17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ ਕਾਰਨ ਦਾਣਾ ਮੰਡੀ ਰਾਏਕੋਟ ’ ਚ ਭਖਿਆ ਮਾਹੌਲ ਮੰਡੀਆਂ ’ਚ ਰੁਲਦੀ ਫ਼ਸਲ ਨੂੰ ਬਚਾਉਣ ਲਈ ਆੜ੍ਹਤੀਆਂ ਵਲੋਂ ਐੱਸ. ਡੀ. ਐੱਮ. ਨਾਲ ਮੀਟਿੰਗ

ਰਾਏਕੋਟ, 17 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਬੰਦ ਕਰਨ ਦੇ ਲਏ ਗਏ ਫ਼ੈਸਲੇ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਵਿਚ ਭਾਰੀ ਰੋਸ ਅਤੇ ਚਿੰਤਾ ਪਾਈ ਜਾ ਰਹੀ ਹੈ। ਇਸੇ ਗੰਭੀਰ ਮਸਲੇ ਨੂੰ ਲੈ ਕੇ ਅੱਜ ਆੜ੍ਹਤੀਆਂ ਐਸੋਸੀਏਸ਼ਨ ਰਾਏਕੋਟ ਦੇ ਵਫ਼ਦ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਕੁਮਾਰ ਬੌਵਾ ਗੋਇਲ ਦੀ ਅਗਵਾਈ ਹੇਠ ਸਬ-ਡਵੀਜ਼ਨਲ ਮੈਜਿਸਟ੍ਰੇਟ (ਐੱਸ.

Ad Position 21
No active advertisement
ਆੜ੍ਹਤੀਆ ਐਸੋਸੀਏਸ਼ਨ ਰਾਏਕੋਟ ਦੇ ਪ੍ਰਧਾਨ ਸੰਜੀਵ ਕੁਮਾਰ ਬੌਵਾ ਗੋਇਲ ਦੀ ਅਗਵਾਈ ਹੇਠ ਆੜ੍ਹਤੀਆਂ ਦਾ ਵਫ਼ਦ ਐੱਸ. ਡੀ. ਐੱਮ. ਰਾਏਕੋਟ ਨੂੰ ਪੱਤਰ ਸੌਂਪਦਾ ਹੋਇਆ। ਤਸਵੀਰ : ਬਲਵਿੰਦਰ ਸਿੰਘ ਲਿੱਤਰ 18-11-2026
ਰਾਏਕੋਟ, 17 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਬੰਦ ਕਰਨ ਦੇ ਲਏ ਗਏ ਫ਼ੈਸਲੇ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਵਿਚ ਭਾਰੀ ਰੋਸ ਅਤੇ ਚਿੰਤਾ ਪਾਈ ਜਾ ਰਹੀ ਹੈ। ਇਸੇ ਗੰਭੀਰ ਮਸਲੇ ਨੂੰ ਲੈ ਕੇ ਅੱਜ ਆੜ੍ਹਤੀਆਂ ਐਸੋਸੀਏਸ਼ਨ ਰਾਏਕੋਟ ਦੇ ਵਫ਼ਦ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਕੁਮਾਰ ਬੌਵਾ ਗੋਇਲ ਦੀ ਅਗਵਾਈ ਹੇਠ ਸਬ-ਡਵੀਜ਼ਨਲ ਮੈਜਿਸਟ੍ਰੇਟ (ਐੱਸ.ਡੀ.ਐੱਮ.) ਰਾਏਕੋਟ ਕਪਿਲ ਜਿੰਦਲ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਮੀਟਿੰਗ ਦੌਰਾਨ ਐੱਸ.ਡੀ.ਐੱਮ. ਰਾਏਕੋਟ ਕਪਿਲ ਜਿੰਦਲ ਨੂੰ ਜ਼ਮੀਨੀ ਹਕੀਕਤ ਤੋਂ ਜਾਣੂੰ ਕਰਵਾਉਂਦਿਆਂ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਕੁਮਾਰ ਬੌਵਾ ਗੋਇਲ ਨੇ ਦੱਸਿਆ ਕਿ ਇਸ ਵਾਰ ਕੁਦਰਤ ਦੀ ਮਿਹਰ ਸਦਕਾ ਤੇ ਕਿਸਾਨਾਂ ਦੀ ਸਖ਼ਤ ਮਿਹਨਤ ਕਾਰਨ ਝੋਨੇ ਦੀ ਫ਼ਸਲ ਦਾ ਝਾੜ ਪਿਛਲੇ ਸਾਲਾਂ ਦੇ ਮੁਕਾਬਲੇ ਕਾਫੀ ਵੱਧ ਨਿਕਲਿਆ ਹੈ, ਬਲਕਿ ਝਾੜ ਵੱਧ ਹੋਣ ਕਾਰਨ ਕੁੱਲ ਪੈਦਾਵਾਰ ਵਿਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ। ਵਫ਼ਦ ਨੇ ਪ੍ਰਸ਼ਾਸਨਿਕ ਅਧਿਕਾਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਖਰੀਦ ਮੁੜ ਸ਼ੁਰੂ ਨਾ ਕੀਤੀ ਗਈ ਤਾਂ ਮੰਡੀਆਂ ਵਿਚ ਪਿਆ ਹਜ਼ਾਰਾਂ ਕੁਇੰਟਲ ਝੋਨਾ ਖ਼ਰਾਬ ਹੋ ਸਕਦਾ ਹੈ, ਜਿਸ ਨਾਲ ਅੰਨਦਾਤੇ ਦੀ ਆਰਥਿਕਤਾ ਨੂੰ ਵੱਡੀ ਸੱਟ ਵੱਜੇਗੀ। ਪ੍ਰਧਾਨ ਬੌਵਾ ਗੋਇਲ ਨੇ ਐੱਸ.ਡੀ.ਐੱਮ. ਸਾਹਿਬਾਨ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਇਸ ਗੰਭੀਰ ਸਮੱਸਿਆ ਦੇ ਫੌਰੀ ਹੱਲ ਲਈ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਅਤੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਤੁਰੰਤ ਤਾਲਮੇਲ ਕਰਨ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦੀ ਸਹੂਲਤ ਅਤੇ ਆਰਥਿਕ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਝੋਨੇ ਦੀ ਸਰਕਾਰੀ ਖਰੀਦ ਦਾ ਸਮਾਂ ਘੱਟੋ-ਘੱਟ ਅਗਲੇ 15 ਦਿਨਾਂ ਤੱਕ ਹੋਰ ਵਧਾਇਆ ਜਾਵੇ ਤਾਂ ਜੋ ਮੰਡੀਆਂ ਵਿਚ ਆਉਣ ਵਾਲਾ ਬਚਿਆ ਹੋਇਆ ਝੋਨਾ ਨਿਰਵਿਘਨ ਵਿਕ ਸਕੇ। ਇਸ ਮੌਕੇ ਜਨਰਲ ਸਕੱਤਰ ਬਲਵਿੰਦਰ ਸਿੰਘ ਲਿੱਤਰ, ਸਰਪ੍ਰਸਤ ਗੁਰਮੇਲ ਸਿੰਘ ਧਾਲੀਵਾਲ, ਸਲਾਹਕਾਰ ਪ੍ਰਿਤਪਾਲ ਸਿੰਘ ਸੈਕਟਰੀ, ਖਜ਼ਾਨਚੀ ਅੰਮ੍ਰਿਤਪਾਲ ਸਿੰਘ ਜੌਹਲਾਂ, ਨਿਰਮਲ ਕੁੰਦਰਾ ਜਗਰਾਉਂ ਆਦਿ ਆੜ੍ਹਤੀਏ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਮਾਤਮਾ ਦੀ ਅਪਾਰ ਕਿਰਪਾ ਸਦਕਾ ਸਰਦਾਰੀਆਂ ਮਿਲਦੀਆਂ - ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਅਗਲੀ ਖ਼ਬਰ ਵਿਰੋਧੀ ਧਿਰਾਂ ਦਾ ਮੁੱਖ ਮੰਤਵ ‘ਆਪ’ ਦੀਆਂ ਲੋਕ ਪੱਖੀ ਨੀਤੀਆਂ ਤੋਂ ਲੋਕਾਂ ਦਾ ਧਿਆਨ ਭਟਕਾਉਣਾ-ਠੇਕੇਦਾਰ ਹਾਕਮ ਸਿੰਘ
Ad Position 24