ਸ਼ਹੀਦ ਕਰਤਾਰ ਸਿੰਘ ਸਰਾਭਾ ਹਸਪਤਾਲ ‘ਚ ਮੁਫ਼ਤ ਮੈਡੀਕਲ ਕੈਂਪ ਲਗਾਇਆ
ਪੱਖੋਵਾਲ ਸਰਾਭਾ/ਜੋਧਾਂ, 14 ਨਵੰਬਰ (ਖੁਸ਼ਵਿੰਦਰ ਸਿੰਘ ਸਰਾਭਾ) ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 111ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਚੈਰੀਟੇਬਲ ਹਸਪਤਾਲ ਸਰਾਭਾ ਵੱਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਵਿੱਚ ਇਲਾਕੇ ਦੇ ਵੱਖ ਵੱਖ ਬੀਮਾਰੀਆਂ ਦੇ ਚੈਕ ਅੱਪ ਲਈ ਲੋਕ ਪੁੱਜੇ।
ਪੱਖੋਵਾਲ ਸਰਾਭਾ/ਜੋਧਾਂ, 14 ਨਵੰਬਰ (ਖੁਸ਼ਵਿੰਦਰ ਸਿੰਘ ਸਰਾਭਾ) ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 111ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਚੈਰੀਟੇਬਲ ਹਸਪਤਾਲ ਸਰਾਭਾ ਵੱਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਵਿੱਚ ਇਲਾਕੇ ਦੇ ਵੱਖ ਵੱਖ ਬੀਮਾਰੀਆਂ ਦੇ ਚੈਕ ਅੱਪ ਲਈ ਲੋਕ ਪੁੱਜੇ। ਕੈਂਪ ਦੌਰਾਨ ਦੰਦਾਂ, ਅੱਖਾਂ, ਕੰਨ, ਨੱਕ ਤੇ ਇਸਤਰੀ ਰੋਗਾਂ ਸਮੇਤ ਹੋਰ ਕਈ ਬਿਮਾਰੀਆਂ ਦੀ ਮੁਫ਼ਤ ਜਾਂਚ ਕੀਤੀ ਗਈ। ਕੈਂਪ ਦੌਰਾਨ ਕਰੀਬ 185 ਮਰੀਜ਼ਾਂ ਦਾ ਚੈੱਕਅੱਪ ਕੀਤਾ ਗਿਆ ਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਦੂਜੇ ਪਾਸੇ ਕੁਝ ਲੋਕਾਂ ਨੇ ਰਿਆਇਤ ਦਰ 1 ਲੱਖ 90 ਹਜ਼ਾਰ ਦੀ ਲਾਗਤ ਨਾਲ ਅਮਰੀਕਨ ਕੰਪਨੀ ਵੱਲੋਂ ਤਿਆਰ ਗੋਡੇ ਪੁਆਉਣ ਲਈ ਰਜਿਸਟ੍ਰੇਸ਼ਨ ਵੀ ਕਰਵਾਈ। ਇਸ ਤੋਂ ਇਲਾਵਾ ਹਸਪਤਾਲ ਵੱਲੋਂ ਸਾਰੇ ਵੱਡੇ ਆਪ੍ਰੇਸ਼ਨਾਂ ਤੇ ਲੈਬ ਟੈਸਟਾਂ ਉੱਪਰ 50 ਫ਼ੀਸਦੀ ਛੋਟ ਦੇਣ ਦਾ ਉਪਰਾਲਾ ਕੀਤਾ ਗਿਆ। ਨਜ਼ਰ ਵਾਲ਼ੀਆਂ ਐਨਕਾਂ ਮੁਫਤ ਦਿੱਤੀਆਂ ਗਈਆਂ। ਕੈਂਪ ਦੀ ਅਗਵਾਈ ਹਸਪਤਾਲ ਦੀ ਮੈਡੀਕਲ ਸੁਪਰਡੈਂਟ ਡਾ. ਮੋਨਿਕਾ ਧਵਨ ਨੇ ਕੀਤੀ। ਉਨ੍ਹਾਂ ਨਾਲ ਡਾ. ਗੁਰਮੀਤ ਸਿੰਘ, ਡਾ. ਮਨਮੋਹਨ ਸਿੰਘ, ਡਾ. ਸਿਮਰਪ੍ਰੀਤ ਸਿੰਘ, ਡਾ. ਰਵਨੀਤ ਕੌਰ, ਡਾ. ਕਨੀਕਾ ਸ਼ਾਰਦਾ, ਡਾ. ਸ਼ਵੇਤਾ ਕਟਿਆਲ, ਡਾ. ਪ੍ਰੋਮਿਲਾ ਆਰੀਆ ਅਤੇ ਡਾ. ਹਿਮਾਂਸ਼ੀ ਗੋਇਲ ਨੇ ਆਪਣੀਆਂ ਸੇਵਾਵਾਂ ਨਿਭਾਈਆਂ।