16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਪ੍ਰਧਾਨ ਬਿੱਟੂ ਤੇ ਸਾਥੀਆਂ ਵਲੋਂ ਸ਼ਰਧਾਂਜਲੀ ਭੇਟ

ਪੱਖੋਵਾਲ ਸਰਾਭਾ/ਗੁਰੂਸਰ ਸੁਧਾਰ, 16 ਨਵੰਬਰ (ਖੁਸ਼ਵਿੰਦਰ ਸਿੰਘ ਸਰਾਭਾ, ਬਲਵਿੰਦਰ ਸਿੰਘ ਧਾਲੀਵਾਲ)- ਸ਼ਹੀਦ ਕਰਤਾਰ ਸਿੰਘ ਸਰਾਭਾ ਦੀ 111ਵੀਂ ਬਰਸੀ ਮੌਕੇ ਕੁੱਲ ਹਿੰਦ ਕਾਂਗਰਸ ਸੋਨੀਆ ਬ੍ਰਿਗੇਡ ਦੇ ਪੰਜਾਬ ਪ੍ਰਧਾਨ ਜਗਦੀਪ ਸਿੰਘ ਬਿੱਟੂ ਦੀ ਅਗਵਾਈ ਹੇਠ ਸੰਗਠਨ ਦੇ ਹੋਰਨਾਂ ਅਹੁਦੇਦਾਰਾਂ ਵਲੋਂ ਸ਼ਹੀਦ ਦੇ ਜੱਦੀ ਪਿੰਡ ਸਰਾਭਾ ਵਿਖੇ ਪਹੁੰਚ ਕੇ ਉਨ੍ਹਾਂ ਦੇ ਬੁੱਤ ’ਤੇ ਫੁੱਲ-ਮਾਲਾਵਾਂ ਭੇਟ ਕਰਦਿਆਂ ਸ਼ਰਧਾ ਤੇ ਸਤਿਕਾਰ ਨਾਲ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਜਗਦੀਪ ਸਿੰਘ ਬਿੱਟੂ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਬਹੁਤ ਛੋਟੀ ਉਮਰ ਵਿਚ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਕੇ ਇਤਿਹਾਸ ਵਿਚ ਅਮਿੱਟ ਛਾਪ ਛੱਡੀ।

Ad Position 21
No active advertisement
ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ ਕਰਨ ਸਮੇਂ ਸੋਨੀਆ ਬ੍ਰਿਗੇਡ ਪੰਜਾਬ ਪ੍ਰਧਾਨ ਜਗਦੀਪ ਸਿੰਘ ਬਿੱਟੂ ਨਾਲ ਸੰਗਠਨ ਦੇ ਹੋਰ ਅਹੁਦੇਦਾਰ। ਅਜੀਤ ਤਸਵੀਰ 17-11-2026
ਪੱਖੋਵਾਲ ਸਰਾਭਾ/ਗੁਰੂਸਰ ਸੁਧਾਰ, 16 ਨਵੰਬਰ (ਖੁਸ਼ਵਿੰਦਰ ਸਿੰਘ ਸਰਾਭਾ, ਬਲਵਿੰਦਰ ਸਿੰਘ ਧਾਲੀਵਾਲ)- ਸ਼ਹੀਦ ਕਰਤਾਰ ਸਿੰਘ ਸਰਾਭਾ ਦੀ 111ਵੀਂ ਬਰਸੀ ਮੌਕੇ ਕੁੱਲ ਹਿੰਦ ਕਾਂਗਰਸ ਸੋਨੀਆ ਬ੍ਰਿਗੇਡ ਦੇ ਪੰਜਾਬ ਪ੍ਰਧਾਨ ਜਗਦੀਪ ਸਿੰਘ ਬਿੱਟੂ ਦੀ ਅਗਵਾਈ ਹੇਠ ਸੰਗਠਨ ਦੇ ਹੋਰਨਾਂ ਅਹੁਦੇਦਾਰਾਂ ਵਲੋਂ ਸ਼ਹੀਦ ਦੇ ਜੱਦੀ ਪਿੰਡ ਸਰਾਭਾ ਵਿਖੇ ਪਹੁੰਚ ਕੇ ਉਨ੍ਹਾਂ ਦੇ ਬੁੱਤ ’ਤੇ ਫੁੱਲ-ਮਾਲਾਵਾਂ ਭੇਟ ਕਰਦਿਆਂ ਸ਼ਰਧਾ ਤੇ ਸਤਿਕਾਰ ਨਾਲ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਜਗਦੀਪ ਸਿੰਘ ਬਿੱਟੂ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਬਹੁਤ ਛੋਟੀ ਉਮਰ ਵਿਚ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਕੇ ਇਤਿਹਾਸ ਵਿਚ ਅਮਿੱਟ ਛਾਪ ਛੱਡੀ। ਉਨ੍ਹਾਂ ਦੀ ਦੇਸ਼ ਭਗਤੀ, ਦਲੇਰੀ ਤੇ ਕੁਰਬਾਨੀ ਹਮੇਸ਼ਾ ਦੇਸ਼ ਵਾਸੀਆਂ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਬਣੀ ਰਹੇਗੀ ਤੇ ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਦੇਸ਼, ਸਮਾਜ ਦੀ ਬਿਹਤਰੀ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਸੂਬਾ ਪ੍ਰਧਾਨ ਜਗਦੀਪ ਸਿੰਘ ਬਿੱਟੂ, ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਉੱਪਲ, ਸੂਬਾ ਕਾਰਜਕਾਰਨੀ ਕਮੇਟੀ ਮੈਂਬਰ ਨਿਰਮਲ ਸਿੰਘ ਤਲਵੰਡੀ, ਕਰਨਲ ਮੁਖਤਿਆਰ ਸਿੰਘ ਕੁਲਾਰ, ਕੈਪਟਨ ਲਾਲ ਸਿੰਘ, ਮਨਿੰਦਰ ਸਿੰਘ ਬੱਬੂ, ਥਾਣੇਦਾਰ ਮੁਖਤਿਆਰ ਸਿੰਘ ਘੁਮਾਣ, ਡਾ: ਨਵੀਨ ਕੌਸ਼ਲ ਟੂਸਾ ਜਨਰਲ ਸਕੱਤਰ ਪੰਜਾਬ, ਸਤਨਾਮ ਸਿੰਘ, ਸੂਬੇਦਾਰ ਰਜਿੰਦਰ ਸਿੰਘ, ਸੁਨੀਲ ਸ਼ਰਮਾ, ਸਰਬਜੀਤ ਸਿੰਘ, ਰਛਪਾਲ ਸਿੰਘ ਬਿੱਟੂ, ਹਰਪ੍ਰੀਤ ਸਿੰਘ ਹੈਪੀ, ਸੁਭਾਸ਼ ਜਿੰਦਲ, ਰਵਿੰਦਰ ਸਿੰਘ ਗਰੇਵਾਲ, ਸਰਵਣ ਸਿੰਘ ਮੱਲ੍ਹੀ, ਧੰਨਾ ਸਿੰਘ ਮੱਲ੍ਹੀ, ਹਰਪ੍ਰੀਤ ਸਿੰਘ ਜੋਤੀ, ਡਾ: ਰਛਪਾਲ ਸਿੰਘ, ਸੂਬੇਦਾਰ ਪਰਮਜੀਤ ਸਿੰਘ ਤੇ ਭਜਨ ਸਿੰਘ ਸਿੱਧੂ ਆਦਿ ਹਾਜ਼ਰ ਸਨ। 16Jag24
Ad Position 22
No active advertisement
ਪਿਛਲੀ ਖ਼ਬਰ ਈਸਟਵੁੱਡ ਇੰਟਰਨੈਸ਼ਲ ਸਕੂਲ ’ਚ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਗੁਰਮਤਿ ਭਵਨ ਪ੍ਰਬੰਧਕਾਂ ਵਲੋਂ ਬਲਵੰਤ ਕੌਰ ਸਿੱਧੂ ਦੇ ਸਹਿਯੋਗ ਨਾਲ ਰਕਬਾ ’ਚ ਅੰਗਹੀਣ ਸਹਾਇਤਾ ਕੈਂਪ
Ad Position 24