ਜਤਿੰਦਰਾ ਗ੍ਰੀਨਫੀਲਡ ਸਕੂਲ ਦੀਆਂ ਲੜਕੀਆਂ ਲੁਧਿਆਣਾ ਸਹੋਦਿਆ ਫੁੱਟਬਾਲ ਮੁਕਾਬਲੇ ’ਚ ਅੱਵਲ
ਗੁਰੂਸਰ ਸੁਧਾਰ, 18 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ ਵਿਖੇ ਕਰਵਾਏ ਗਏ ਲੁਧਿਆਣਾ ਸਹੋਦਿਆ ਸਕੂਲਜ਼ ਕੰਪਲੈਕਸ (ਵੈਸਟ) ਫੁੱਟਬਾਲ ਮੁਕਾਬਲੇ ਵਿਚ ਜਤਿੰਦਰਾ ਗ੍ਰੀਨਫੀਲਡ ਸਕੂਲ ਗੁਰੂਸਰ ਸੁਧਾਰ ਦੀ ਅੰਡਰ-17 ਲੜਕੀਆਂ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਲਈ ਬੇਹੱਦ ਮਾਣ ਵਾਲੀ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਮੈਨੇਜਰ ਡਾ.
ਗੁਰੂਸਰ ਸੁਧਾਰ, 18 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ ਵਿਖੇ ਕਰਵਾਏ ਗਏ ਲੁਧਿਆਣਾ ਸਹੋਦਿਆ ਸਕੂਲਜ਼ ਕੰਪਲੈਕਸ (ਵੈਸਟ) ਫੁੱਟਬਾਲ ਮੁਕਾਬਲੇ ਵਿਚ ਜਤਿੰਦਰਾ ਗ੍ਰੀਨਫੀਲਡ ਸਕੂਲ ਗੁਰੂਸਰ ਸੁਧਾਰ ਦੀ ਅੰਡਰ-17 ਲੜਕੀਆਂ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਲਈ ਬੇਹੱਦ ਮਾਣ ਵਾਲੀ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਮੈਨੇਜਰ ਡਾ. ਮਨਪ੍ਰੀਤ ਕੌਰ ਧਾਲੀਵਾਲ ਨੇ ਜੇਤੂ ਖਿਡਾਰਨਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਇਸੇ ਤਰ੍ਹਾਂ ਖੇਡਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਡਾ. ਧਾਲੀਵਾਲ ਨੇ ਕਿਹਾ ਕਿ ਅਜੋਕਾ ਦੌਰ ਖੇਡਾਂ ਦਾ ਜ਼ਮਾਨਾ ਹੈ ਅਤੇ ਇਸ ਖੇਤਰ ਵਿਚ ਸਖ਼ਤ ਮਿਹਨਤ ਸਦਕਾ ਵੱਡੀਆਂ ਬੁਲੰਦੀਆਂ ਹਾਸਲ ਕੀਤੀਆਂ ਜਾ ਸਕਦੀਆਂ ਹਨ। ਫੁੱਟਬਾਲ ਹੁਣ ਪੂਰੇ ਭਾਰਤ ਦੇ ਨਾਲ ਪੰਜਾਬ ਵਿਚ ਵੀ ਇਕ ਹਰਮਨਪਿਆਰੀ ਖੇਡ ਬਣ ਚੁੱਕੀ ਹੈ ਤੇ ਜਤਿੰਦਰਾ ਸਕੂਲ ਦੀਆਂ ਲੜਕੀਆਂ ਵਲੋਂ ਪਹਿਲਾ ਸਥਾਨ ਹਾਸਲ ਕਰਨਾ ਸੁਨਿਹਰੀ ਤੇ ਇਤਿਹਾਸਕ ਪ੍ਰਾਪਤੀ ਹੈ। ਸਕੂਲ ਪ੍ਰਿੰਸੀਪਲ ਚੰਦਰ ਸ਼ੇਖਰ ਨੇ ਸਮੂਹ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਖਿਡਾਰਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਤੁਹਾਡੇ ਇਸ ਸ਼ਾਨਦਾਰ ਕਦਮ ਨਾਲ ਸਕੂਲ ਦੀਆਂ ਹੋਰਨਾਂ ਲੜਕੀਆਂ ਨੂੰ ਵੀ ਉਤਸ਼ਾਹ ਮਿਲੇਗਾ ਅਤੇ ਉਹ ਵੀ ਖੇਡਾਂ ਦੇ ਖੇਤਰ ਵਿਚ ਅੱਗੇ ਆਉਣਗੀਆਂ। ਉਨ੍ਹਾਂ ਕਿਹਾ ਕਿ ਰਾਸ਼ਟਰੀ, ਅੰਤਰਰਾਸ਼ਟਰੀ ਪੱਧਰ ’ਤੇ ਖੇਡੀ ਜਾਂਦੀ ਫੁੱਟਬਾਲ ਵਿਚ ਤੁਹਾਡਾ ਭਵਿੱਖ ਬਹੁਤ ਹੀ ਉੱਜਵਲ ਹੋ ਸਕਦਾ ਹੈ।