20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਤੇਜਸ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਭਾਸ਼ਨ ਮੁਕਾਬਲੇ ’ਚ ਪਹਿਲਾ ਸਥਾਨ ਕੀਤਾ ਹਾਸਿਲ

ਚੌਂਕੀਮਾਨ, 19 ਨਵੰਬਰ (ਤੇਜਿੰਦਰ ਸਿੰਘ ਚੱਢਾ)- ਤੇਜਸ ਪਬਲਿਕ ਸਕੂਲ ਚੌਂਕੀਮਾਨ ਲਈ ਇਹ ਬੇਹੱਦ ਮਾਣ ਤੇ ਖੁਸ਼ੀ ਦਾ ਪਲ ਹੈ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਰਮਨੀਕ ਢਿੱਲੋਂ ਨੇ ਅੰਤਰ-ਸਕੂਲ ਵੈਦਿਕ ਭਾਸ਼ਣ ਮੁਕਾਬਲੇ ਦੇ ਪਹਿਲੇ ਗੇੜ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਹ ਮੁਕਾਬਲਾ ਵੇਦ ਪ੍ਰਚਾਰ ਮੰਡਲ ਲੁਧਿਆਣਾ ਵਲੋਂ ਲਾਲਾ ਲਾਜਪਤ ਰਾਏ ਡੀ.

Ad Position 21
No active advertisement
ਅਜੀਤ ਡੈਸਕ 20-11-2026
ਚੌਂਕੀਮਾਨ, 19 ਨਵੰਬਰ (ਤੇਜਿੰਦਰ ਸਿੰਘ ਚੱਢਾ)- ਤੇਜਸ ਪਬਲਿਕ ਸਕੂਲ ਚੌਂਕੀਮਾਨ ਲਈ ਇਹ ਬੇਹੱਦ ਮਾਣ ਤੇ ਖੁਸ਼ੀ ਦਾ ਪਲ ਹੈ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਰਮਨੀਕ ਢਿੱਲੋਂ ਨੇ ਅੰਤਰ-ਸਕੂਲ ਵੈਦਿਕ ਭਾਸ਼ਣ ਮੁਕਾਬਲੇ ਦੇ ਪਹਿਲੇ ਗੇੜ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਹ ਮੁਕਾਬਲਾ ਵੇਦ ਪ੍ਰਚਾਰ ਮੰਡਲ ਲੁਧਿਆਣਾ ਵਲੋਂ ਲਾਲਾ ਲਾਜਪਤ ਰਾਏ ਡੀ.ਏ.ਵੀ. ਕਾਲਜ ਜਗਰਾਉਂ ਵਿਖੇ ਕਰਵਾਇਆ ਗਿਆ, ਜਿਸ ਵਿਚ 11 ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਵਿਚ ਰਮਨੀਕ ਢਿੱਲੋਂ ਨੇ ‘ਆਜ਼ਾਦੀ ਦੀ ਲਹਿਰ ਵਿੱਚ ਆਰੀਆ ਸਮਾਜ ਦੀ ਭੂਮਿਕਾ’ ਵਿਸ਼ੇ ਉੱਤੇ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਗਿਆਨ ਭਰਪੂਰ ਭਾਸ਼ਣ ਪੇਸ਼ ਕੀਤਾ। ਉਸ ਨੇ ਆਪਣੇ ਵਿਚਾਰਾਂ ਨੂੰ ਪੂਰੇ ਆਤਮ-ਵਿਸ਼ਵਾਸ, ਸਪੱਸ਼ਟਤਾ ਅਤੇ ਸ਼ਾਨਦਾਰ ਬੋਲਣ ਦੀ ਕਲਾ ਨਾਲ ਪੇਸ਼ ਕਰਕੇ ਸਰੋਤਿਆਂ ਅਤੇ ਜੱਜਾਂ ਨੂੰ ਪ੍ਰਭਾਵਿਤ ਕੀਤਾ। ਇਸ ਮੌਕੇ ਸਕੂਲ ਦੀ ਅਧਿਆਪਕਾ ਅਤੇ ਮੁਕਾਬਲੇ ਦੀ ਇੰਚਾਰਜ ਮੈਡਮ ਸਿਮਰਨ ਨੇ ਰਮਨੀਕ ਨੂੰ ਤਿਆਰੀ ਕਰਵਾਉਣ ਅਤੇ ਉਸ ਦੀ ਪ੍ਰਤਿਭਾ ਨੂੰ ਨਿਖਾਰਨ ਵਿਚ ਅਹਿਮ ਭੂਮਿਕਾ ਨਿਭਾਈ। ਸਕੂਲ ਦੀ ਪ੍ਰਿੰਸੀਪਲ ਡਾ: ਬਲਵਿੰਦਰ ਕੌਰ ਨੇ ਇਸ ਸ਼ਾਨਦਾਰ ਪ੍ਰਾਪਤੀ ’ਤੇ ਰਮਨੀਕ ਢਿੱਲੋਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਤੇਜਸ ਪਬਲਿਕ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਾਹਿਤਕ, ਸੱਭਿਆਚਾਰਕ ਅਤੇ ਬੌਧਿਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਦਾ ਹੈ ਤਾਂ ਜੋ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਕਿੰਗਜ਼ਵੇ ਗਲੋਬਲ ਸਕੂਲ ਵਿਖੇ ਬਾਲ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਭਾਈ ਜਸਪ੍ਰੀਤ ਸਿੰਘ ਦਾ ਢਾਡੀ ਜਥਾ ਮਾਣੂੰਕੇ ਪੁੱਜਿਆ
Ad Position 24