ਵਿਧਾਇਕ ਇਯਾਲੀ ਦੀ ਅਗਵਾਈ ਹੇਠ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਸਰਕਾਰ ਬਣੇਗੀ- ਚੀਮਾ
ਭੂੰਦੜੀ, 15 ਨਵੰਬਰ (ਕੁਲਦੀਪ ਸਿੰਘ ਮਾਨ)- ਸਾਬਕਾ ਚੇਅਰਮੈਨ ਮੇਜਰ ਸਿੰਘ ਚੀਮਾ ਤੇ ਹਰਮਿੰਦਰ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਦਿੱਲੀ ਤੋਂ ਚੱਲਣ ਵਾਲੀਆਂ ਸਰਕਾਰਾਂ ਤੋਂ ਛੁਟਕਾਰਾ ਪਾ ਕੇ ਪੰਜਾਬ ਦੀ ਆਪਣੀ ਪੰਥਕ ਤੇ ਖੇਤਰੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਸ਼ਾਹਿਤ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਯੋਗ ਅਗਵਾਈ ਹੇਠ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦਿਨੋਂ-ਦਿਨ ਮਜ਼ਬੂਤ ਹੋ ਰਿਹਾ ਹੈ ਅਤੇ ਪਾਰਟੀ ਨੂੰ ਲੋਕਾਂ ਵਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ।
ਵ
ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਮੇਜਰ ਸਿੰਘ ਚੀਮਾ ਤੇ ਹਰਮਿੰਦਰ ਸਿੰਘ ਚੀਮਾ
16-11-2026
ਭੂੰਦੜੀ, 15 ਨਵੰਬਰ (ਕੁਲਦੀਪ ਸਿੰਘ ਮਾਨ)- ਸਾਬਕਾ ਚੇਅਰਮੈਨ ਮੇਜਰ ਸਿੰਘ ਚੀਮਾ ਤੇ ਹਰਮਿੰਦਰ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਦਿੱਲੀ ਤੋਂ ਚੱਲਣ ਵਾਲੀਆਂ ਸਰਕਾਰਾਂ ਤੋਂ ਛੁਟਕਾਰਾ ਪਾ ਕੇ ਪੰਜਾਬ ਦੀ ਆਪਣੀ ਪੰਥਕ ਤੇ ਖੇਤਰੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਸ਼ਾਹਿਤ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਯੋਗ ਅਗਵਾਈ ਹੇਠ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦਿਨੋਂ-ਦਿਨ ਮਜ਼ਬੂਤ ਹੋ ਰਿਹਾ ਹੈ ਅਤੇ ਪਾਰਟੀ ਨੂੰ ਲੋਕਾਂ ਵਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੀ ਸਰਕਾਰ ਚਾਹੁੰਦੇ ਹਨ ਜੋ ਪੰਜਾਬ ਦੇ ਹਿੱਤਾਂ, ਪੰਜਾਬੀ ਮਾਂ-ਬੋਲੀ, ਸੂਬੇ ਦੀਆਂ ਰਵਾਇਤਾਂ ਅਤੇ ਸਿੱਖ ਪੰਥ ਦੀਆਂ ਭਾਵਨਾਵਾਂ ਦੀ ਪਹਿਰੇਦਾਰੀ ਕਰ ਸਕੇ। ਉਨ੍ਹਾਂ ਅਨੁਸਾਰ ਜਦੋਂ ਵੀ ਸਿੱਖ ਕੌਮ ਜਾਂ ਪੰਜਾਬ ਦੇ ਲੋਕਾਂ ਨਾਲ ਕੋਈ ਬੇਇਨਸਾਫ਼ੀ ਹੁੰਦੀ ਹੈ ਤਾਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਲੋਕਾਂ ਦੀ ਆਵਾਜ਼ ਬਣ ਕੇ ਅੱਗੇ ਆਉਂਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਪੱਖੀ ਸੋਚ ਨੂੰ ਪਿੰਡ-ਪਿੰਡ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਲੋਕ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਹੱਕ ਵਿੱਚ ਫ਼ਤਵਾ ਦੇਣਗੇ ਅਤੇ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਪੰਜਾਬ ਵਿਚ ਪਾਰਟੀ ਦੀ ਸਰਕਾਰ ਬਣੇਗੀ।