ਕਿਸਾਨ ਜਥੇਬੰਦੀਆਂ ਨੇ ਐੱਸ. ਡੀ. ਐੱਮ. ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਮੰਗ ਪੱਤਰ
ਰਾਏਕੋਟ, 13 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਦੀ ਅਗਵਾਈ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸ਼ਾਂਝੇ ਤੌਰ ‘ਤੇ ਸਥਾਨਕ ਐੱਸ. ਡੀ.
ਰਾਏਕੋਟ, 13 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਦੀ ਅਗਵਾਈ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸ਼ਾਂਝੇ ਤੌਰ ‘ਤੇ ਸਥਾਨਕ ਐੱਸ.ਡੀ.ਐੱਮ. ਦਫ਼ਤਰ ਰਾਏਕੋਟ ਅੱਗੇ ਜ਼ੋਰਦਾਰ ਧਰਨਾ ਦਿੱਤਾ। ਧਰਨੇ ਉਪਰੰਤ ਕਿਸਾਨ ਆਗੂਆਂ ਵਲੋਂ ਐੱਸ.ਡੀ.ਐੱਮ. ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ-ਪੱਤਰ ਭੇਜਿਆ ਗਿਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਮਹਾਂਸਭਾ ਦੇ ਕੇਂਦਰੀ ਕਮੇਟੀ ਮੈਂਬਰ ਡਾ. ਗੁਰਚਰਨ ਸਿੰਘ ਬੜਿੰਗ, ਕੁੱਲ ਹਿੰਦ ਕਿਸਾਨ ਮਹਾਂਸਭਾ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਲਾਡੀ ਭੈਣੀ ਬੜਿੰਗਾ, ਪੰਜਾਬ ਕਮੇਟੀ ਮੈਂਬਰ ਅਮਰ ਸਿੰਘ ਤਲਵੰਡੀ, ਬੀ.ਕੇ.ਯੂ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ, ਕੁੱਲ ਹਿੰਦ ਕਿਸਾਨ ਸਭਾ ਦੇ ਅਮਰ ਸਿੰਘ ਜਲਾਲਦੀਵਾਲ, ਕੁੱਲ ਹਿੰਦ ਕਿਸਾਨ ਸਭਾ ਹਨਨਮੁੱਲਾ ਦੇ ਮੁਖਤਿਆਰ ਸਿੰਘ ਜਲਾਲਦੀਵਾਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮਿਲ ਕੇ ਮੰਡੀਆਂ ਬੰਦ ਕਰਕੇ ਕਿਸਾਨਾਂ ਨਾਲ ਸਰਾਸਰ ਧੋਖਾ ਕਰ ਰਹੀਆਂ ਹਨ। ਕਿਸਾਨ ਆਗੂਆਂ ਨੇ ਕਥਿਤ ਦੋਸ਼ ਲਗਾਇਆ ਕਿ ਸਰਕਾਰਾਂ ਕਿਸਾਨਾਂ ਨੂੰ ਐੱਮ.ਐੱਸ.ਪੀ. ਦੇਣ ਦੀ ਥਾਂ ਮੰਡੀ ਸਿਸਟਮ ਨੂੰ ਹੀ ਖ਼ਤਮ ਕਰਨਾ ਚਾਹੁੰਦੀਆਂ ਹਨ ਤਾਂ ਜੋ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਇਆ ਜਾ ਸਕੇ। ਇਹ ਕਿਸਾਨ ਵਿਰੋਧੀ ਨੀਤੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਮੰਗ ਕੀਤੀ ਕਿ ਬੰਦ ਕੀਤੀਆਂ ਗਈਆਂ ਸਾਰੀਆਂ ਮੰਡੀਆਂ ਤੁਰੰਤ ਖੋਲ੍ਹੀਆਂ ਜਾਣ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਯੁਕਤ ਕਿਸਾਨ ਮੋਰਚਾ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕਰੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਮਾ. ਫਕੀਰ ਚੰਦ ਦੱਧਾਹੂਰ, ਅਜਮੇਰ ਸਿੰਘ, ਜਗਰੂਪ ਸਿੰਘ, ਜਸਵੀਰ ਸਿੰਘ, ਹਰਦੇਵ ਸਿੰਘ, ਸ਼ਿੰਦਰ ਸਿੰਘ, ਜਲੌਰ ਸਿੰਘ, ਦਰਸ਼ਨ ਸਿੰਘ, ਜੁਗਰਾਜ ਸਿੰਘ, ਨਿਰਮਲ ਸਿੰਘ, ਮਨਜੀਤ ਸਿੰਘ, ਦਵਿੰਦਰ ਸਿੰਘ, ਜਸਪਿੰਦਰ ਸਿੰਘ, ਹਰਵਿੰਦਰ ਸਿੰਘ ਆਦਿ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ।