ਵਿਧਾਇਕਾ ਬੀਬੀ ਮਾਣੂੰਕੇ ਨੇ ਸਰਕਾਰੀ ਸਕੂਲ ਮਲਸੀਹਾਂ ਬਾਜਨ ਵਿਖੇ ਲੈਬ ਦਾ ਕੀਤਾ ਉਦਘਾਟਨ
ਸਿੱਧਵਾਂ ਬੇਟ, 13 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਲਾਗਲੇ ਪਿੰਡ ਮਲਸੀਹਾਂ ਬਾਜਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿੱਖਿਆ ਕ੍ਰਾਂਤੀ ਤਹਿਤ ਨਵੀਂ ਬਣੀ ਸਰੀਰਕ ਸਿੱਖਿਆ ਲੈਬ ਦਾ ਉਦਘਾਟਨ ਕਰਦੇ ਹੋਏ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਇਸ ਲੈਬ ਦਾ ਲਾਭ ਲੈ ਕੇ ਵਿਦਿਆਰਥੀ ਆਪਣੀ ਸਿੱਖਿਆ ਕ੍ਰਾਂਤੀ ਵਿਚ ਹੋਰ ਵਾਧਾ ਕਰਨਗੇ ਤੇ ਇਸ ਲੈਬ ਰਾਹੀਂ ਉਚੇਰੀ ਸਿੱਖਿਆ ਲੈ ਕੇ ਲਾਭ ਪ੍ਰਾਪਤ ਕਰਨਗੇ। ਇਸ ਮੌਕੇ ਵਿਧਾਇਕਾ ਬੀਬੀ ਮਾਣੂੰਕੇ ਦਾ ਸਕੂਲ ਇੰਚਾਰਜ ਮੈਡਮ ਜਸਵਿੰਦਰ ਕੌਰ ਦੀ ਅਗਵਾਈ ਹੇਠ ਵਿਸ਼ੇਸ਼ ਸਨਮਾਨ ਕੀਤਾ ਗਿਆ।
ਸਿੱਧਵਾਂ ਬੇਟ, 13 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਲਾਗਲੇ ਪਿੰਡ ਮਲਸੀਹਾਂ ਬਾਜਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿੱਖਿਆ ਕ੍ਰਾਂਤੀ ਤਹਿਤ ਨਵੀਂ ਬਣੀ ਸਰੀਰਕ ਸਿੱਖਿਆ ਲੈਬ ਦਾ ਉਦਘਾਟਨ ਕਰਦੇ ਹੋਏ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਇਸ ਲੈਬ ਦਾ ਲਾਭ ਲੈ ਕੇ ਵਿਦਿਆਰਥੀ ਆਪਣੀ ਸਿੱਖਿਆ ਕ੍ਰਾਂਤੀ ਵਿਚ ਹੋਰ ਵਾਧਾ ਕਰਨਗੇ ਤੇ ਇਸ ਲੈਬ ਰਾਹੀਂ ਉਚੇਰੀ ਸਿੱਖਿਆ ਲੈ ਕੇ ਲਾਭ ਪ੍ਰਾਪਤ ਕਰਨਗੇ। ਇਸ ਮੌਕੇ ਵਿਧਾਇਕਾ ਬੀਬੀ ਮਾਣੂੰਕੇ ਦਾ ਸਕੂਲ ਇੰਚਾਰਜ ਮੈਡਮ ਜਸਵਿੰਦਰ ਕੌਰ ਦੀ ਅਗਵਾਈ ਹੇਠ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪੀ.ਟੀ.ਏ. ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਢਿੱਲੋਂ, ਐੱਸ. ਐੱਮ. ਸੀ. ਦੇ ਚੇਅਰਮੈਨ ਸੁਰਜੀਤ ਸਿੰਘ, ਸਰਪੰਚ ਸ਼ਰਨਦੀਪ ਸਿੰਘ ਮਲਸੀਹਾਂ ਬਾਜਨ, ਸਰਪੰਚ ਦਵਿੰਦਰ ਸਿੰਘ ਜਨੇਤਪੁਰਾ, ਸਰਪੰਚ ਚਰਨ ਸਿੰਘ ਸੋਢੀਵਾਲ, ਸੰਮਤੀ ਮੈਂਬਰ ਜਗਦੀਸ ਕੁਮਾਰ, ਕੋਆਡੀਨੇਟਰ ਪਰਮਿੰਦਰ ਸਿੰਘ ਖੈਹਿਰਾ, ਮਾ: ਅਰਮਜੀਤ ਸਿੰਘ, ਸੁਮਨਦੀਪ ਸਿੰਘ, ਮੁਨੀਸ ਕੁਮਾਰ ਘਈ, ਮਨਪ੍ਰੀਤ ਸਿੰਘ, ਨਿਰਮਲਦਾਸ, ਮਨਜੀਤ ਕੌਰ, ਪਰਮਿੰਦਰ ਕੌਰ, ਦਵਿੰਦਰ ਸਿੰਘ, ਹਰਵਿੰਦਰ ਸਿੰਘ, ਜਸਪਾਲ ਸਿੰਘ, ਜਗਸੀਰ ਸਿੰਘ, ਲਭਪ੍ਰੀਤ ਸਿੰਘ, ਪ੍ਰੀਤਮ ਸਿੰਘ (ਸਾਰੇ ਪੰਚਾਂ) ਤੋਂ ਇਲਾਵਾ ਕਈ ਹੋਰ ਪਤਵੰਤੇ ਲੋਕ ਹਾਜ਼ਰ ਸਨ।