ਆਈ. ਟੀ. ਆਈ. ਸਰਾਭਾ ’ਚ ਸ਼ਹੀਦ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ
ਪੱਖੋਵਾਲ-ਸਰਾਭਾ, 18 ਨਵੰਬਰ (ਖੁਸ਼ਵਿੰਦਰ ਸਿੰਘ ਸਰਾਭਾ)- ਦਿਹਾਤੀ ਖੇਤਰ ਦੇ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੀ ਐੱਸ. ਕੇ.
ਪੱਖੋਵਾਲ-ਸਰਾਭਾ, 18 ਨਵੰਬਰ (ਖੁਸ਼ਵਿੰਦਰ ਸਿੰਘ ਸਰਾਭਾ)- ਦਿਹਾਤੀ ਖੇਤਰ ਦੇ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੀ ਐੱਸ. ਕੇ. ਐੱਸ. ਸਰਾਭਾ ਆਈ. ਟੀ. ਆਈ ’ਚ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ 111ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸੰਸਥਾ ਦੇ ਚੇਅਰਮੈਨ ਬਲਬੀਰ ਸਿੰਘ ਸੰਧੂ ਤੇ ਸਮੂਹ ਸਟਾਫ਼ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਬੁੱਤ ’ਤੇ ਨੱਤਮਸਤਕ ਹੋਣ ਉਪਰੰਤ ਉਨ੍ਹਾਂ ਦੀ ਆਈ.ਟੀ.ਆਈ ’ਚ ਸੁਸ਼ੋਭਿਤ ਤਸਵੀਰ ’ਤੇ ਫੁੱਲ ਮਾਲਵਾਂ ਭੇਂਟ ਕੀਤੀਆਂ। ਇਸ ਮੌਕੇ ਵਿਦਿਆਰਥੀਆਂ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਵਲੋਂ ਦੇਸ਼ ਦੀ ਆਜ਼ਾਦੀ ’ਚ ਪਾਏ ਯੋਗਦਾਨ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਸ਼ਹੀਦ ਦੇਸ਼ ਕੌਮ ਦਾ ਅਨਮੋਲ ਸਰਮਾਇਆ ਹਨ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ ਉਹ ਸਦਾ ਹੀ ਚੜ੍ਹਦੀ ਕਲਾ ’ਚ ਰਹਿੰਦੀਆਂ ਹਨ ਇਸ ਲਈ ਸਾਨੂੰ ਆਪਣੇ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ’ਤੇ ਜਨਮ ਦਿਹਾੜੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣੇ ਚਾਹੀਦੇ ਹਨ ਤਾਂ ਜੋ ਸਾਡੀ ਨੌਜਵਾਨ ਪੀੜੀ ’ਚ ਦੇਸ਼ ਸੇਵਾ ਦਾ ਜਜ਼ਬਾ ਬਰਕਰਾਰ ਰੱੱਖਿਆ ਜਾ ਸਕੇ। ਇਸ ਮੌਕੇ ਆਈ. ਟੀ. ਆਈ. ਦੇ ਵਿਦਿਆਰਥੀਆਂ ਨੇ ਸ਼ਹੀਦਾਂ ਦੇ ਜੀਵਨ ਨਾਲ ਜੁੜੀਆਂ ਕਵਿਤਾਵਾਂ, ਧਾਰਮਿਕ ਗੀਤਾਂ ਤੇ ਲੇਖਾਂ ਦੀ ਸਫ਼ਲ ਪੇਸ਼ਕਾਰੀ ਕੀਤੀ।ਸਮਾਗਮ ਦੌਰਾਨ ਅਧਿਆਪਕਾ ਅਮਨਦੀਪ ਕੌਰ, ਨੇਹਾ, ਹਰਜੀਥ ਸਿੰਘ ਸਮੇਤ ਸਮੂਹ ਵਿਦਿਆਰਥੀ ਹਾਜ਼ਰ ਸਨ।