ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
ਸਿੱਧਵਾਂ ਬੇਟ, 13 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਬੇਟ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ. ਬੀ.
ਸਿੱਧਵਾਂ ਬੇਟ, 13 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਬੇਟ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਬੱਚਿਆਂ ਵਿਚ ਕਾਫ਼ੀ ਉਤਸ਼ਾਹ ਵੇਖਣ ਲਈ ਮਿਲਿਆ। ਇਸ ਦੌਰਾਨ ਐੱਲ.ਕੇ.ਜੀ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਮੋਹਰੀ ਤੇ ਹੋਣਹਾਰ ਬੱੱਚਿਆਂ ਨੂੰ ਚੇਅਰਮੈਨ ਸਨੀ ਅਰੋੜਾ, ਪ੍ਰਧਾਨ ਹਰੀਕ੍ਰਿਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਟਰੀ ਅੰਜੂ ਬਾਲਾ, ਗਗਨਦੀਪ ਬਾਵਾ ਤੇ ਪ੍ਰਿੰਸੀਪਲ ਮੈਡਮ ਮੋਨਾ ਠਾਕੁਰ ਨੇ ਇਨਾਮ ਤਕਸੀਮ ਕੀਤੇ।ਸਮਾਗਮ ਦੀ ਸ਼ੁਰੂਆਤ ਦੌਰਾਨ ਸਮੂਹ ਪ੍ਰਬੰਧਕੀ ਬੋਰਡ, ਪ੍ਰਿੰਸੀਪਲ ਮੈਡਮ ਮੋਨਾ ਠਾਕੁਰ ਅਤੇ ਅਧਿਆਪਕਾਂ ਦੁਆਰਾ ਜੋਤੀ ਪੂਜਨ ਕਰਨ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਉਪਰੰਤ ਐੱਲ.ਕੇ.ਜੀ. ਤੋਂ ਸ਼ੁਰੂ ਕਰਦੇ ਹੋਏ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਨਾਮਾਂ ਨੂੰ ਪ੍ਰਾਪਤ ਕਰਕੇ ਬੱਚੇ ਬਹੁਤ ਉਤਸ਼ਾਹਿਤ ਅਤੇ ਖੁਸ਼ ਵਿਖਾਈ ਦੇ ਰਹੇ ਸਨ। ਇਸ ਮੌਕੇ ਪ੍ਰਿੰਸੀਪਲ ਨੇ ਆਪਣੇ ਸੰਬੋਧਨ ਵਿੱਚ ਸਕੂਲ ਅਤੇ ਬੱਚਿਆਂ ਵਧਾਈ ਦਿੰਦੇ ਹੋਏ ਆਖਿਆ ਕਿ ਖੇਡਾਂ ਨਾਲ ਸਾਡਾ ਮਾਨਸਿਕ ਅਤੇ ਸਰੀਰਕ ਵਿਕਾਸ ਹੁੰਦਾ ਹੈ। ਇਸ ਲਈ ਸਾਰੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੀ ਮਨਪਸੰਡ ਖੇਡ ਵਿੱਚ ਭਾਗ ਲੈਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹਦਿਆਂ ਸਕੂਲ ਦੀ ਤਰੱਕੀ ਲਈ ਪ੍ਰਬੰਧਕੀ ਬੋਰਡ ਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆ।