ਤੇਜਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਅਥਲੈਟਿਕ ਮੀਟ ’ਚ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਕੀਤਾ ਰੌਸ਼ਨ
ਚੌਕੀਮਾਨ, 13 ਨਵੰਬਰ (ਤੇਜਿੰਦਰ ਸਿੰਘ ਚੱਢਾ)- ਤੇਜਸ ਪਬਲਿਕ ਸਕੂਲ ਚੌਕੀਮਾਨ ਦੇ ਵਿਦਿਆਰਥੀਆਂ ਨੇ ਸੱਤਿਆ ਭਾਰਤੀ ਸਕੂਲ ਜਗਰਾਉਂ ਵਿਖੇ ਆਯੋਜਿਤ ਲੁਧਿਆਣਾ ਸਾਹੋਦਿਆ ਸਕੂਲ ਅਥਲੈਟਿਕ ਮੀਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਕਈ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਮੁਕਾਬਲੇ ਵਿਚ ਜਪਸਾਹਿਬ (ਅੰਡਰ-12) ਨੇ 400 ਮੀਟਰ ਦੌੜ ਵਿੱਚ ਪਹਿਲਾ ਸਥਾਨ, ਦਾਨਿਸ਼ (ਅੰਡਰ-17) ਨੇ ਸ਼ਾਟ ਪੁੱਟ ਵਿਚ ਪਹਿਲਾ ਸਥਾਨ ਅਤੇ ਅੰਡਰ-17 ਲੜਕਿਆਂ ਦੀ 4×100 ਮੀਟਰ ਰਿਲੇਅ ਟੀਮ, ਜਿਸ ਵਿੱਚ ਏਕਮਵੀਰ, ਬਲਪ੍ਰੀਤ, ਦਾਨਿਸ਼ ਅਤੇ ਜਸਮੀਤ ਸਿੰਘ ਬੇਦੀ ਸ਼ਾਮਿਲ ਸਨ, ਨੇ ਪਹਿਲਾ ਸਥਾਨ ਹਾਸਲ ਕੀਤਾ।
ਕ
ਕੈਪਸ਼ਨ: ਤੇਜਸ ਪਬਲਿਕ ਸਕੂਲ ਚੌਕੀਮਾਨ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਸਕੂਲ ਸਟਾਫ਼ ਮੈਂਬਰ।ਅਜੀਤ ਤਸਵੀਰ
14-11-2026
ਚੌਕੀਮਾਨ, 13 ਨਵੰਬਰ (ਤੇਜਿੰਦਰ ਸਿੰਘ ਚੱਢਾ)- ਤੇਜਸ ਪਬਲਿਕ ਸਕੂਲ ਚੌਕੀਮਾਨ ਦੇ ਵਿਦਿਆਰਥੀਆਂ ਨੇ ਸੱਤਿਆ ਭਾਰਤੀ ਸਕੂਲ ਜਗਰਾਉਂ ਵਿਖੇ ਆਯੋਜਿਤ ਲੁਧਿਆਣਾ ਸਾਹੋਦਿਆ ਸਕੂਲ ਅਥਲੈਟਿਕ ਮੀਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਕਈ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਮੁਕਾਬਲੇ ਵਿਚ ਜਪਸਾਹਿਬ (ਅੰਡਰ-12) ਨੇ 400 ਮੀਟਰ ਦੌੜ ਵਿੱਚ ਪਹਿਲਾ ਸਥਾਨ, ਦਾਨਿਸ਼ (ਅੰਡਰ-17) ਨੇ ਸ਼ਾਟ ਪੁੱਟ ਵਿਚ ਪਹਿਲਾ ਸਥਾਨ ਅਤੇ ਅੰਡਰ-17 ਲੜਕਿਆਂ ਦੀ 4×100 ਮੀਟਰ ਰਿਲੇਅ ਟੀਮ, ਜਿਸ ਵਿੱਚ ਏਕਮਵੀਰ, ਬਲਪ੍ਰੀਤ, ਦਾਨਿਸ਼ ਅਤੇ ਜਸਮੀਤ ਸਿੰਘ ਬੇਦੀ ਸ਼ਾਮਿਲ ਸਨ, ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਅਭਿਜੋਤ ਸਿੰਘ ਨੇ ਲੰਬੀ ਛਾਲ ਵਿਚ ਦੂਜਾ, ਕੋਮਲਪ੍ਰੀਤ ਕੌਰ ਨੇ ਸ਼ਾਟ ਪੁੱਟ ਵਿਚ ਤੀਜਾ, ਜਸਮੀਤ ਨੇ 200 ਮੀਟਰ ਦੌੜ ਵਿਚ ਦੂਜਾ, ਕਨਵ ਰਾਣਾ ਨੇ 400 ਮੀਟਰ ਦੌੜ ਵਿਚ ਤੀਜਾ, ਯਸ਼ਨੂਰ ਕੌਰ ਨੇ 400 ਮੀਟਰ ਦੌੜ ਵਿਚ ਤੀਜਾ, ਜਗਤਾਰ ਨੇ 100 ਮੀਟਰ ਦੌੜ ਵਿਚ ਤੀਜਾ ਅਤੇ ਬਲਪ੍ਰੀਤ ਨੇ 100 ਮੀਟਰ ਦੌੜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਨੇ ਇਹ ਸ਼ਾਨਦਾਰ ਸਫ਼ਲਤਾ ਪ੍ਰਿੰਸੀਪਲ ਡਾ. ਬਲਵਿੰਦਰ ਕੌਰ ਦੀ ਯੋਗ ਅਗਵਾਈ ਅਤੇ ਡੀ.ਪੀ. ਅਧਿਆਪਕ ਪ੍ਰਭਦੀਪ ਸਿੰਘ ਤੂਰ ਦੀ ਸੁਚੱਜੀ ਕੋਚਿੰਗ ਸਦਕਾ ਹਾਸਲ ਕੀਤੀ।ਪ੍ਰਿੰਸੀਪਲ ਡਾ. ਬਲਵਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਮਿਹਨਤ, ਲਗਨ ਅਤੇ ਖੇਡ ਭਾਵਨਾ ਦੀ ਸ਼ਲਾਘਾ ਕੀਤੀ। ਸਕੂਲ ਪ੍ਰਬੰਧਕਾਂ ਨੇ ਵੀ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਮਾਣ ਮਹਿਸੂਸ ਕਰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।