ਪਿੰਡ ਚੌਂਕੀਮਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਚੌਂਕੀਮਾਨ, 15 ਨਵੰਬਰ (ਤੇਜਿੰਦਰ ਸਿੰਘ ਚੱਢਾ)- ਪਿੰਡ ਚੌਂਕੀਮਾਨ ਵਿਖੇ ਗੁਰਦੁਆਰਾ ਸਾਹਿਬ (ਪੱਤੀ ਮਾਨ) ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ (ਪੱਤੀ ਧਾਲੀਵਾਲ) ਦੀ ਪ੍ਰਬੰਧਕ ਕਮੇਟੀ, ਗੁਰਦੁਆਰਾ ਭਗਤ ਰਵਿਦਾਸ ਜੀ ਦੀ ਪ੍ਰਬੰਦਕ ਕਮੇਟੀ ਤੇ ਗੁਰਦੁਆਰਾ ਬੁਰਜ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ।
ਚੌਂਕੀਮਾਨ, 15 ਨਵੰਬਰ (ਤੇਜਿੰਦਰ ਸਿੰਘ ਚੱਢਾ)- ਪਿੰਡ ਚੌਂਕੀਮਾਨ ਵਿਖੇ ਗੁਰਦੁਆਰਾ ਸਾਹਿਬ (ਪੱਤੀ ਮਾਨ) ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ (ਪੱਤੀ ਧਾਲੀਵਾਲ) ਦੀ ਪ੍ਰਬੰਧਕ ਕਮੇਟੀ, ਗੁਰਦੁਆਰਾ ਭਗਤ ਰਵਿਦਾਸ ਜੀ ਦੀ ਪ੍ਰਬੰਦਕ ਕਮੇਟੀ ਤੇ ਗੁਰਦੁਆਰਾ ਬੁਰਜ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਗੁਰਪ੍ਰੀਤ ਸਿੰਘ ਲਾਲੀ ਚੌਂਕੀਮਾਨ, ਮਾ: ਆਤਮਾ ਸਿੰਘ ਬੋਪਰਾਏ, ਸਾਬਕਾ ਸਰਪੰਚ ਮਨਜੀਤ ਸਿੰਘ, ਜਗਮੋਹਨ ਸਿੰਘ ਮਾਨ, ਦਵਿੰਦਰ ਸਿੰਘ ਮਾਨ, ਚਰਨਜੀਤ ਸਿੰਘ ਮਾਨ, ਨੰਬਰਦਾਰ ਮਨਦੀਪ ਸਿੰਘ, ਜਗਵਿੰਦਰ ਸਿੰਘ ਮਾਨ, ਹਰਦੇਵ ਸਿੰਘ ਮਾਨ, ਨੰਬਰਦਾਰ ਜਸਵਿੰਦਰ ਸਿੰਘ ਤੇ ਹਰਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਸਾਹਿਬ (ਪੱਤੀ ਮਾਨ) ਸ਼ੁਰੂ ਹੋ ਕੇ ਵੱਖ-ਵੱਖ ਪੜ੍ਹਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ (ਪੱਤੀ ਮਾਨ) ਵਿਖੇ ਆ ਕੇ ਸਮਾਪਤ ਹੋਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਗੁਰਜੰਟ ਸਿੰਘ ਦੇ ਕੀਰਤਨੀ ਜੱਥੇ ਨੇ ਨਗਰ ਕੀਰਤਨ ਵਿਚ ਪ੍ਰਕਿਰਮਾਂ ਕਰ ਰਹੀ ਸੰਗਤ ਨੂੰ ਵਾਹਿਗੁਰੂ-ਵਾਹਿਗੁਰੂ ਦਾ ਜਾਪ ਕਰਵਾ ਕੇ ਗੁਰੂ ਨਾਲ ਜੋੜਿਆ। ਇਸ ਮੌਕੇ ਪੰਥ ਦੇ ਪ੍ਰਸਿੱਧ ਢਾਡੀ ਗਿਆਨੀ ਜਸਵਿੰਦਰ ਸਿੰਘ ਬਾਗੀ ਦੇ ਢਾਡੀ ਜੱਥੇ ਨੇ ਵਾਰਾਂ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਤੇ ਉਨ੍ਹਾਂ ਵਲੋਂ ਕੀਤੀਆਂ ਚਾਰ ਉਦਾਸੀਆਂ ਬਾਰੇ ਜਾਣੂੰ ਕਰਵਾਇਆ। ਇਸ ਮੌਕੇ ਬੀਬੀ ਕੁਲਵਿੰਦਰ ਕੌਰ ਚੌਂਕੀਮਾਨ ਦੇ ਕਵੀਸ਼ਰੀ ਜੱਥੇ ਨੇ ਗੁਰਇਤਿਹਾਸ ਸੁਣਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਦੀ ਅਗਵਾਈ ਵਿਚ ਪੰਜਾਬ ਪਿਆਰਿਆ ਸਮੇਤ ਗਿਆਨੀ ਜਸਵਿੰਦਰ ਸਿੰਘ ਬਾਗੀ ਦੇ ਢਾਡੀ ਜੱਥੇ ਅਤੇ ਨਿਹੰਗ ਸਿੰਘ ਹਿੰਮਤ ਸਿੰਘ ਕੋਟਕਪੂਰੇ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸਰਪੰਚ ਕੇਵਲ ਸਿੰਘ, ਪ੍ਰਿੰਸੀਪਲ ਅਜੀਤ ਸਿੰਘ, ਦਲਜੀਤ ਸਿੰਘ ਧਾਲੀਵਾਲ, ਮਾ: ਮੁਕੰਦ ਸਿੰਘ, ਹਰਬੰਸ ਸਿੰਘ ਮਾਨ, ਜਗਦੀਪ ਸਿੰਘ ਡੁਬਈ, ਪ੍ਰਧਾਨ ਸੁਦਾਗਰ ਸਿੰਘ, ਡਾ. ਹਰਜੀਤ ਸਿੰਘ ਚੌਂਕੀਮਾਨ, ਮੈਨੇਜਰ ਜਰਨੈਲ ਸਿੰਘ, ਲਖਵੀਰ ਸਿੰਘ, ਅਮਰਜੀਤ ਸਿੰਘ, ਮਾ: ਕੁਲਵੰਤ ਸਿੰਘ, ਸੈਕਟਰੀ ਗੁਰਦੀਪ ਸਿੰਘ, ਪਰਮਜੀਤ ਸਿੰੰਘ ਪੰਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।