ਅਨਾਜ ਮੰਡੀਆਂ ਬੰਦ ਕਰਨ ਦੇ ਵਿਰੋਧ ’ਚ ਐੱਸ. ਡੀ. ਐੱਮ. ਦਫ਼ਤਰ ਅੱਗੇ ਕਿਸਾਨਾਂ ਦਾ ਧਰਨਾ ਅੱਜ
ਰਾਏਕੋਟ, 12 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸੰਯੁਕਤ ਕਿਸਾਨ ਮੋਰਚੇ ਵਲੋਂ ਉਲੀਕੇ ਗਏ ਸੂਬਾ ਪੱਧਰੀ ਪ੍ਰੋਗਰਾਮ ਮੁਤਾਬਿਕ ਅੱਜ 13 ਨਵੰਬਰ ਨੂੰ ਦੁਪਹਿਰ 12 ਵਜੇ ਸਥਾਨਕ ਐੱਸ. ਡੀ.
ਰਾਏਕੋਟ, 12 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸੰਯੁਕਤ ਕਿਸਾਨ ਮੋਰਚੇ ਵਲੋਂ ਉਲੀਕੇ ਗਏ ਸੂਬਾ ਪੱਧਰੀ ਪ੍ਰੋਗਰਾਮ ਮੁਤਾਬਿਕ ਅੱਜ 13 ਨਵੰਬਰ ਨੂੰ ਦੁਪਹਿਰ 12 ਵਜੇ ਸਥਾਨਕ ਐੱਸ.ਡੀ.ਐੱਮ. ਦਫ਼ਤਰ ਅੱਗੇ ਇਲਾਕੇ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵਲੋਂ ਸ਼ਾਂਝੇ ਤੌਰ ’ਤੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਅਤੇ ਅਨਾਜ ਮੰਡੀਆਂ ਨੂੰ ਸਮੇਂ ਤੋਂ ਪਹਿਲਾਂ ਬੰਦ ਕਰਨ ਦੇ ਫ਼ੈਸਲੇ ਖ਼ਿਲਾਫ਼ ਇਹ ਸੰਘਰਸ਼ ਵਿੱਢਿਆ ਜਾ ਰਿਹਾ ਹੈ। ਇਸ ਜਾਣਕਾਰੀ ਕੁੱਲ ਹਿੰਦ ਕਿਸਾਨ ਮਹਾਂ ਸਭਾ ਦੇ ਕੇਂਦਰੀ ਕਮੇਟੀ ਮੈਂਬਰ ਡਾ.ਗੁਰਚਰਨ ਸਿੰਘ ਰਾਏਕੋਟ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਤੇ ਕੇਂਦਰ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਦਾ ਮਿੱਥਿਆ ਕੋਟਾ ਪੂਰਾ ਹੋਣ ਦਾ ਬਹਾਨਾ ਬਣਾ ਕੇ ਸੂਬੇ ਭਰ ਦੀਆਂ 400 ਤੋਂ ਵੱਧ ਅਨਾਜ ਮੰਡੀਆਂ ਨੂੰ ਬੰਦ ਕਰ ਦਿੱਤਾ ਗਿਆ ਹੈ। ਧਰਨੇ ਉਪਰੰਤ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਐੱਸ.ਡੀ.ਐੱਮ. ਰਾਏਕੋਟ ਰਾਹੀਂ ਇੱਕ ਮੰਗ ਪੱਤਰ ਵੀ ਸੌਂਪਿਆ ਜਾਵੇਗਾ।