ਨੰਬਰਦਾਰ ਹਰਪ੍ਰੀਤ ਸਿੰਘ ਸਰਾਂ ਤਲਵੰਡੀ, ਪ੍ਰਧਾਨ ਸਤਵਿੰਦਰ ਸਿੰਘ ਕੋਨੀ ਸਵੱਦੀ, ਗੁਰਸੇਵਕ ਸਿੰਘ ਤੂਰ ਸਵੱਦੀ ਤੇ ਸਾਬਕਾ ਸਰਪੰਚ ਸਾਧੂ ਸਿੰਘ ਦਿਲਸਾਦ ਸੇਖੂਪੁਰਾ
ਚੌਂਕੀਮਾਨ, 18 ਨਵੰਬਰ (ਤੇਜਿੰਦਰ ਸਿੰਘ ਚੱਢਾ)- ਨੰਬਰਦਾਰ ਹਰਪ੍ਰੀਤ ਸਿੰਘ ਸਰਾਂ ਤਲਵੰਡੀ, ਬਲਾਕ ਪ੍ਰਧਾਨ ਸਤਵਿੰਦਰ ਸਿੰਘ ਕੋਨੀ ਸਵੱਦੀ, ਸਮਾਜ ਸੇਵੀ ਗੁਰਸੇਵਕ ਸਿੰਘ ਤੂਰ ਸਵੱਦੀ ਤੇ ਸਾਬਕਾ ਸਰਪੰਚ ਸਾਧੂ ਸਿੰਘ ਦਿਲਸਾਦ ਸੇਖੂਪੁਰਾ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਮਸਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਤੇ ਸੂਬਾ ਪ੍ਰਧਾਨ ਅਮਨ ਅਰੋੜਾ (ਕੈਬਨਿਟ ਮੰਤਰੀ) ਸਮੇਤ ਸਮੁੱਚੀ ਲੀਡਰਸਿੱਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿੰਨ੍ਹਾਂ ਨੇ ਹਲਕਾ ਦਾਖਾ ਤੋਂ ਵਿਧਾਨ ਸਭਾ ਚੋਣਾਂ ਲਈ ਹਲਕਾ ਇੰਚਾਰਜ ਡਾ: ਕੰਵਲਨੈਨ ਸਿੰਘ ਕੰਗ ਨੂੰ ਉਮੀਦਵਾਰ ਐਲਾਨਿਆ ਜਿਸ ਨਾਲ ਸਮੁੱਚੇ ਹਲਕਾ ਵਾਸੀਆਂ ਵਿਚ ਖੁਸੀ ਦਾ ਮਾਹੌਲ ਹੈ ਕਿਉਂਕਿ ਡਾ: ਕੰਵਲਨੈਨ ਸਿੰਘ ਕੰਗ ਇਮਾਨਦਾਰ, ਪੜ੍ਹੇ ਲਿਖੇ ਤੇ ਵਧੀਆ ਸੋਚ ਦੇ ਮਾਲਕ ਹਨ ਜਿੰਨ੍ਹਾਂ ਨੇ ਬਿਨਾਂ ਕਿਸੇ ਮਤਭੇਦ ਦੇ ਹਲਕਾ ਇੰਚਾਰਜ ਬਣ ਕੇ ਵਿਕਾਸ ਦੇ ਕੰਮ ਕਰਵਾਏ ਤੇ ਲੋਕਾਂ ਨੂੰ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਸਹੂਲਤਾਂ ਪਹਿਲ ਦੇ ਆਧਾਰ ’ਤੇ ਦਿਵਾਈਆਂ ਤੇ ਹੁਣ ਹਲਕਾ ਵਾਸੀ 2027 ਵਿਚ ਡਾ: ਕੰਵਲਨੈਨ ਸਿੰਘ ਕੰਗ ਨੂੰ ਵੱਡੀ ਲੀਡ ਨਾਲ ਜਿਤਾ ਕੇ ਹਲਕੇ ਦੀ ਵਾਗਡੋਰ ਸੌਂਪਣਗੇ।