15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸਾਬਕਾ ਕੈਬਨਿਟ ਮੰਤਰੀ ਢਿੱਲੋਂ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ

ਰਾਏਕੋਟ, 15 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਗ੍ਰੀਨ ਸਿਟੀ ਕਲੋਨੀ ਰਾਏਕੋਟ ਵਿਖੇ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਬਾਵਾ ਰਾਏਕੋਟ ਦੇ ਗ੍ਰਹਿ ਵਿਖੇ ਸਰਕਲ ਰਾਏਕੋਟ (ਸ਼ਹਿਰੀ) ਸਬੰਧੀ ਅਕਾਲੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਆਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਲੈ ਕੇ ਸ਼ਹਿਰ ਦੇ ਮੌਜੂਦਾ ਹਾਲਾਤ, ਵਰਕਰਾਂ ਦੀ ਮਜ਼ਬੂਤੀ ਤੇ ਪਾਰਟੀ ਦੇ ਪ੍ਰਚਾਰ ਦੀ ਰੂਪ-ਰੇਖਾ ਬਾਰੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 16-11-2026
ਰਾਏਕੋਟ, 15 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਗ੍ਰੀਨ ਸਿਟੀ ਕਲੋਨੀ ਰਾਏਕੋਟ ਵਿਖੇ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਬਾਵਾ ਰਾਏਕੋਟ ਦੇ ਗ੍ਰਹਿ ਵਿਖੇ ਸਰਕਲ ਰਾਏਕੋਟ (ਸ਼ਹਿਰੀ) ਸਬੰਧੀ ਅਕਾਲੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਆਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਲੈ ਕੇ ਸ਼ਹਿਰ ਦੇ ਮੌਜੂਦਾ ਹਾਲਾਤ, ਵਰਕਰਾਂ ਦੀ ਮਜ਼ਬੂਤੀ ਤੇ ਪਾਰਟੀ ਦੇ ਪ੍ਰਚਾਰ ਦੀ ਰੂਪ-ਰੇਖਾ ਬਾਰੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ। ਇਸ ਮੀਟਿੰਗ ਦੌਰਾਨ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਚੋਣਾਂ ਵਿਚ ਜਿੱਤ ਸਿਰਫ਼ ਵੱਡੇ ਇਕੱਠਾਂ ਨਾਲ ਨਹੀਂ, ਸਗੋਂ ਹਰ ਵਾਰਡ, ਹਰ ਗਲੀ-ਮੁਹੱਲੇ ਤੇ ਹਰ ਬੂਥ ’ਤੇ ਮਜ਼ਬੂਤ ਜਥੇਬੰਦੀ ਨਾਲ ਮਿਲਦੀ ਹੈ। ਉਨ੍ਹਾਂ ਆਗੂਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਆਗਾਮੀ ਵੋਟਾਂ ਵਿਚ ਸ਼ਹਿਰ ਦੇ ਇਕ-ਇਕ ਟਕਸਾਲੀ ਵਰਕਰ ਨਾਲ ਨਿੱਜੀ ਤੌਰ ’ਤੇ ਰਾਬਤਾ ਕਾਇਮ ਕੀਤਾ ਜਾਵੇ, ਜਦਕਿ ਜਿਹੜੇ ਟਕਸਾਲੀ ਵਰਕਰ ਕਿਸੇ ਕਾਰਨ ਨਾਰਾਜ਼ ਹਨ ਜਾਂ ਪਾਰਟੀ ਤੋਂ ਦੂਰ ਹੋ ਗਏ ਹਨ, ਉਨ੍ਹਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਫਿਰ ਤੋਂ ਪਾਰਟੀ ਨਾਲ ਜੋੜ੍ਹਿਆ ਜਾਵੇ ਕਿਉਂਕਿ ਟਕਸਾਲੀ ਵਰਕਰ ਹੀ ਪਾਰਟੀ ਦੀ ਅਸਲ ਤਾਕਤ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕ ਮੌਜੂਦਾ ਸਰਕਾਰ ਤੋਂ ਬੁਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ। ਇਸ ਲਈ ਲੋਕ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਵੱਲ ਆਸ ਭਰੀ ਨਜ਼ਰ ਨਾਲ ਦੇਖ ਰਹੇ ਹਨ। ਇਸ ਮੌਕੇ ਬਾਵਾ ਰਾਏਕੋਟ ਕੌਮੀ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਨੇ ਸ਼ਰਨਜੀਤ ਸਿੰਘ ਢਿੱਲੋਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਬੂਟਾ ਸਿੰਘ ਛਾਪਾ ਸਾਬਕਾ ਕੌਂਸਲਰ, ਡਾਇਰੈਕਟਰ ਗੁਰਜੀਤ ਸਿੰਘ ਗਿੱਲ, ਗੁਰਚਰਨ ਸਿੰਘ, ਗੁਰਜੀਤ ਜੰਡ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚੌਂਕੀਮਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਅਮਨਦੀਪ ਕੌਰ ਮਾਨ ਨੇ ਕੈਨੇਡਾ ਵਿਖੇ ‘ਅਕਾਊਂਟਿੰਗ’ ਦੀ ਡਿਗਰੀ ਹਾਸਲ ਕਰ ਕੇ ਮਾਪਿਆਂ ਤੇ ਇਲਾਕੇ ਦਾ ਨਾਂਅ ਕੀਤਾ ਰੌਸ਼ਨ
Ad Position 24