ ਦਾ ਵਾਤਾਵਰਨ ਗੁਰਬਾਣੀ ਦੇ ਪਵਿੱਤਰ ਸ਼ਬਦਾਂ ਨਾਲ ਅਧਿਆਤਮਿਕ ਰੰਗ ਵਿਚ ਰੰਗਿਆ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਰੀਨਾ ਜੈਦਿਕਾ ਤੇ ਵਾਈਸ ਪ੍ਰਿੰਸੀਪਲ ਬੇਅੰਤ ਬਾਵਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਲਈ ਸਾਂਝੀਵਾਲਤਾ, ਬਰਾਬਰਤਾ, ਸੱਚਾਈ, ਨਿਮਰਤਾ, ਸੇਵਾ ਤੇ ਆਪਸੀ ਪਿਆਰ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਗੁਰਬਾਣੀ ਦੀਆਂ ਸਿੱਖਿਆਵਾਂ ਕੇਵਲ ਪੜ੍ਹਨ ਜਾਂ ਸੁਣਨ ਤੱਕ ਸੀਮਤ ਨਹੀਂ ਰਹਿਣੀਆਂ ਚਾਹੀਦੀਆਂ, ਸਗੋਂ ਇਨ੍ਹਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਅਪਣਾਉਣਾ ਵੀ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਚੰਗੇ ਸੰਸਕਾਰ ਗ੍ਰਹਿਣ ਕਰਨ, ਮਾਪਿਆਂ ਤੇ ਬਜ਼ੁਰਗਾਂ ਦਾ ਸਤਿਕਾਰ ਕਰਨ, ਲੋੜਵੰਦਾਂ ਦੀ ਮਦਦ ਕਰਨ ਅਤੇ ਸਮਾਜ ਵਿਚ ਪਿਆਰ ਤੇ ਭਾਈਚਾਰਾ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਸਕੂਲਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿੱਦਿਆ ਦੇਣ ਦੇ ਨਾਲ-ਨਾਲ ਉਨ੍ਹਾਂ ਅੰਦਰ ਨੈਤਿਕ ਤੇ ਅਧਿਆਤਮਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਵੀ ਹੈ। ਅੰਤ ਵਿਚ ਸਮੂਹ ਵਿਦਿਆਰਥੀਆਂ ਤੇ ਸਟਾਫ਼ ਨੇ ਗੁਰੂ ਸਾਹਿਬਾਨ ਵਲੋਂ ਦਰਸਾਏ ਸੇਵਾ, ਸਿਮਰਨ ਤੇ ਸਦਾਚਾਰ ਦੇ ਮਾਰਗ ’ ਤੇ ਚੱਲਣ ਦਾ ਸੰਦੇਸ਼ ਲਿਆ। ਇਸ ਮੌਕੇ ਸਮੂਹ ਮੈਨੇਜਮੈਂਟ ਮੈਂਬਰਜ਼ ਪ੍ਰਧਾਨ ਮਨਜੋਤ ਚੌਹਾਨ, ਚੇਅਰਮੈਨ ਬਲਦੇਵ ਬਾਵਾ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਛਾਬੜਾ, ਡਾਇਰੈਕਟਰ ਨਵਨੀਤ ਚੌਹਾਨ, ਮੈਨੇਜਰ ਮਨਦੀਪ ਚੌਹਾਨ, ਮੈਨੇਜਿੰਗ ਡਾਇਰੈਕਟਰ ਬਹਾਦੁਰ ਸਿੰਘ ਸਿੱਧੂ ਤੇ ਹਰਜੀਤ ਸਿੰਘ ਸਿੱਧੂ ਯੂ. ਐੱਸ. ਏ. ਹਾਜ਼ਰ ਸਨ।