ਕਾਂਗਰਸ ਦੀ ਸਾਬਕਾ ਸੰਮਤੀ ਮੈਂਬਰ ਤੇ ਹੋਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ
ਗੁਰੂਸਰ ਸੁਧਾਰ, 17 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਵਿਧਾਨ ਸਭਾ ਹਲਕਾ ਰਾਏਕੋਟ ਦੇ ਪਿੰਡ ਘੁਮਾਣ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਾ ਜਦ ਕਾਂਗਰਸ ਦੀ ਸਾਬਕਾ ਬਲਾਕ ਸੰਮਤੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਜਥੇਬੰਦੀ ਵਿਚ ਸ਼ਮੂਲੀਅਤ ਕਰ ਲਈ। ਬੀਬੀ ਗੁਰਪ੍ਰੀਤ ਕੌਰ ਦੇ ਨਾਲ ਉਨ੍ਹਾਂ ਦੇ ਪੁੱਤਰ ਸੁਖਮਨ ਸਿੰਘ, ਤੇ ਸਾਥੀਆਂ ਗੁਰਸੇਮ ਕੌਰ, ਪਰਮਜੀਤ ਕੌਰ, ਗੁਰਮੀਤ ਕੌਰ, ਗੁਰਜੀਤ ਕੌਰ ਤੇ ਹੋਰਨਾਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਆਪਣੀ ਸ਼ਮੂਲੀਅਤ ਹਲਕਾ ਰਾਏਕੋਟ ਦੇ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਦੀ ਹਾਜ਼ਰੀ ਤੇ ਅਗਵਾਈ ਦੌਰਾਨ ਹੋਏ ਇਕ ਸੰਖੇਪ ਸਮਾਗਮ ਦੌਰਾਨ ਕੀਤੀ।
ਗੁਰੂਸਰ ਸੁਧਾਰ, 17 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਵਿਧਾਨ ਸਭਾ ਹਲਕਾ ਰਾਏਕੋਟ ਦੇ ਪਿੰਡ ਘੁਮਾਣ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਾ ਜਦ ਕਾਂਗਰਸ ਦੀ ਸਾਬਕਾ ਬਲਾਕ ਸੰਮਤੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਜਥੇਬੰਦੀ ਵਿਚ ਸ਼ਮੂਲੀਅਤ ਕਰ ਲਈ। ਬੀਬੀ ਗੁਰਪ੍ਰੀਤ ਕੌਰ ਦੇ ਨਾਲ ਉਨ੍ਹਾਂ ਦੇ ਪੁੱਤਰ ਸੁਖਮਨ ਸਿੰਘ, ਤੇ ਸਾਥੀਆਂ ਗੁਰਸੇਮ ਕੌਰ, ਪਰਮਜੀਤ ਕੌਰ, ਗੁਰਮੀਤ ਕੌਰ, ਗੁਰਜੀਤ ਕੌਰ ਤੇ ਹੋਰਨਾਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਆਪਣੀ ਸ਼ਮੂਲੀਅਤ ਹਲਕਾ ਰਾਏਕੋਟ ਦੇ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਦੀ ਹਾਜ਼ਰੀ ਤੇ ਅਗਵਾਈ ਦੌਰਾਨ ਹੋਏ ਇਕ ਸੰਖੇਪ ਸਮਾਗਮ ਦੌਰਾਨ ਕੀਤੀ। ਜਥੇਬੰਦੀ ਵਿਚ ਸ਼ਾਮਿਲ ਹੋਣ ਵਾਲੀਆਂ ਬੀਬੀਆਂ ਤੇ ਹੋਰਨਾਂ ਦਾ ਹਲਕਾ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਵਲੋਂ ਭਰਵਾਂ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਗਰੂਪ ਸਿੰਘ ਖ਼ਾਲਸਾ ਨੇ ਕਿਹਾ ਕਿ ਹਲਕਾ ਰਾਏਕੋਟ ਵਿਚ ਸਿਆਸੀ ਸਮੀਕਰਨ ਬਹੁਤ ਤੇਜ਼ੀ ਨਾਲ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹੱਕ ਵਿਚ ਬਦਲ ਰਹੇ ਹਨ ਤੇ ਪਿੰਡਾਂ, ਸ਼ਹਿਰਾਂ, ਕਸਬਿਆਂ ਵਿਚੋਂ ਜਥੇਬੰਦੀ ਨੂੰ ਮਿਲ ਰਿਹਾ ਭਰਪੂਰ ਹੁੰਗਾਰਾ ਇਸ ਗੱਲ ਦਾ ਸੰਕੇਤ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਹਲਕਾ ਰਾਏਕੋਟ ਸਮੇਤ ਸਮੁੱਚੇ ਸੂਬੇ ਦੇ ਵੋਟਰ ਜਥੇਬੰਦੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ। ਇਸ ਸਮੇਂ ਜਥੇਬੰਦੀ ਦੇ ਹੋਰਨਾਂ ਆਗੂਆਂ ਤੋਂ ਇਲਾਵਾ ਪਿੰਡ ਘੁਮਾਣ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ।