ਪਿੰਡ ਸੱਤੋਵਾਲ ਵਿਖੇ ਪ੍ਰਭਦੀਪ ਸਿੰਘ ਨੱਥੋਵਾਲ ਵਲੋਂ ਭਰਵੀਂ ਮੀਟਿੰਗ
ਰਾਏਕੋਟ, 18 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਵਿਧਾਨ ਸਭਾ ਹਲਕਾ ਰਾਏਕੋਟ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਪ੍ਰਭਦੀਪ ਸਿੰਘ ਨੱਥੋਵਾਲ ਵਲੋਂ ਪਿੰਡ ਸੱਤੋਵਾਲ ਵਿਖੇ ਪਿੰਡ ਵਾਸੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ, ਪੰਜਾਬ ਪ੍ਰਤੀ ਪਾਰਟੀ ਦੇ ਦ੍ਰਿਸ਼ਟੀਕੋਣ ਤੇ ਲੋਕ ਹਿੱਤਾਂ ਲਈ ਕੀਤੇ ਗਏ ਕੰਮਾਂ ਬਾਰੇ ਜਾਣੂੰ ਕਰਵਾਇਆ।
ਰਾਏਕੋਟ, 18 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਵਿਧਾਨ ਸਭਾ ਹਲਕਾ ਰਾਏਕੋਟ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਪ੍ਰਭਦੀਪ ਸਿੰਘ ਨੱਥੋਵਾਲ ਵਲੋਂ ਪਿੰਡ ਸੱਤੋਵਾਲ ਵਿਖੇ ਪਿੰਡ ਵਾਸੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ, ਪੰਜਾਬ ਪ੍ਰਤੀ ਪਾਰਟੀ ਦੇ ਦ੍ਰਿਸ਼ਟੀਕੋਣ ਤੇ ਲੋਕ ਹਿੱਤਾਂ ਲਈ ਕੀਤੇ ਗਏ ਕੰਮਾਂ ਬਾਰੇ ਜਾਣੂੰ ਕਰਵਾਇਆ। ਮੀਟਿੰਗ ਦੌਰਾਨ ਪ੍ਰਭਦੀਪ ਸਿੰਘ ਨੱਥੋਵਾਲ ਨੇ ਪੰਜਾਬ ਦੀ ਮੌਜੂਦਾ ਸਥਿਤੀ ਦਾ ਜ਼ਿਕਰ ਕਰਦਿਆਂ ਨਸ਼ਿਆਂ ਤੇ ਗੈਂਗਸਟਰਵਾਦ ਦੇ ਮੁੱਦੇ ’ਤੇ ਵਿਰੋਧੀ ਪਾਰਟੀਆਂ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਅਤੇ ਗੈਂਗਸਟਰਵਾਦ ਵਰਗੀਆਂ ਚੁਣੌਤੀਆਂ ਗੰਭੀਰ ਚਿੰਤਾ ਦਾ ਵਿਸ਼ਾ ਹਨ। ਇੰਨ੍ਹਾਂ ਸਮੱਸਿਆਵਾਂ ਨੇ ਸੂਬੇ ਦੇ ਨੌਜਵਾਨਾਂ, ਮਾਪਿਆਂ ਅਤੇ ਆਮ ਲੋਕਾਂ ਦੀ ਚਿੰਤਾ ਵਧਾਈ ਹੋਈ ਹੈ। ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਤਰੱਕੀ, ਨੌਜਵਾਨਾਂ ਦੇ ਭਵਿੱਖ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪੰਜਾਬ ਦੇ ਹਿੱਤਾਂ ਲਈ ਪਾਰਟੀ ਦੀ ਭੂਮਿਕਾ ਬਾਰੇ ਵੀ ਆਪਣੇ ਵਿਚਾਰ ਸ਼ਾਂਝੇ ਕੀਤੇ। ਇਸ ਮੌਕੇ ਪਿੰਡ ਵਾਸੀਆਂ ਨਾਲ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਪ੍ਰਭਦੀਪ ਸਿੰਘ ਨੱਥੋਵਾਲ ਨੇ ਲੋਕਾਂ ਨਾਲ ਸੰਪਰਕ ਕਾਇਮ ਕਰਦਿਆਂ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇਣ ਦੀ ਗੱਲ ਕਹੀ। ਇਸ ਮੌਕੇ ਸਰਕਲ ਪ੍ਰਧਾਨ ਬਲਵਿੰਦਰ ਸਿੰਘ ਸੱਤੋਵਾਲ, ਰਾਜ ਸਿੰਘ ਸੱਤੋਵਾਲ, ਭੁਪਿੰਦਰ ਸਿੰਘ ਸੱਤੋਵਾਲ, ਸੁਖਦੇਵ ਸਿੰਘ ਸਾਬਕਾ ਸਰਪੰਚ, ਮਲਕੀਤ ਸਿੰਘ ਸਾਬਕਾ ਸਰਪੰਚ, ਦਿਲਬਾਗ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਸਾਬਕਾ ਸਰਪੰਚ ਮਨਪ੍ਰੀਤ ਸਿੰਘ ਨੱਥੋਵਾਲ, ਕੈਪਟਨ ਜੋਗਿੰਦਰ ਸਿੰਘ, ਜਸਵੀਰ ਸਿੰਘ , ਸੁਖਦੇਵ ਸਿੰਘ ਮਿਸਤਰੀ ਸਾਬਕਾ ਪੰਚ, ਕੁਲਦੀਪ ਸਿੰਘ ਮਾਣਕ, ਰਣਧੀਰ ਸਿੰਘ, ਕੁਲਦੀਪ ਸਿੰਘ ਕੀਪਾ, ਦਿਲਬਾਗ ਸਿੰਘ ਪ੍ਰਧਾਨ, ਕਰਤਾਰ ਸਿੰਘ, ਗੁਲਵੰਤ ਸਿੰਘ, ਜਸਵੰਤ ਸਿੰਘ ਬਿੱਲੂ, ਗੋਗੀ ਸਿੰਘ, ਸੋਹਣ ਸਿੰਘ ਸੋਨੀ, ਬਿੰਦਰਾ ਸਿੰਘ ਬੈਣੀਵਾਲ ਆਦਿ ਹਾਜ਼ਰ ਸਨ।