20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਭਾਕਿਯੂ (ਏਕਤਾ ਡਕੌਂਦਾ) ਹਸਨਪੁਰ ਵਲੋਂ ਨਿੱਜੀ ਗੋਲਡ ਲੋਨ ਕੰਪਨੀ ਦੇ ਦਫ਼ਤਰ ਅੱਗੇ ਪੱਕਾ ਮੋਰਚਾ ਸ਼ੁਰੂ

ਜੋਧਾਂ, 19 ਨਵੰਬਰ (ਗੁਰਵਿੰਦਰ ਸਿੰਘ ਹੈਪੀ)- ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ’ਤੇ ਸਥਿਤ ਕਸਬਾ ਜੋਧਾਂ ਬਾਜ਼ਾਰ ਵਿਖੇ ਇੱਕ ਨਿੱਜੀ ਗੋਲਡ ਲੋਨ ਕੰਪਨੀ ਦੇ ਦਫ਼ਤਰ ਅੱਗੇ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਹਸਨਪੁਰ ਦੇ ਆਗੂਆਂ ਤੇ ਕੰਪਨੀ ਦੀ ਠੱਗੀ ਦਾ ਸ਼ਿਕਾਰ ਹੋਏ ਪੀੜਤ ਲੋਕਾਂ ਵਲੋਂ ਅਣਮਿੱਥੇ ਸਮੇਂ ਲਈ ਪੱਕਾ ਧਰਨਾ ਲਗਾਇਆ ਗਿਆ। ਇਸ ਮੌਕੇ ਧਰਨਾਕਾਰੀਆਂ ਵੱਲੋਂ ਕੰਪਨੀ ਪ੍ਰਬੰਧਕਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟ ਕੀਤਾ ਗਿਆ।

Ad Position 21
No active advertisement
ਜੋਧਾਂ ਦੇ ਰਤਨ ਬਾਜ਼ਾਰ ਵਿਖੇ ਨਿੱਜੀ ਗੋਲਡ ਲੋਨ ਕੰਪਨੀ ਦੇ ਦਫ਼ਤਰ ਅੱਗੇ ਪੱਕਾ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਆਗੂ ਅਤੇ ਪੀੜਤ ਲੋਕ। ਤਸਵੀਰ: ਗੁਰਵਿੰਦਰ ਸਿੰਘ ਹੈਪੀ 20-11-2026
ਜੋਧਾਂ, 19 ਨਵੰਬਰ (ਗੁਰਵਿੰਦਰ ਸਿੰਘ ਹੈਪੀ)- ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ’ਤੇ ਸਥਿਤ ਕਸਬਾ ਜੋਧਾਂ ਬਾਜ਼ਾਰ ਵਿਖੇ ਇੱਕ ਨਿੱਜੀ ਗੋਲਡ ਲੋਨ ਕੰਪਨੀ ਦੇ ਦਫ਼ਤਰ ਅੱਗੇ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਹਸਨਪੁਰ ਦੇ ਆਗੂਆਂ ਤੇ ਕੰਪਨੀ ਦੀ ਠੱਗੀ ਦਾ ਸ਼ਿਕਾਰ ਹੋਏ ਪੀੜਤ ਲੋਕਾਂ ਵਲੋਂ ਅਣਮਿੱਥੇ ਸਮੇਂ ਲਈ ਪੱਕਾ ਧਰਨਾ ਲਗਾਇਆ ਗਿਆ। ਇਸ ਮੌਕੇ ਧਰਨਾਕਾਰੀਆਂ ਵੱਲੋਂ ਕੰਪਨੀ ਪ੍ਰਬੰਧਕਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਜਥੇਬੰਦੀ ਦੇ ਪ੍ਰਧਾਨ ਜਗਰੂਪ ਸਿੰਘ ਹਸਨਪੁਰ ਅਤੇ ਆਗੂ ਹਰਦੀਪ ਸਿੰਘ ਸਰਾਭਾ ਨੇ ਦੱਸਿਆ ਕਿ ਉਕਤ ਨਿੱਜੀ ਗੋਲਡ ਲੋਨ ਕੰਪਨੀ ਆਮ ਲੋਕਾਂ ਦਾ ਸੋਨਾ ਆਪਣੇ ਕੋਲ ਗਿਰਵੀ ਰੱਖ ਕੇ ਉਨ੍ਹਾਂ ਨੂੰ ਵਿਆਜ ’ਤੇ ਕਰਜ਼ਾ ਮੁਹੱਈਆ ਕਰਵਾਉਂਦੀ ਹੈ। ਉਨ੍ਹਾਂ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਜੋਧਾਂ ਬਰਾਂਚ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਗ੍ਰਾਹਕਾਂ ਦੇ ਭਰੋਸੇ ਨਾਲ ਖਿਲਵਾੜ ਕਰਦਿਆਂ ਵੱਡੇ ਪੱਧਰ ’ਤੇ ਘਪਲੇਬਾਜ਼ੀ ਕੀਤੀ ਗਈ ਹੈ। ਆਗੂਆਂ ਨੇ ਖੁਲਾਸਾ ਕੀਤਾ ਕਿ ਜੋਧਾਂ ਅਤੇ ਆਸ-ਪਾਸ ਦੇ ਇਲਾਕੇ ਦੇ ਕਰੀਬ 35 ਤੋਂ 40 ਭੋਲੇ-ਭਾਲੇ ਲੋਕਾਂ ਨਾਲ ਇਸ ਬਰਾਂਚ ਦੇ ਅਧਿਕਾਰੀਆਂ ਵੱਲੋਂ ਮਿਲੀਭੁਗਤ ਕਰਕੇ ਲੱਖਾਂ ਰੁਪਏ ਦੀ ਠੱਗੀ ਮਾਰੀ ਗਈ ਹੈ, ਜਿਸ ਕਾਰਨ ਲੋਕਾਂ ਦੀ ਖੂਨ-ਪਸੀਨੇ ਦੀ ਕਮਾਈ ਅਤੇ ਗਹਿਣੇ ਦਾਅ ’ਤੇ ਲੱਗ ਗਏ ਹਨ। ਕਿਸਾਨ ਆਗੂਆਂ ਨੇ ਕੰਪਨੀ ਦੇ ਉੱਚ ਅਧਿਕਾਰੀਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜਿੰਨ੍ਹਾਂ ਚਿਰ ਪੀੜਤ ਲੋਕਾਂ ਦਾ ਗਿਰਵੀ ਪਿਆ ਸੋਨਾ ਅਤੇ ਹੜੱਪੇ ਹੋਏ ਪੈਸੇ ਵਾਪਸ ਨਹੀਂ ਕੀਤੇ ਜਾਂਦੇ, ਓਨਾ ਚਿਰ ਇਹ ਧਰਨਾ ਦਿਨ-ਰਾਤ ਪੱਕੇ ਤੌਰ ’ਤੇ ਜਾਰੀ ਰਹੇਗਾ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਜਲਦ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਜੋਧਾਂ ਬਰਾਂਚ ਤੋਂ ਇਲਾਵਾ ਸੁਧਾਰ, ਲੁਧਿਆਣਾ, ਮੁੱਲਾਂਪੁਰ ਅਤੇ ਡੇਹਲੋਂ ਸਥਿਤ ਕੰਪਨੀ ਦੀਆਂ ਬਰਾਂਚਾਂ ਅੱਗੇ ਵੀ ਵਿਸ਼ਾਲ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਰੋਸ ਧਰਨੇ ਵਿੱਚ ਕੁਲਵਿੰਦਰ ਸਿੰਘ ਸਾਬਕਾ ਸਰਪੰਚ ਛੋਕਰ, ਕਰਨਪ੍ਰੀਤ ਸਿੰਘ ਢੈਪਈ, ਅਵਤਾਰ ਸਿੰਘ ਖੰਡੂਰ, ਭਗਵੰਤ ਸਿੰਘ ਮਨਸੂਰਾਂ, ਪਵਨਦੀਪ ਸਿੰਘ ਦੋਲੋਂ, ਲਖਵੀਰ ਸਿੰਘ ਠੱਕਰਵਾਲ, ਬਿਕਰਮ ਸਿੰਘ, ਪ੍ਰਭਜੋਤ ਸਿੰਘ ਆਸੀ ਕਲਾਂ, ਬੇਅੰਤ ਸਿੰਘ, ਬਲਜੀਤ ਸਿੰਘ ਛੋਕਰਾ, ਸਤਿੰਦਰ ਕੌਰ, ਸਿਕੰਦਰ ਸਿੰਘ, ਸੁਰਜੀਤ ਕੌਰ ਗੋਪਾਲਪੁਰ, ਹਰਪ੍ਰੀਤ ਸਿੰਘ ਲਲਤੋਂ, ਸੁਰਿੰਦਰ ਸਿੰਘ ਫੱਲੇਵਾਲ, ਰਵਿੰਦਰ ਸਿੰਘ ਜੋਧਾਂ, ਗਗਨਦੀਪ ਸਿੰਘ ਬੱਲੋਵਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੁਰਜ ਹਰੀ ਸਿੰਘ ਵੇਰਕਾ ਦੁੱਧ ਉਤਪਾਦਕ ਸਹਿਕਾਰੀ ਸਭਾ ਨੇ ਸਾਲਾਨਾ ਬੋਨਸ ਵੰਡਿਆ ਅਗਲੀ ਖ਼ਬਰ ਝੋਨੇ ਦੀ ਬੰਦ ਖ਼ਰੀਦ ਚਾਲੂ ਕਰਨ ਲਈ ਪ੍ਰਸ਼ਾਸਨ ਤੇ ਜਥੇਬੰਦੀਆਂ ਦੀ ਹੋਈ ਮੀਟਿੰਗ
Ad Position 24