ਹਲਕਾ ਇੰਚਾਰਜ ਦਿਓਲ ਨੇ ਪਿੰਡ ਤਲਵਾੜਾ ਵਿਖੇ ਲੋਕਾਂ ਨਾਲ ਕੀਤਾ ਰਾਬਤਾ
ਸਿੱਧਵਾਂ ਬੇਟ, 12 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਾਰਟੀ ਵਲੋਂ ਵਿੱਢੀ ਗਈ ਡੋਰ-ਟੂ-ਡੋਰ ਮੁਹਿੰਮ ਤਹਿਤ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਓਲ ਵਲੋਂ ਪਿੰਡ ਤਲਵਾੜਾ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕੀਤੀ ਗਈ ਤੇ ਜਨਤਕ ਫਾਰਮ ਭਰੇ ਗਏ। ਇਸ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਇਲਾਕੇ ਤੇ ਸਮਾਜ ਦੇ ਸੁਧਾਰ ਲਈ ਬਹੁਮੁੱਲੇ ਸੁਝਾਅ ਦਿੱਤੇ ਅਤੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ।
ਖ
ਖ਼ੂਨਦਾਨ ਕੈਂਪ 15 ਨੂੰ
13-11-2026
ਸਿੱਧਵਾਂ ਬੇਟ, 12 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਾਰਟੀ ਵਲੋਂ ਵਿੱਢੀ ਗਈ ਡੋਰ-ਟੂ-ਡੋਰ ਮੁਹਿੰਮ ਤਹਿਤ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਓਲ ਵਲੋਂ ਪਿੰਡ ਤਲਵਾੜਾ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕੀਤੀ ਗਈ ਤੇ ਜਨਤਕ ਫਾਰਮ ਭਰੇ ਗਏ। ਇਸ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਇਲਾਕੇ ਤੇ ਸਮਾਜ ਦੇ ਸੁਧਾਰ ਲਈ ਬਹੁਮੁੱਲੇ ਸੁਝਾਅ ਦਿੱਤੇ ਅਤੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ। ਗੱਲਬਾਤ ਦੌਰਾਨ ਜ਼ਿਆਦਾਤਰ ਲੋਕਾਂ ਵੱਲੋਂ ਇਲਾਕੇ ਵਿੱਚ ਫੈਲੇ ਨਸ਼ੇ ਅਤੇ ਵਧਦੀ ਬੇਰੁਜ਼ਗਾਰੀ ’ਤੇ ਗੰਭੀਰ ਚਿੰਤਾ ਪ੍ਰਗਟਾਈ ਗਈ। ਜਸਕਰਨ ਸਿੰਘ ਦਿਓਲ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦਿਆਂ ਵਿਸ਼ਵਾਸ ਦਿਵਾਇਆ ਤੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਦਿਆਂ ਹੀ ਨਸ਼ਿਆਂ ਅਤੇ ਬੇਰੁਜ਼ਗਾਰੀ ਦੀ ਇਸ ਗੰਭੀਰ ਸਮੱਸਿਆ ਨੂੰ ਠੱਲ੍ਹ ਪਾਉਣ ਲਈ ਪਹਿਲ ਦੇ ਆਧਾਰ ’ਤੇ ਸਖ਼ਤ ਤੇ ਫ਼ੈਸਲਾਕੁੰਨ ਕਦਮ ਚੁੱਕੇ ਜਾਣਗੇ। ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸੰਦੇਸ਼ ਸਾਂਝਾ ਕੀਤਾ ਤੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਪੰਜਾਬ ਵਿਚੋਂ ਨਸ਼ੇ ਦਾ ਸੰਪੂਰਨ ਤੌਰ ’ਤੇ ਖ਼ਾਤਮਾ ਕਰਨ ਲਈ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਸਾਰੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਹਿਤੈਸ਼ੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਇਆ ਜਾਵੇ । ਇਸ ਮੌਕੇ ਸਰਕਲ ਭੂੰਦੜੀ ਦੇ ਪ੍ਰਧਾਨ ਸਰਪੰਚ ਜਸਵਿੰਦਰ ਸਿੰਘ ਛੀਨਾ, ਯੂਥ ਅਕਾਲੀ ਦਲ ਪ੍ਰਧਾਨ ਗੁਰਦਿੱਤ ਸਿੰਘ, ਐੱਸ.ਸੀ. ਵਿੰਗ ਪ੍ਰਧਾਨ ਪ੍ਰਿਤਪਾਲ ਸਿੰਘ ਤਲਵਾੜਾ, ਬੀ. ਸੀ. ਵਿੰਗ ਪ੍ਰਧਾਨ ਸਿਕੰਦਰ ਸਿੰਘ ਸਿੱਧਵਾਂ, ਕੁਲਦੀਪ ਸਿੰਘ, ਅਮਰਜੀਤ ਸਿੰਘ ਬਿੱਟੂ, ਸੁਖਜਿੰਦਰ ਸਿੰਘ, ਇੰਦਰਜੀਤ ਸਿੰਘ, ਨਰਿੰਦਰ ਸਿੰਘ, ਮਨਜੀਤ ਸਿੰਘ, ਗੱਜੂ ਸਿੰਘ, ਬੋਦਾ ਸਿੰਘ ਤੇ ਸੁਰਮੁੱਖ ਸਿੰਘ ਆਦਿ ਹਾਜ਼ਰ ਸਨ।