12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

‘ਆਪ’ ਨੇ ਵਿਧਾਇਕਾ ਬੀਬੀ ਮਾਣੂੰਕੇ ’ਤੇ ਮੁੜ ਜਤਾਇਆ ਭਰੋਸਾ, ਤੀਜੀ ਵਾਰ ਐਲਾਨਿਆ ਉਮੀਦਵਾਰ

ਜਗਰਾਉਂ, 12 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਐਲਾਨੀ ਦੂਸਰੀ ਲਿਸਟ ’ਚ ਜਗਰਾਉਂ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੂੰ ਲਗਾਤਾਰ ਤੀਜੀ ਵਾਰ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ਨਾਲ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਪਾਰਟੀ ਹਾਈਕਮਾਂਡ ਵੱਲੋਂ ਮੁੜ ਭਰੋਸਾ ਪ੍ਰਗਟਾਉਣ ਨੂੰ ਜਿੱਥੇ ਉਨ੍ਹਾਂ ਦੀ ਸਿਆਸੀ ਸਰਗਰਮੀ ਦੀ ਪ੍ਰਵਾਨਗੀ ਵਜੋਂ ਦੇਖਿਆ ਜਾ ਰਿਹਾ ਹੈ, ਉੱਥੇ ਹੀ ਆਗਾਮੀ ਵਿਧਾਨ ਸਭਾ ਚੋਣਾਂ ਲਈ ਜਗਰਾਉਂ ਹਲਕੇ ਵਿੱਚ ਸਿਆਸੀ ਸਰਗਰਮੀਆਂ ਵੀ ਤੇਜ਼ ਹੋਣ ਦੀ ਸੰਭਾਵਨਾ ਹੈ।

Ad Position 21
No active advertisement
ਜਗਰਾਉਂ ਵਿਖੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੂੰ ‘ਆਪ’ ਵਲੋਂ ਤੀਸਰੀ ਵਾਰ ਟਿਕਟ ਮਿਲਣ ’ਤੇ ਮੂੰਹ ਮਿੱਠਾ ਕਰਵਾਉਂਦੇ ਹੋਏ ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ, ਚੇਅਰਮੈਨ ਕੁਲਵਿੰਦਰ ਸਿੰਘ ਝੱਜ ਤੇ ਹੋਰ। ਤਸਵੀਰ: ਭੁਪਿੰਦਰ ਸਿੰਘ ਮੁਰਲੀ 13-11-2026

ਜਗਰਾਉਂ, 12 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਐਲਾਨੀ ਦੂਸਰੀ ਲਿਸਟ ’ਚ ਜਗਰਾਉਂ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੂੰ ਲਗਾਤਾਰ ਤੀਜੀ ਵਾਰ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ਨਾਲ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਪਾਰਟੀ ਹਾਈਕਮਾਂਡ ਵੱਲੋਂ ਮੁੜ ਭਰੋਸਾ ਪ੍ਰਗਟਾਉਣ ਨੂੰ ਜਿੱਥੇ ਉਨ੍ਹਾਂ ਦੀ ਸਿਆਸੀ ਸਰਗਰਮੀ ਦੀ ਪ੍ਰਵਾਨਗੀ ਵਜੋਂ ਦੇਖਿਆ ਜਾ ਰਿਹਾ ਹੈ, ਉੱਥੇ ਹੀ ਆਗਾਮੀ ਵਿਧਾਨ ਸਭਾ ਚੋਣਾਂ ਲਈ ਜਗਰਾਉਂ ਹਲਕੇ ਵਿੱਚ ਸਿਆਸੀ ਸਰਗਰਮੀਆਂ ਵੀ ਤੇਜ਼ ਹੋਣ ਦੀ ਸੰਭਾਵਨਾ ਹੈ। ਉਮੀਦਵਾਰੀ ਦੇ ਐਲਾਨ ਨਾਲ ਹੀ ਹਲਕੇ ਵਿਚ ਚੋਣ ਸਰਗਰਮੀਆਂ ਦੇ ਨਾਲ ਵਿਕਾਸ ਕਾਰਜਾਂ ਅਤੇ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦੀ ਚਰਚਾ ਵੀ ਸ਼ੁਰੂ ਹੋ ਗਈ ਹੈ। ਇਸ ਮੌਕੇ ਸਮਰਥਕਾਂ ਨੇ ਪਟਾਕੇ ਚਲਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਬੀਬੀ ਮਾਣੂੰਕੇ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਮਨਾਈ। ਇਸ ਮੌਕੇ ਵਿਧਾਇਕਾ ਬੀਬੀ ਮਾਣੂੰਕੇ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਵਿਚ ਹਲਕੇ ਦੇ ਵਰਕਰਾਂ ਦਾ ਵੀ ਵੱਡਾ ਯੋਗਦਾਨ ਹਨ, ਜਿਸ ਕਰਕੇ ਪਾਰਟੀ ਨੇ ਉਨ੍ਹਾਂ ’ਤੇ ਭਰੋਸਾ ਕਰਕੇ ਤੀਸਰੀ ਵਾਰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਇਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਯੋਗ ਉਮੀਦਵਾਰ ਦੀ ਚੋਣ ਕਰਕੇ ਵਰਕਰਾਂ ਦੀਆਂ ਭਾਵਨਾਵਾਂ ਦੀ ਕਦਰ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵਿਧਾਇਕਾ ਮਾਣੂੰਕੇ ਇਸ ਵਾਰ ਪਹਿਲਾਂ ਨਾਲੋਂ ਵੀ ਵੱਡੇ ਫ਼ਰਕ ਨਾਲ ਜਿੱਤ ਹਾਸਲ ਕਰਨਗੇ। ਇਸ ਮੌਕੇ ਚੇਅਰਮੈਨ ਕੁਲਵਿੰਦਰ ਸਿੰਘ ਝੱਜ, ਪ੍ਰੋ: ਸੁਖਵਿੰਦਰ ਸਿੰਘ, ਕੌਂਸਲਰ ਜਗਜੀਤ ਸਿੰਘ ਜੱਗੀ, ਕਰਮ ਸਿੰਘ ਸਿੱਧੂ, ਅਰਸ਼ਪ੍ਰੀਤ ਸਿੰਘ ਸਰਾਂ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸੂਬੇ ਅੰਦਰ 2027 ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨਾ ਤੈਅ- ਸਿੰਮਕ, ਮਲਕਪੁਰ ਅਗਲੀ ਖ਼ਬਰ ਜਗਰਾਉਂ ਵਿਖੇ ਬੇਅੰਤ ਸਿੰਘ ਸਿੱਧੂ ਨੇ ਐੱਸ. ਡੀ. ਐੱਮ. ਦਾ ਅਹੁਦਾ ਸੰਭਾਲਿਆ
Ad Position 24