14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਗੁਰਮਿੰਦਰ ਸਿੰਘ ਸ਼ੇਰਗਿੱਲ ਖੁਦਾਈ ਚੱਕ ਦੁੱਧ ਉਤਪਾਦਕ ਸਹਿਕਾਰੀ ਸਭਾ ਦੇ ਪ੍ਰਧਾਨ ਬਣੇ

ਭੂੰਦੜੀ, 13 ਨਵੰਬਰ (ਕੁਲਦੀਪ ਸਿੰਘ ਮਾਨ)-ਦੀ ਖੁਦਾਈ ਚੱਕ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮਟਿਡ (ਵੇਰਕਾ) ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਗੁਰਮਿੰਦਰ ਸਿੰਘ ਸ਼ੇਰਗਿੱਲ ਨੂੰ ਸਭਾ ਦਾ ਪ੍ਰਧਾਨ ਚੁਣਿਆ ਗਿਆ। ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਮਾਤਾ ਬਲਵਿੰਦਰ ਕੌਰ ਪਹਿਲਾਂ ਇਸ ਸਹਿਕਾਰੀ ਸਭਾ ਵਿੱਚ ਮੀਤ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਰਹੇ ਹਨ।

Ad Position 21
No active advertisement
ਅਜੀਤ ਡੈਸਕ 14-11-2026
ਭੂੰਦੜੀ, 13 ਨਵੰਬਰ (ਕੁਲਦੀਪ ਸਿੰਘ ਮਾਨ)-ਦੀ ਖੁਦਾਈ ਚੱਕ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮਟਿਡ (ਵੇਰਕਾ) ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਗੁਰਮਿੰਦਰ ਸਿੰਘ ਸ਼ੇਰਗਿੱਲ ਨੂੰ ਸਭਾ ਦਾ ਪ੍ਰਧਾਨ ਚੁਣਿਆ ਗਿਆ। ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਮਾਤਾ ਬਲਵਿੰਦਰ ਕੌਰ ਪਹਿਲਾਂ ਇਸ ਸਹਿਕਾਰੀ ਸਭਾ ਵਿੱਚ ਮੀਤ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਇਸ ਮੌਕੇ ਐੱਮ.ਪੀ. ਲਾਲ ਸਿੰਘ, ਸੈਕਟਰੀ ਕਮਲਜੋਤ ਸਿੰਘ, ਕੋਆਪ੍ਰੇਟਿਵ ਬੈਂਕ ਦੇ ਸੈਕਟਰੀ ਜਗਦੀਸ਼ ਸਿੰਘ, ਸਰਪੰਚ ਭਰਪੂਰ ਸਿੰਘ, ਪ੍ਰੀਤਮ ਸਿੰਘ, ਬੂਟਾ ਸਿੰਘ ਸੈਕਟਰੀ, ਨਵਦੀਪ ਸਿੰਘ, ਅਮਰ ਸਿੰਘ ਤੇ ਬਲਜਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਇਸ ਮੌਕੇ ਹਾਜ਼ਰ ਵਿਅਕਤੀਆਂ ਨੇ ਨਵੇਂ ਚੁਣੇ ਗਏ ਪ੍ਰਧਾਨ ਗੁਰਮਿੰਦਰ ਸਿੰਘ ਸ਼ੇਰਗਿੱਲ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਸਭਾ ਦੀ ਬਿਹਤਰੀ ਅਤੇ ਦੁੱਧ ਉਤਪਾਦਕਾਂ ਦੇ ਹਿੱਤਾਂ ਲਈ ਤਨਦੇਹੀ ਨਾਲ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਜੀ. ਐੱਚ. ਜੀ. ਇੰਸਟੀਚਿਊਟ ਆਫ਼ ਲਾਅ ਵਲੋਂ ਅਪਰਾਧਿਕ ਘਟਨਾ ਸਥਾਨ ਦੀ ਜਾਂਚ ਸੰਬੰਧੀ ਮੁਕਾਬਲੇ ਅਗਲੀ ਖ਼ਬਰ ਤਾਰਾ ਦੇਵੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ
Ad Position 24