20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

‘ਪੰਜਾਬ ਦਾ ਕਰੋੜਪਤੀ’ ਮੁਕਾਬਲੇ ਰਾਹੀਂ ਨੌਜਵਾਨਾਂ ਨੂੰ ਆਪਣੀ ਕਾਬਲੀਅਤ ਦਿਖਾਉਣ ਲਈ ਵੱਡਾ ਮੰਚ ਮਿਲੇਗਾ-ਕੋਆਰਡੀਨੇਟਰ ਥਿੰਦ

ਜਗਰਾਉਂ, 20 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਦੇ ਨੌਜਵਾਨਾਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਆਪਣੀ ਕਾਬਲੀਅਤ ਦਿਖਾਉਣ ਦਾ ਮੌਕਾ ਦੇਣ ਲਈ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਿਲ੍ਹਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਵਿੱਕੀ ਥਿੰਦ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਜ਼ਿਲ੍ਹਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ 21-11-2026
ਜਗਰਾਉਂ, 20 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਦੇ ਨੌਜਵਾਨਾਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਆਪਣੀ ਕਾਬਲੀਅਤ ਦਿਖਾਉਣ ਦਾ ਮੌਕਾ ਦੇਣ ਲਈ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਿਲ੍ਹਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਵਿੱਕੀ ਥਿੰਦ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ਰਾਹੀਂ ਜੇਤੂ ਨੂੰ ਪੰਜਾਬ ਸਰਕਾਰ ਵਲੋਂ ਇੱਕ ਕਰੋੜ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸ ਮੁਕਾਬਲੇ ’ਚ 15 ਤੋਂ 30 ਸਾਲ ਉਮਰ ਦੇ ਨੌਜਵਾਨ ਹਿੱਸਾ ਲੈ ਸਕਦੇ ਹਨ ਅਤੇ ਕਈ ਪੜਾਵਾਂ ਵਿਚੋਂ ਹੁੰਦੇ ਹੋਏ ਉਮੀਦਵਾਰ ਫਾਈਨਲ ਤੱਕ ਪਹੁੰਚਣਗੇ। ਉਨ੍ਹਾਂ ਕਿਹਾ ਕਿ ਮੁਕਾਬਲੇ ਦੀ ਰਜਿਸਟ੍ਰੇਸ਼ਨ ਸਰਕਾਰੀ ਐਪ ਜਾਂ ਡਿਜ਼ੀਟਲ ਪਲੇਟਫਾਰਮ ਰਾਹੀਂ ਬਿਲਕੁੱਲ ਮੁਫ਼ਤ ਹੋਵੇਗੀ। ਕੋਆਰਡੀਨੇਟਰ ਥਿੰਦ ਨੇ ਕਿਹਾ ਕਿ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ ਪੰਜਾਬ ਦੇ ਨੌਜਵਾਨਾਂ ਲਈ ਕਈ ਪੱਖਾਂ ਤੋਂ ਲਾਹੇਵੰਦ ਸਾਬਿਤ ਹੋਵੇਗਾ ਕਿਉਂਕਿ ਮੁਕਾਬਲੇ ਦੇ ਵੱਖ-ਵੱਖ ਪੜਾਵਾਂ ਵਿੱਚ ਹਿੱਸਾ ਲੈਣ ਨਾਲ ਨੌਜਵਾਨਾਂ ਦੀ ਤਰਕਸ਼ਕਤੀ, ਆਤਮ-ਵਿਸ਼ਵਾਸ ਅਤੇ ਫ਼ੈਸਲਾ ਲੈਣ ਦੀ ਯੋਗਤਾ ਵਿੱਚ ਸੁਧਾਰ ਹੋਵੇਗਾ, ਉੱਥੇ ਜੇਤੂਆਂ ਨੂੰ ਮਿਲਣ ਵਾਲੀ ਇਨਾਮੀ ਰਾਸ਼ੀ ਉਨ੍ਹਾਂ ਦੇ ਭਵਿੱਖ ਦੇ ਸੁਪਨਿਆਂ ਨੂੰ ਪੂਰਾ ਕਰਨ ਵਿੱਚ ਮਦਦਗਾਰ ਹੋਵੇਗੀ। ਕੋਆਰਡੀਨੇਟਰ ਵਿੱਕੀ ਥਿੰਦ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲ ਪੰਜਾਬ ਦੇ ਨੌਜਵਾਨਾਂ ਨੂੰ ਨਵੀਆਂ ਉਚਾਈਆਂ ਹਾਸਲ ਕਰਨ ਲਈ ਉਤਸ਼ਾਹਿਤ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਔਰਤ ਕਾਬੂ ਅਗਲੀ ਖ਼ਬਰ ਸਵਾਮੀ ਰੂਪ ਚੰਦ ਜੈਨ ਸਕੂਲ ਦੇ ਵਿਦਿਆਰਥੀਆਂ ਦੀ ਆਈ.ਆਈ.ਟੀ. ਮੁੰਬਈ ਦੇ ਮੁਕਾਬਲਿਆਂ ਲਈ ਹੋਈ ਚੋਣ
Ad Position 24