12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸ੍ਰੀ ਗੁਰੂ ਰਾਮਦਾਸ ਕਾਲਜ ਹਲਵਾਰਾ ਵਿਖੇ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ

ਹਲਵਾਰਾ, 12 ਨਵੰਬਰ (ਮਨਦੀਪ ਸਿੰਘ ਉੱਭੀ)- ਸ੍ਰੀ ਗੁਰੂ ਰਾਮਦਾਸ ਕਾਲਜ ਹਲਵਾਰਾ ਵਿਖੇ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਸਿੱਖਿਆ ਦੇ ਮਹੱਤਵ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 13-11-2026
ਹਲਵਾਰਾ, 12 ਨਵੰਬਰ (ਮਨਦੀਪ ਸਿੰਘ ਉੱਭੀ)- ਸ੍ਰੀ ਗੁਰੂ ਰਾਮਦਾਸ ਕਾਲਜ ਹਲਵਾਰਾ ਵਿਖੇ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਸਿੱਖਿਆ ਦੇ ਮਹੱਤਵ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ ਗਏ। ਜ਼ਿਕਰਯੋਗ ਹੈ ਕਿ ਰਾਸ਼ਟਰੀ ਸਿੱਖਿਆ ਦਿਵਸ ਹਰ ਸਾਲ 11 ਨਵੰਬਰ ਨੂੰ ਆਜ਼ਾਦ ਭਾਰਤ ਦੇ ਪਹਿਲੇ ਸਿੱਖਿਆ ਮੰਤਰੀ ਮੌਲਾਨਾ ਅਬੁਲ ਕਲਾਮ ਆਜ਼ਾਦ ਦੇ ਜਨਮ ਦਿਨ ਦੀ ਯਾਦ ਵਿਚ ਮਨਾਇਆ ਜਾਂਦਾ ਹੈ। ਭਾਰਤ ਸਰਕਾਰ ਵਲੋਂ ਸਾਲ 2008 ਵਿਚ 11 ਨਵੰਬਰ ਨੂੰ ਰਾਸ਼ਟਰੀ ਸਿੱਖਿਆ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਸੀ। ਇਸ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਸਮਾਜ ਵਿੱਚ ਸਿੱਖਿਆ ਦੇ ਮਹੱਤਵ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਤੇ ਹਰੇਕ ਨਾਗਰਿਕ ਨੂੰ ਸਿੱਖਿਆ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਦੇ ਸੰਕਲਪ ਨੂੰ ਮਜ਼ਬੂਤ ਕਰਨਾ ਹੈ। ਇਸ ਮੌਕੇ ਡਾ. ਗੁਰਪਿੰਦਰਜੀਤ ਸਿੰਘ, ਪ੍ਰਿੰਸੀਪਲ ਡਾਕਟਰ ਜੋਤੀ ਗੁਪਤਾ ਤੇ ਨਰਿੰਦਰ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਿੱਖਿਆ ਦਾ ਮਕਸਦ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਵਿੱਚ ਵਿਗਿਆਨਕ ਸੋਚ, ਤਰਕਸ਼ੀਲਤਾ, ਨੈਤਿਕ ਕਦਰਾਂ-ਕੀਮਤਾਂ ਅਤੇ ਚੰਗੇ ਨਾਗਰਿਕ ਬਣਨ ਦੇ ਗੁਣ ਪੈਦਾ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਮਿਆਰੀ ਸਿੱਖਿਆ ਹੀ ਇੱਕ ਮਜ਼ਬੂਤ ਅਤੇ ਵਿਕਸਤ ਰਾਸ਼ਟਰ ਦੀ ਨੀਂਹ ਹੈ। ਅੰਤ ਵਿਚ ਵਿਦਿਆਰਥੀਆਂ ਨੂੰ ਸਿੱਖਿਆ ਦੇ ਮਹੱਤਵ ਨੂੰ ਸਮਝਣ ਅਤੇ ਆਪਣੇ ਜੀਵਨ ਵਿੱਚ ਗਿਆਨ ਦੇ ਨਾਲ-ਨਾਲ ਚੰਗੇ ਸੰਸਕਾਰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਚੰਨਪ੍ਰੀਤ ਉੱਪਲ ਨੇ ਕੈਨੇਡਾ ਪੁਲਿਸ ’ਚ ਭਰਤੀ ਹੋ ਕੇ ਇਲਾਕੇ ਦਾ ਮਾਣ ਵਧਾਇਆ ਅਗਲੀ ਖ਼ਬਰ ਨਗਰ ਕੌਂਸਲ ਜਗਰਾਉਂ ਦੇ ਨਵੇਂ ਕਾਰਜ ਸਾਧਕ ਅਫ਼ਸਰ ਮਨਦੀਪ ਕੁਮਾਰ ਨੇ ਅਹੁਦਾ ਸੰਭਾਲਿਆ
Ad Position 24