18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਐੱਸ. ਜੀ. ਜੀ. ਐਜੂਕੇਸ਼ਨਲ ਸੁਸਾਇਟੀ ਨੇ ਇਨਾਮ ਵੰਡ ਸਮਾਰੋਹ ਕਰਵਾਇਆ

ਰਾਏਕੋਟ, 18 ਨਵੰਬਰ (ਸੁਸ਼ੀਲ)- ਸਥਾਨਕ ਐੱਸ. ਜੀ.

Ad Position 21
No active advertisement
ਅਜੀਤ ਡੈਸਕ 19-11-2026
ਰਾਏਕੋਟ, 18 ਨਵੰਬਰ (ਸੁਸ਼ੀਲ)- ਸਥਾਨਕ ਐੱਸ. ਜੀ. ਜੀ. ਐਜੂਕੇਸ਼ਨਲ ਸੁਸਾਇਟੀ ਅਧੀਨ ਚੱਲ ਰਹੇ ਮਾਨਵ ਵਿਕਾਸ ਵਿੱਦਿਆ ਕੇਂਦਰ ਸਕੂਲ ਅਤੇ ਐੱਸ.ਜੀ.ਜੀ. ਸੀਨੀ. ਸੈਕੰ: ਸਕੂਲ ਗੋਂਦਵਾਲ ਵਿਖੇ ਸਾਲਾਨਾ ਵਿੰਟਰ ਕਾਰਨੀਵਲ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਸਮਾਗਮ ਵਿਚ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਵਿੰਟਰ ਕਾਰਨੀਵਲ ਦੌਰਾਨ ਵਿਦਿਆਰਥੀਆਂ ਤੇ ਮਾਪਆਿਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਦਾ ਪ੍ਰਬੰਧ ਕੀਤਾ ਗਿਆ । ਬੱਚਿਆਂ ਅਤੇ ਮਾਪਿਆਂ ਨੇ ਇਨ੍ਹਾਂ ਖੇਡਾਂ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ ਤੇ ਖੂਬ ਆਨੰਦ ਮੰਨਿਆ। ਸਮਾਗਮ ਦਾ ਮੁੱਖ ਆਕਰਸ਼ਣ ਲੱਕੀ ਡਰਾਅ ਰਿਹਾ, ਜਿਸ ਵਿੱਚ ਕੁੱਲ 50 ਲੱਕੀ ਡਰਾਅ ਕੱਢੇ ਗਏ। ਪਹਿਲੇ ਤਿੰਨ ਮੁੱਖ ਇਨਾਮਾਂ ਵਿੱਚ ਫਰਿੱਜ਼, ਵਾਸ਼ਿੰਗ ਮਸ਼ੀਨ ਅਤੇ ਐੱਲ.ਈ.ਡੀ. ਟੀ.ਵੀ. ਸ਼ਾਮਿਲ ਸਨ। ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਸ਼ਾਨਦਾਰ ਅਤੇ ਆਕਰਸ਼ਕ ਇਨਾਮ ਜੇਤੂਆਂ ਨੂੰ ਦਿੱਤੇ ਗਏ। ਲੱਕੀ ਡਰਾਅ ਦੇ ਨਤੀਜਿਆਂ ਨੂੰ ਲੈ ਕੇ ਬੱਚਿਆਂ ਅਤੇ ਮਾਪਿਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਵਿੱਦਿਅਕ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸਤੀਸ਼ ਅੱਗਰਵਾਲ, ਪ੍ਰਿੰਸੀਪਲ ਡਾ. ਮਨਦੀਪ ਸਿੰਘ ਚਾਹਲ, ਵਾਇਸ ਪ੍ਰਿੰਸੀਪਲ ਸੁਨੀਲ ਸ਼ਰਮਾ, ਨੀਰਜ਼ ਗੁਪਤਾ, ਰਾਜ ਕੁਮਾਰ (ਰਾਜੂ ) ਅਤੇ ਹੋਰ ਸਕੂਲ ਕਮੇਟੀ ਮੈਂਬਰਜ਼ ਨੇ ਸਾਰੇ ਮਿਹਨਤੀ ਅਤੇ ਹੋਣਹਾਰ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਨਵੀਆਂ ਬੁਲੰਦੀਆਂ ਹਾਸਲ ਕਰਨ ਲਈ ਅਸ਼ੀਰਵਾਦ ਦਿੱਤਾ। ਅੰਤ ਵਿੱਚ ਸਕੂਲ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਡਾ. ਮਨਦੀਪ ਚਾਹਲ ਨੇ ਸਮੂਹ ਮਾਪਿਆਂ ਦਾ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਦਿੱਤੇ ਗਏ ਸਹਿਯੋਗ, ਵਿਸ਼ਵਾਸ ਤੇ ਭਰਪੂਰ ਸਮਰਥਨ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜੀ. ਟੀ. ਬੀ. ਕਾਲਜ ਦਾਖਾ ਵਿਖੇ ‘ਆਨਲਾਈਨ ਧੋਖਾਧੜੀ ਤੋਂ ਬਚਾਅ’ ਵਿਸ਼ੇ ’ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ ਵਿਖੇ ਸਹੋਦਿਆ ਸਕੂਲਜ਼ ਫੁੱਟਬਾਲ ਚੈਂਪੀਅਨਸ਼ਿਪ ਜਾਰੀ
Ad Position 24