ਸੁਖਬੀਰ ਸਿੰਘ ਬਾਦਲ ਨੇ ਪ੍ਰਭਦੀਪ ਸਿੰਘ ਨੱਥੋਵਾਲ ਨੂੰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਕਰਕੇ ਹਲਕਾ ਰਾਏਕੋਟ ਤੋਂ ਉਮੀਦਵਾਰ ਐਲਾਨਿਆ
ਰਾਏਕੋਟ, 13 ਨਵੰਬਰ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਧਾਨ ਸਭਾ ਹਲਕਾ ਰਾਏਕੋਟ ਦੇ ਪਿੰਡ ਨੱਥੋਵਾਲ ਵਿਖੇ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ, ਜਿਸ ਤੋਂ ਪਹਿਲਾਂ ਉਨ੍ਹਾਂ ਪਿੰਡ ਨੱਥੋਵਾਲ ਦੇ ਸੂਰਬੀਰ ਯੋਧਿਆਂ ਦੀ ਯਾਦਗਾਰ ’ਤੇ ਫੁੱਲਮਾਲਾ ਅਰਪਿਤ ਕੀਤੀ, ਉਪਰੰਤ ਸੁਖਬੀਰ ਸਿੰਘ ਬਾਦਲ ਰੈਲੀ ਵਾਲੇ ਪੰਡਾਲ ’ਚ ਪੁੱਜੇ, ਜਿੱਥੇ ਉਨ੍ਹਾਂ ਦਾ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਬੜੀ ਹੀ ਗਰਮਜ਼ੋਸ਼ੀ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਲੋਹਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਫ਼ਰਜ਼ੰਦ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਰੈਲੀ ਵਿਚ ਪੁੱਜੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਜੁੜ੍ਹੇ ਇਕੱਠ ਨੂੰ ਜੀ ਆਇਆਂ ਆਖਿਆ।
ਰ
ਰੈਲੀ ਦੌਰਾਨ ਅਕਾਲੀ ਵਰਕਰਾਂ ਦੇ ਠਾਠਾਂ ਮਾਰਦੇ ਇਕੱਠ ਦੀ ਤਸਵੀਰ। ਤਸਵੀਰ: ਬਲਵਿੰਦਰ ਸਿੰਘ ਲਿੱਤਰ
14-11-2026
ਰਾਏਕੋਟ, 13 ਨਵੰਬਰ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਧਾਨ ਸਭਾ ਹਲਕਾ ਰਾਏਕੋਟ ਦੇ ਪਿੰਡ ਨੱਥੋਵਾਲ ਵਿਖੇ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ, ਜਿਸ ਤੋਂ ਪਹਿਲਾਂ ਉਨ੍ਹਾਂ ਪਿੰਡ ਨੱਥੋਵਾਲ ਦੇ ਸੂਰਬੀਰ ਯੋਧਿਆਂ ਦੀ ਯਾਦਗਾਰ ’ਤੇ ਫੁੱਲਮਾਲਾ ਅਰਪਿਤ ਕੀਤੀ, ਉਪਰੰਤ ਸੁਖਬੀਰ ਸਿੰਘ ਬਾਦਲ ਰੈਲੀ ਵਾਲੇ ਪੰਡਾਲ ’ਚ ਪੁੱਜੇ, ਜਿੱਥੇ ਉਨ੍ਹਾਂ ਦਾ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਬੜੀ ਹੀ ਗਰਮਜ਼ੋਸ਼ੀ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਲੋਹਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਫ਼ਰਜ਼ੰਦ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਰੈਲੀ ਵਿਚ ਪੁੱਜੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਜੁੜ੍ਹੇ ਇਕੱਠ ਨੂੰ ਜੀ ਆਇਆਂ ਆਖਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਵਲੋਂ ਜੈਕਾਰਿਆਂ ਦੀ ਗੂੰਜ ਨਾਲ ਸਾਬਕਾ ਡਿਪਟੀ ਡਾਇਰੈਕਟਰ ਪ੍ਰਭਦੀਪ ਸਿੰਘ ਨੱਥੋਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਏਕੋਟ (ਰਿਜ਼ਰਵ) ਤੋਂ ਇੰਚਾਰਜ ਨਿਯੁਕਤ ਕੀਤਾ ਗਿਆ। ਉਨ੍ਹਾਂ ਆਖਿਆ ਕਿ ਪ੍ਰਭਦੀਪ ਸਿੰਘ ਨੱਥੋਵਾਲ ਇਕ ਪੜ੍ਹੇ-ਲਿਖੇ, ਸੂਝਵਾਨ ਤੇ ਤਜਰਬੇਕਾਰ ਨੌਜਵਾਨ ਹਨ, ਜਿਨ੍ਹਾਂ ਨੂੰ ਹਲਕੇ ਦੀ ਕਮਾਂਡ ਸੰਭਾਲ ਕੇ ਰਾਏਕੋਟ ਹਲਕੇ ਨੂੰ ਲੋਕਲ ਉਮੀਦਵਾਰ ਐਲਾਨਿਆ। ਇਸ ਮੌਕੇ ਸ: ਬਾਦਲ ਨੇ ਸੱਤ੍ਹਾਧਾਰੀ ਧਿਰ ਆਮ ਆਦਮੀ ਪਾਰਟੀ ਨੂੰ ਆੜੇ ਹੱਥੀਂ ਲੈਂਦਿਆ ਆਖਿਆ ਕਿ ਮੌਜੂਦਾ ਸਰਕਾਰ ਕੋਲ ਤਰੱਕੀ ਤੇ ਲੋਕਾਂ ਨੂੰ ਸਹੂਲਤਾਂ ਦੇਣ ਦਾ ਕੋਈ ਬੁਨਿਆਦੀ ਪ੍ਰੋਗਰਾਮ ਨਹੀਂ ਹੈ। ਉਨ੍ਹਾਂ ਆਖਿਆ ਕਿ ਇਸ ਸਰਕਾਰ ਨੇ ਸੂਬੇ ਦੇ ਹਰ ਘਰ ਵਿਚ ਨਸ਼ਾ ਪਹੁੰਚਾ ਦਿੱਤਾ ਹੈ, ਬੇਰੁਜ਼ਗਾਰ ਨੌਜਵਾਨਾਂ, ਕਿਸਾਨਾਂ ਅਤੇ ਆਮ ਲੋਕਾਂ ਨੂੰ ਹੱਕ ਮੰਗੇ ਜਾਣ ’ਤੇ ਪੁਲਿਸ ਦੀਆਂ ਡਾਂਗਾਂ ਖਾਣੀਆਂ ਪੈ ਰਹੀਆਂ ਹਨ। ਉਨ੍ਹਾਂ ਆਖਿਆ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਇਕ ਪਰਿਵਾਰ ਨੂੰ 50 ਕਿਲੋ ਕਣਕ 4 ਰੁਪਏ ਪ੍ਰਤੀ ਕਿਲੋ ਤੇ ਦਾਲਾਂ 20 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਰਾਸ਼ਨ ਕਾਰਡਾਂ ਰਾਹੀਂ ਮੁਹੱਈਆਂ ਕਰਵਾਈਆਂ ਜਾਣਗੀਆਂ। ਇਸ ਮੌਕੇ ਪ੍ਰਭਦੀਪ ਸਿੰਘ ਨੱਥੋਵਾਲ ਨੇ ਹਲਕਾ ਰਾਏਕੋਟ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਜੋ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਚੇਅਰਮੈਨ ਅਮਰਜੀਤ ਸਿੰਘ ਸਹਿਬਾਜ਼ਪੁਰਾ, ਹਰਪ੍ਰੀਤ ਸਿੰਘ ਸਿੰਮਕ ਇੰਚਾਰਜ ਹਲਕਾ ਗਿੱਲ, ਜਸਕਰਨ ਸਿੰਘ ਦਿਉਲ ਇੰਚਾਰਜ ਹਲਕਾ ਮੁੱਲਾਂਪੁਰ ਦਾਖਾ, ਅਮਨਦੀਪ ਸਿੰਘ ਗਿੱਲ ਸਾਬਕਾ ਪ੍ਰਧਾਨ ਨਗਰ ਕੌਂਸਲ ਰਾਏਕੋਟ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਕਮਲ ਜੇਤਲੀ ਮੈਂਬਰ ਕੋਰ ਕਮੇਟੀ, ਮਿੰਟੂ ਜੱਟਪੁਰਾ ਕੌਮੀ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ, ਹਰਜੋਤ ਸਿੰਘ ਮਾਂਗਟ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਆਦਿ ਵਲੋਂ ਵੀ ਹਲਕਾ ਰਾਏਕੋਟ ਦੀ ਇਸ ਰੈਲੀ ਨੂੰ ਸੰਬੋਧਨ ਕਰਕੇ ਨਵ-ਨਿਯੁਕਤ ਹਲਕਾ ਇੰਚਾਰਜ ਪ੍ਰਭਦੀਪ ਸਿੰਘ ਨੱਥੋਵਾਲ ਨੂੰ ਪਾਰਟੀ ਲਈ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਐੱਸ.ਆਰ. ਕਲੇਰ ਹਲਕਾ ਇੰਚਾਰਜ ਜਗਰਾਉਂ, ਭਾਈ ਗੁਰਚਰਨ ਸਿੰਘ ਗਰੇਵਾਲ, ਜਥੇਦਾਰ ਗੁਰਮੇਲ ਸਿੰਘ ਆਂਡਲੂ, ਜਗਦੀਸ਼ ਸਿੰਘ ਗੋਰਸੀਆਂ, ਚੇਅਰਮੈਨ ਬਲਦੇਵ ਸਿੰਘ ਬੀੜ ਗਗੜਾ, ਵੇਦ ਪ੍ਰਕਾਸ਼ ਰਾਵਲ ਬੱਸੀਆਂ, ਜਥੇਦਾਰ ਗੁਰਸ਼ਰਨ ਸਿੰਘ ਬੜੂੰਦੀ, ਜਥੇਦਾਰ ਸੁਖਰਾਜ ਸਿੰਘ ਮਹੇਰਨਾ, ਜਥੇਦਾਰ ਗੁਰਚੀਨ ਸਿੰਘ ਰੱਤੋਵਾਲ, ਚੇਅਰਮੈਨ ਗੁਰਦੀਪ ਸਿੰਘ ਫੱਲੇਵਾਲ, ਬਾਵਾ ਚੋਪੜਾ, ਚੇਅਰਮੈਨ ਸਤਿੰਦਰ ਸਿੰਘ ਭੈਣੀ ਦਰੇੜਾ, ਪ੍ਰਿਤਪਾਲ ਸਿੰਘ ਬਾਗਾ ਭੈਣੀ ਦਰੇੜਾ, ਪ੍ਰਧਾਨ ਸਿਮਰਨਜੀਤ ਕੌਰ ਰੱਤੋਵਾਲ, ਗੁਰਚਰਨ ਸਿੰਘ ਲੰਮਾ, ਸਾਬਕਾ ਕੌਂਸਲਰ ਬੂਟਾ ਸਿੰਘ ਛਾਪਾ, ਸਾਬਕਾ ਸਰਪੰਚ ਮਨਪ੍ਰੀਤ ਸਿੰਘ ਨੱਥੋਵਾਲ, ਬਿੰਦਰ ਸਿੰਘ ਧੂਰਕੋਟ, ਪ੍ਰਿੰਸੀਪਲ ਹਰਜੀਤ ਸਿੰਘ ਜਲਾਲਦੀਵਾਲ, ਕਰਮਜੀਤ ਸਿੰਘ ਨੱਥੋਵਾਲ, ਹਰਕਿੰਦਰ ਸਿੰਘ ਕਾਲਾ ਨੱਥੋਵਾਲ, ਮਨਦੀਪ ਸਿੰਘ ਕਾਕਾ ਹਿੱਸੋਵਾਲ, ਚੇਅਰਪਰਸਨ ਬਲਜਿੰਦਰ ਕੌਰ ਕਲਸੀਆਂ ਤੇ ਹੋਰ ਹਾਜ਼ਰ ਸਨ। 13Jag28 13Jag29 ਰੈਲੀ ਦੌਰਾਨ ਅਕਾਲੀ ਵਰਕਰਾਂ ਦੇ ਠਾਠਾ ਮਾਰਦੇ ਇਕੱਠ ਦੀ ਤਸਵੀਰ। ਤਸਵੀਰ: ਬਲਵਿੰਦਰ ਸਿੰਘ ਲਿੱਤਰ