17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪ੍ਰਮਾਤਮਾ ਦੀ ਅਪਾਰ ਕਿਰਪਾ ਸਦਕਾ ਸਰਦਾਰੀਆਂ ਮਿਲਦੀਆਂ - ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ

ਜਗਰਾਉਂ, 17 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨਤਮਸਤਕ ਹੋਏ। ਉਹ ਵਿਧਾਨ ਸਭਾ ਹਲਕਾ ਜਗਰਾਉਂ ਤੋਂ ਤੀਸਰੀ ਵਾਰ ਟਿਕਟ ਮਿਲਣ ’ਤੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਨਾਨਕਸਰ ਵਿਖੇ ਪਹੁੰਚੇ ਸਨ।

Ad Position 21
No active advertisement
ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੂੰ ਸ੍ਰੀ ਸਾਹਿਬ ਤੇ ਸਿਰਪਾਉ ਭੇਟ ਕਰਕੇ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ 18-11-2026
ਜਗਰਾਉਂ, 17 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨਤਮਸਤਕ ਹੋਏ। ਉਹ ਵਿਧਾਨ ਸਭਾ ਹਲਕਾ ਜਗਰਾਉਂ ਤੋਂ ਤੀਸਰੀ ਵਾਰ ਟਿਕਟ ਮਿਲਣ ’ਤੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਨਾਨਕਸਰ ਵਿਖੇ ਪਹੁੰਚੇ ਸਨ। ਇਥੇ ਮੁੱਖ ਦਰਬਾਰ ਵਿਖੇ ਮੱਥਾ ਟੇਕਣ ਉਪਰੰਤ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਨਾਲ ਰਲ ਕੇ ਪੂਰੇ ਦਰਬਾਰ ਦੀ ਸਫ਼ਾਈ ਵੀ ਕੀਤੀ। ਇਸ ਮੌਕੇ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਨੇ ਕਿਹਾ ਕਿ ਪ੍ਰਮਾਤਮਾ ਦੀ ਅਪਾਰ ਕ੍ਰਿਪਾ ਸਦਕੇ ਹੀ ਸਮਾਜ ਅੰਦਰ ਸਰਦਾਰੀਆਂ ਮਿਲਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ ਨੌਜਵਾਨੀ ਨਸ਼ਿਆਂ ਦਾ ਸ਼ਿਕਾਰ ਹੋ ਰਹੀ ਹੈ। ਇਸ ਦਾ ਮੁੱਖ ਕਾਰਨ ਬੇਰੁਜਗਾਰੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਨੂੰ ਬਚਾਉਣ ਲਈ ਹਰ ਵਰਗ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਉਹ ਨਿਮਾਣੀ ਸ਼ਰਧਾਲੂ ਬਣ ਕੇ ਗੁਰੂ ਘਰ ਆਈ ਹੈ। ਇਸ ਮੌਕੇ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਨੇ ਬੀਬਾ ਮਾਣੂੰਕੇ ਨੂੰ ਸ੍ਰੀ ਸਾਹਿਬ ਤੇ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਪਰਮਜੀਤ ਸਿੰਘ ਲੁਧਿਆਣਾ, ਅਵਤਾਰ ਸਿੰਘ ਬਿੱਟਾ, ਬਲਜੀਤ ਸਿੰਘ ਏ.ਐੱਸ.ਆਈ., ਗੁਰਸਿਮਰਨ ਸਿੰਘ, ਪਾਰਸ ਸਿੰਘ, ਗੁਰਮੁੱਖ ਸਿੰਘ, ਗੌਰਵ ਕਪੂਰ, ਜਗਦੀਪ ਸਿੰਘ ਕਾਉਂਕੇ, ਮਨਜਿੰਦਰ ਸਿੰਘ ਕੈਲਪੁਰ, ਚਰਨਜੀਤ ਸਿੰਘ, ਗੁਰਪ੍ਰੀਤ ਸਿੰਘ, ਲਵਪ੍ਰੀਤ ਸਿੰਘ ਤੇ ਰਵੀ ਕਪੂਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਵਾਸੀ ਤੋਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਮੋਬਾਈਲ ਤੇ ਸਾਈਕਲ ਖੋਹਿਆ ਅਗਲੀ ਖ਼ਬਰ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ ਕਾਰਨ ਦਾਣਾ ਮੰਡੀ ਰਾਏਕੋਟ ’ ਚ ਭਖਿਆ ਮਾਹੌਲ ਮੰਡੀਆਂ ’ਚ ਰੁਲਦੀ ਫ਼ਸਲ ਨੂੰ ਬਚਾਉਣ ਲਈ ਆ...
Ad Position 24