12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਮਾਰਕੀਟ ਕਮੇਟੀ ਨੇ ਪੀੜਤ ਪਰਿਵਾਰ ਨੂੰ 3 ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਚੈੱਕ ਸੌਂਪਿਆ

ਜਗਰਾਉਂ, 12 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਮਾਰਕੀਟ ਕਮੇਟੀ ਜਗਰਾਉਂ ਵਲੋਂ ਹਾਦਸੇ ਦੇ ਪੀੜਤ ਪਰਿਵਾਰ ਨੂੰ ਮਾਲੀ ਸਹਾਇਤਾ ਦਾ ਚੈੱਕ ਦਿੱਤਾ ਗਿਆ। ਇਹ ਚੈੱਕ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਤੇ ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਕੁਲਵਿੰਦਰ ਸਿੰਘ ਝੱਜ ਵਲੋਂ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 13-11-2026
ਜਗਰਾਉਂ, 12 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਮਾਰਕੀਟ ਕਮੇਟੀ ਜਗਰਾਉਂ ਵਲੋਂ ਹਾਦਸੇ ਦੇ ਪੀੜਤ ਪਰਿਵਾਰ ਨੂੰ ਮਾਲੀ ਸਹਾਇਤਾ ਦਾ ਚੈੱਕ ਦਿੱਤਾ ਗਿਆ। ਇਹ ਚੈੱਕ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਤੇ ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਕੁਲਵਿੰਦਰ ਸਿੰਘ ਝੱਜ ਵਲੋਂ ਦਿੱਤਾ ਗਿਆ। ਇੱਥੇ ਦੱਸਣਯੋਗ ਹੈ ਕਿ ਪਿੰਡ ਬੱਸੂਵਾਲ ਦੇ ਕਿਸਾਨ ਦਲਜੀਤ ਸਿੰਘ ਨਾਲ ਮਾਰਕੀਟ ਕਮੇਟੀ ਜਗਰਾਉਂ ਵਿਖੇ ਤੂੜੀ ਦੀ ਟਰਾਲੀ ਵੇਚਣ ਆਉਂਦੇ ਸਮੇਂ ਵਾਪਰੇ ਹਾਦਸੇ ਕਾਰਨ ਮੌਤ ਹੋ ਗਈ ਸੀ। ਇਸ ਦੁਖਦਾਈ ਘਟਨਾ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਸੀ। ਇਸ ਹਾਦਸੇ ਨਾਲ ਪੀੜਤ ਪਰਿਵਾਰ ਦੀ ਮਾਲੀ ਸਹਾਇਤਾ ਲਈ ਮਾਰਕੀਟ ਕਮੇਟੀ ਵਲੋਂ ਪਰਿਵਾਰ ਨੂੰ 3 ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਚੈੱਕ ਸੌਂਪਿਆ ਗਿਆ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਧਾਇਕਾ ਬੀਬੀ ਮਾਣੂੁੰਕੇ ਅਤੇ ਚੇਅਰਮੈਨ ਝੱਜ ਨੇ ਕਿਹਾ ਕਿ ਇਸ ਸਹਾਇਤਾ ਨਾਲ ਪਰਿਵਾਰ ਨੂੰ ਆਰਥਿਕ ਸਹਾਰਾ ਦੇਣ ਦਾ ਯਤਨ ਕੀਤਾ ਗਿਆ ਹੈ। ਇਸ ਮੌਕੇ ਕੰਵਲਜੀਤ ਸਿੰਘ ਸੰਗਠਨ ਇੰਚਾਰਜ, ਸੁਖਦੇਵ ਸਿੰਘ ਬਲਾਕ ਸੰਮਤੀ ਮੈਂਬਰ, ਸਰਪੰਚ ਗੁਰਪ੍ਰੀਤ ਸਿੰਘ ਡਾਂਗੀਆਂ, ਕੋਆਰਡੀਨੇਟਰ ਪ੍ਰਦੀਪ ਸੇਖੋਂ, ਸਕੱਤਰ ਕੰਵਲਪ੍ਰੀਤ ਸਿੰਘ ਕਲਸੀ, ਆੜ੍ਹਤੀ ਪਰਮਜੀਤ ਸਿੰਘ, ਰਾਹੁਲ ਕੁਮਾਰ, ਭਜਨ ਲਾਲ, ਜਗਸੀਰ ਸਿੰਘ ਕਲੇਰ, ਕੁਲਜੀਤ ਸਿੰਘ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਗਰਾਉਂ ’ਚ 16 ਨੂੰ ਹੋ ਰਹੀ ‘ਮਾਵਾਂ-ਧੀਆਂ ਦੀ ਲਲਕਾਰ ਰੈਲੀ’ ਦੀ ਲਾਮਬੰਦੀ ਲਈ ਦੇਹੜਕਾ ਵਿਖੇ ਔਰਤਾਂ ਨਾਲ ਮੀਟਿੰਗ ਅਗਲੀ ਖ਼ਬਰ ਪ੍ਰਭਦੀਪ ਸਿੰਘ ਨੱਥੋਵਾਲ ਅੱਜ ਪਿੰਡ ਨੱਥੋਵਾਲ ਤੋਂ ਕਰਨਗੇ ਸਿਆਸੀ ਪਾਰੀ ਦੀ ਸ਼ੁਰੂਆਤ
Ad Position 24