ਪਮਾਲ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਬੂਟੇ ਵੰਡ ਕੇ ਮਨਾਇਆ
ਮੁੱਲਾਂਪੁਰ-ਦਾਖਾ, 16 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਪਿੰਡ ਪਮਾਲ ਵਿਖੇ ਐੱਸ. ਸੀ.
ਮੁੱਲਾਂਪੁਰ-ਦਾਖਾ, 16 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਪਿੰਡ ਪਮਾਲ ਵਿਖੇ ਐੱਸ. ਸੀ. ਬੀ. ਸੀ. ਭਲਾਈ ਮੰਚ ਪਮਾਲ ਵਲੋਂ ਮਹਾਨ ਕ੍ਰਾਂਤੀਕਾਰੀ ਬਾਲਾ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਸ਼ਰਧਾ-ਸਤਿਕਾਰ ਨਾਲ ਮਨਾਇਆ ਗਿਆ। ਇਸ ਸਮਾਰੋਹ ’ਚ ਉਚੇਚਾ ਪਹੁੰਚੇ ਸਰਪੰਚ ਪਮਾਲ ਬਲਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਕਿ ਛੋਟੀ ਉਮਰ ਵਿਚ ਵੱਡੀਆਂ ਪੁਲਾਂਘਾ ਪੁੱਟਣ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਆਜ਼ਾਦੀ ਦੀ ਲਹਿਰ ਦਾ ਮੁੱਢ ਬੰਨਿਆਂ, ਸ਼ਹੀਦ ਸਰਾਭਾ ਦੀ ਮਹਾਨ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਦੇਸ਼-ਕੌਮ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲ ਕੇ ਸਮਾਜਿਕ ਬੁਰਾਈਆਂ ਦੇ ਖਾਤਮੇ ਅਤੇ ਤੰਦਰੁਸਤ ਸਮਾਜ ਦਾ ਪ੍ਰਣ ਕਰੀਏ। ਸਰਪੰਚ ਪਮਾਲ ਵਲੋਂ ਐੱਸ. ਸੀ. ਬੀ. ਸੀ. ਭਲਾਈ ਮੰਚ ਪਮਾਲ ਦੇ ਪ੍ਰਧਾਨ ਜਤਿੰਦਰ ਸਿੰਘ ਦੀ ਸਮੁੱਚੀ ਟੀਮ ਵਲੋਂ ਅੱਜ ਦੇ ਦਿਨ ਹਰਿਆਵਲ ਤਹਿਤ ਬੂਟੇ ਵੰਡੇ ਜਾਣ ਦੀ ਸ਼ਲਾਘਾ ਕੀਤੀ। ਮੰਚ ਦੇ ਪ੍ਰਧਾਨ ਜਤਿੰਦਰ ਸਿੰਘ ਪਮਾਲ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾ ਦੇ ਫੁੱਲ ਅਰਪਣ ਕਰਦਿਆਂ ਕਿਹਾ ਕਿ ਸਾਨੂੰ ਸ਼ਹੀਦ ਸਰਾਭਾ, ਹੋਰ ਇਨਕਲਾਬੀਆਂ ਦੇ ਆਦਰਸ਼ਾਂ ’ਤੇ ਚੱਲਣ ਲਈ ਵਚਨਬੱਧ ਹੋਣਾ ਚਾਹੀਦਾ। ਪਮਾਲ ਨੇ ਕਿਹਾ ਕਿ ਸਾਡੇ ਜ਼ਿਲ੍ਹੇ ਦਾ ਮਾਣ ਸ਼ਹੀਦ ਕਰਤਾਰ ਸਿੰਘ ਸਰਾਭਾ ਸਦਾ ਲਈ ਚੇਤਿਆਂ ਵਿਚ ਵਸਿਆ ਰਹੇਗਾ। ਪਿੰਡ ਪਮਾਲ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ 100 ਫਲਦਰ ਬੂਟੇ ਵੰਡੇ ਜਾਣ ਸਮੇਂ ਵੱਡਾ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਪ੍ਰਧਾਨ ਨਛੱਤਰ ਸਿੰਘ, ਪੰਚ ਖੁਸ਼ਪਾਲ ਸਿੰਘ, ਪੰਚ ਬੇਅੰਤ ਸਿੰਘ, ਪੰਚ ਲਖਬੀਰ ਸਿੰਘ, ਪੰਚ ਰਾਜਪਾਲ ਸਿੰਘ, ਸਾਬਕਾ ਸਰਪੰਚ ਅਮਰਜੀਤ ਸਿੰਘ ਅੰਬੀ, ਨਵਦੀਪ ਸਿੰਘ, ਨੰਬਰਦਾਰ ਦਰਸ਼ਨ ਸਿੰਘ, ਚੰਨਣ ਸਿੰਘ, ਭੁਪਿੰਦਰ ਸਿੰਘ, ਰਾਵਲ ਸਿੰਘ, ਬਲਦੇਵ ਸਿੰਘ, ਤਰਸੇਮ ਸਿੰਘ, ਨਰਿੰਦਰ ਸਿੰਘ, ਧਰਮਪਾਲ ਸਿੰਘ, ਹਰਦੀਪ ਸਿੰਘ, ਬਲਵੀਰ ਕੌਰ, ਪਰਮਜੀਤ ਕੌਰ ਤੇ ਹੋਰ ਮੌਜੂਦ ਸਨ।