ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਜਾਰੀ, ਖ਼ਰਾਬ ਹੋ ਰਹੀ ਹਵਾ ਦੀ ਗੁਣਵੱਤਾ
ਹਲਵਾਰਾ, 13 ਨਵੰਬਰ (ਮਨਦੀਪ ਸਿੰਘ ਉੱਭੀ)- ਹਲਵਾਰਾ ਤੇ ਆਸ-ਪਾਸ ਦੇ ਇਲਾਕਿਆਂ ਵਿਚ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਇਸ ਕਾਰਨ ਜਿੱਥੇ ਵਾਤਾਵਰਣ ਵਿਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵਧ ਰਿਹਾ ਹੈ, ਉੱਥੇ ਹੀ ਪੰਜਾਬ ਦੀ ਹਵਾ ਦੀ ਗੁਣਵੱਤਾ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ।
ਹਲਵਾਰਾ, 13 ਨਵੰਬਰ (ਮਨਦੀਪ ਸਿੰਘ ਉੱਭੀ)- ਹਲਵਾਰਾ ਤੇ ਆਸ-ਪਾਸ ਦੇ ਇਲਾਕਿਆਂ ਵਿਚ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਇਸ ਕਾਰਨ ਜਿੱਥੇ ਵਾਤਾਵਰਣ ਵਿਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵਧ ਰਿਹਾ ਹੈ, ਉੱਥੇ ਹੀ ਪੰਜਾਬ ਦੀ ਹਵਾ ਦੀ ਗੁਣਵੱਤਾ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਲੁਧਿਆਣਾ, ਬਠਿੰਡਾ, ਫਰੀਦਕੋਟ ਸਮੇਤ ਕਈ ਜ਼ਿਲ੍ਹਿਆਂ ਵਿਚ ਹਵਾ ਦੀ ਗੁਣਵੱਤਾ ਚਿੰਤਾਜਨਕ ਬਣੀ ਹੋਈ ਹੈ। ਭਾਵੇਂ ਸਰਕਾਰ ਤੇ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਇਸ ਦੇ ਬਦਲਵੇਂ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ, ਪਰ ਇਸ ਦੇ ਬਾਵਜੂਦ ਖੇਤਾਂ ਵਿੱਚ ਅੱਗ ਲਾਉਣ ਦਾ ਸਿਲਸਿਲਾ ਪੂਰੀ ਤਰ੍ਹਾਂ ਰੁਕ ਨਹੀਂ ਰਿਹਾ। ਪਰਾਲੀ ਸਾੜਨ ਕਾਰਨ ਉੱਠਣ ਵਾਲਾ ਧੂੰਆਂ ਵਾਤਾਵਰਣ ਨੂੰ ਦੂਸ਼ਿਤ ਕਰਨ ਦੇ ਨਾਲ-ਨਾਲ ਲੋਕਾਂ ਦੀ ਸਿਹਤ ਲਈ ਵੀ ਗੰਭੀਰ ਖ਼ਤਰਾ ਬਣਦਾ ਜਾ ਰਿਹਾ ਹੈ। ਇਨ੍ਹੀਂ ਦਿਨੀਂ ਸੰਘਣੇ ਧੂਏਂ ਕਾਰਨ ਲੋਕਾਂ ਦਾ ਗਲਾ ਖ਼ਰਾਬ ਹੋਣਾ, ਲਗਾਤਾਰ ਖੰਘ, ਜ਼ੁਕਾਮ, ਛਾਤੀ ਵਿੱਚ ਜਕੜਨ, ਸਾਹ ਲੈਣ ਵਿਚ ਦਿੱਕਤ ਤੇ ਐਲਰਜੀ ਵਰਗੀਆਂ ਸਮੱਸਿਆਵਾਂ ਵਧਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਲੋਕ ਇੰਨ੍ਹਾਂ ਸਮੱਸਿਆਵਾਂ ਕਾਰਨ ਇਲਾਜ ਲਈ ਹਸਪਤਾਲਾਂ ਅਤੇ ਡਾਕਟਰਾਂ ਕੋਲ ਪਹੁੰਚ ਰਹੇ ਹਨ। ਖ਼ਾਸ ਕਰਕੇ ਬੱਚਿਆਂ, ਬਜ਼ੁਰਗਾਂ ਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਪ੍ਰਦੂਸ਼ਿਤ ਹਵਾ ਕਾਰਨ ਵਧੇਰੇ ਸਾਵਧਾਨੀ ਵਰਤ ਣ ਦੀ ਲੋੜ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਦਮ ਨਾ ਚੁੱਕੇ ਗਏ ਤਾਂ ਆਉਣ ਵਾਲੇ ਦਿਨਾਂ ਵਿੱਚ ਹਵਾ ਦੀ ਗੁਣਵੱਤਾ ਹੋਰ ਵੀ ਖ਼ਰਾਬ ਹੋ ਸਕਦੀ ਹੈ। ਇਸ ਲਈ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਕਾਰਵਾਈ ਦੇ ਨਾਲ-ਨਾਲ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ, ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ ਅਤੇ ਲੋਕਾਂ ਦੀ ਸਿਹਤ ਨਾਲ ਹੋ ਰਿਹਾ ਖਿਲਵਾੜ ਰੋਕਿਆ ਜਾ ਸਕੇ। ਬਲਰਾਜ ਸਿੰਘ ਹਲਵਾਰਾ ਨੇ ਕਿਹਾ ਇਲਾਕੇ ਵਿਚ ਬਹੁਤ ਸਾਰੀਆਂ ਅੱਗਾਂ ਲਾਉਣ ਦੇ ਮਾਮਲੇ ਸਾਹਮਣੇ ਆਏ, ਪਰ ਪ੍ਰਸ਼ਾਸਨ ਵੱਲੋਂ ਕੋਈ ਵੀ ਤੁਰੰਤ ਕਾਰਵਾਈ ਨਹੀਂ ਕੀਤੀ ਗਈ। ਪ੍ਰਸ਼ਾਸਨ ਨੂੰ ਜ਼ਮੀਨੀ ਪੱਧਰ ’ਤੇ ਸਖਤ ਕਦਮ ਉਠਾਉਣ ਦੀ ਲੋੜ ਹੈ। ਡਾਕਟਰ ਸੰਜੀਵ ਚੋਪੜਾ ਨੇ ਕਿਹਾ ਬਾਹਰ ਜਾਣ ਵਾਲੇ ਲੋਕਾਂ ਨੂੰ ਮਾਸਕ ਲਾਉਣਾ ਜ਼ਰੂਰੀ ਹੈ।