20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਕਿੰਗਜ਼ਵੇ ਗਲੋਬਲ ਸਕੂਲ ਵਿਖੇ ਬਾਲ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਸਿੱਧਵਾਂ ਬੇਟ, 19 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਸਿੱਧਵਾਂ ਬੇਟ-ਕਿਸ਼ਨਪੁਰਾ ਸੜਕ ’ਤੇ ਸਥਿਤ ਤੇ ਪਿੰਡ ਪੱਤੀ ਮੁਲਤਾਨੀ ਦੇ ਨਜ਼ਦੀਕ ਕਿੰਗਜ਼ਵੇ ਗਲੋਬਲ ਸਕੂਲ ਵਿਖੇ ਬਾਲ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਵਿਦਿਆਰਥੀਆਂ ਦੇ ਵਿਸ਼ੇਸ਼ ਸਵਾਗਤ ਨਾਲ ਹੋਈ। ਸਮੂਹ ਸਟਾਫ਼ ਵਲੋਂ ਬੱਚਿਆਂ ਦਾ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 20-11-2026
ਸਿੱਧਵਾਂ ਬੇਟ, 19 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਸਿੱਧਵਾਂ ਬੇਟ-ਕਿਸ਼ਨਪੁਰਾ ਸੜਕ ’ਤੇ ਸਥਿਤ ਤੇ ਪਿੰਡ ਪੱਤੀ ਮੁਲਤਾਨੀ ਦੇ ਨਜ਼ਦੀਕ ਕਿੰਗਜ਼ਵੇ ਗਲੋਬਲ ਸਕੂਲ ਵਿਖੇ ਬਾਲ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਵਿਦਿਆਰਥੀਆਂ ਦੇ ਵਿਸ਼ੇਸ਼ ਸਵਾਗਤ ਨਾਲ ਹੋਈ। ਸਮੂਹ ਸਟਾਫ਼ ਵਲੋਂ ਬੱਚਿਆਂ ਦਾ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਸੁੰਦਰ ਸਵਾਗਤੀ ਅੰਦਾਜ਼ ਨੇ ਵਿਦਿਆਰਥੀਆਂ ਦੇ ਚਿਹਰਿਆਂ ’ਤੇ ਖੁਸ਼ੀ ਭਰ ਦਿੱਤੀ। ਉਪਰੰਤ ਵਿਦਿਆਰਥੀਆਂ ਨੂੰ ਬੈਜ ਲਗਾਏ ਗਏ। ਇਸ ਮੌਕੇ ਫੈਂਸੀ ਡਰੈੱਸ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਪਾਤਰਾਂ ਦੀ ਭੂਮਿਕਾ ਨਿਭਾ ਕੇ ਆਪਣੀ ਰਚਨਾਤਮਕਤਾ ਤੇ ਆਤਮ-ਵਿਸ਼ਵਾਸ ਦਾ ਪ੍ਰਦਰਸ਼ਨ ਕੀਤਾ।ਬੱਚਿਆਂ ਵਿਦਿਆਰਥੀਆਂ ਨੇ ਨਾਚ, ਗਾਇਨ ਤੇ ਸਕਿੱਟ ਰਾਹੀਂ ਆਪਣੀ ਪ੍ਰਤਿਭਾ ਸ਼ੋਅ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਕੂਲ ਦੇ ਪ੍ਰਮੋਟਰ ਜਸਵਿੰਦਰ ਸਿੰਘ ਸਿੱਧੂ, ਚੇਅਰਮੈਨ ਬਲਜੀਤ ਸਿੰਘ ਸਿੱਧੂ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਮਹੱਤਤਾ ਸਬੰਧੀ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਅਧਿਆਪਕਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅਖੀਰ ਵਿਚ ਵਿਦਿਆਰਥੀਆਂ ਨੂੰ ਮਠਿਆਈਆਂ ਵੰਡੀਆਂ ਗਈਆਂ ਅਤੇ ਉਨ੍ਹਾਂ ਦੇ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਪਿਆਰ ਅਤੇ ਸਨੇਹ ਨਾਲ ਤੋਹਫੇ ਭੇਂਟ ਕੀਤੇ। ਇਸ ਮੌਕੇ ਐੱਮ. ਡੀ. ਸਿਮਰਨਜੀਤ ਸਿੰਘ ਸਿੱਧੂ, ਪ੍ਰਿੰਸੀਪਲ ਗਗਨਦੀਪ ਸਿੰਘ, ਵਾਈਸ ਪ੍ਰਿੰਸੀਪਲ ਜਸਵਿੰਦਰ ਕੌਰ ਸਿੱਧੂ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਿਟਾ: ਹੈੱਡਮਾਸਟਰ ਗੁਰਦੇਵ ਸਿੰਘ ਹੰਸਰਾ ਦਾ ਅੰਤਿਮ ਸੰਸਕਾਰ ਕੱਲ੍ਹ ਅਗਲੀ ਖ਼ਬਰ ਤੇਜਸ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਭਾਸ਼ਨ ਮੁਕਾਬਲੇ ’ਚ ਪਹਿਲਾ ਸਥਾਨ ਕੀਤਾ ਹਾਸਿਲ
Ad Position 24