21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਟਰੱਕ ਦੀ ਲਪੇਟ ਵਿੱਚ ਆ ਜਾਣ ਕਰਕੇ ਮੋਟਰਸਾਈਕਲ ਸਵਾਰ ਮਹਿਲਾ ਦੀ ਮੌਤ, ਪਤੀ ਜ਼ਖਮੀ

ਰਾਏਕੋਟ, 21 ਨਵੰਬਰ (ਸੁਸ਼ੀਲ)-ਅੱਜ ਸਵੇਰੇ 11:15 ਦੇ ਕਰੀਬ ਸ਼ਹਿਰ ਰਾਏਕੋਟ ਤੋਂ ਜਗਰਾਉਂ ਜਾਂਦੀ ਸੜਕ ’ਤੇ ਵੇਰਕਾ ਮਿਲਕ ਪਲਾਂਟ ਦੇ ਨੇੜੇ ਹੋਏ ਇੱਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਇੱਕ ਔਰਤ ਦੀ ਮੌਤ ਹੋ ਜਾਣ ਦੀ ਖ਼ਬਰ ਹੈ ਜਦਕਿ ਮੋਟਰਸਾਈਕਲ ਚਲਾ ਰਿਹਾ ਉਸਦਾ ਪਤੀ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਬੇਅੰਤ ਸਿੰਘ ਵਾਸੀ ਪਿੰਡ ਝੋਰੜਾਂ ਆਪਣੀ ਪਤਨੀ ਬਲਜੀਤ ਕੌਰ (55) ਨਾਲ ਆਪਣੇ ਮੋਟਰਸਾਈਕਲ ’ਤੇ ਰਾਏਕੋਟ ਦਵਾਈ ਲੈਣ ਲਈ ਆਏ ਸਨ, ਜਦ ਉਹ ਦਵਾਈ ਲੈਣ ਉਪਰੰਤ ਆਪਣੇ ਪਿੰਡ ਝੋਰੜਾਂ ਨੂੰ ਵਾਪਸ ਜਾ ਰਹੇ ਸਨ ਤਾਂ ਜਗਰਾਉਂ ਰੋਡ ਸਥਿਤ ਵੇਰਕਾ ਮਿਲਕ ਪਲਾਂਟ ਨੇੜੇ ਪਹੁੰਚੇ ਤਾਂ ਜਗਰਾਉਂ ਤਰਫੋਂ ਆ ਰਹੇ ਇੱਕ ਤੇਜ਼ ਰਫਤਾਰ ਟਰੱਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਆਪਣੀ ਚਪੇਟ ਵਿੱਚ ਲੈ ਲਿਆ।

Ad Position 21
No active advertisement
ਅਜੀਤ ਡੈਸਕ 22-11-2026
ਰਾਏਕੋਟ, 21 ਨਵੰਬਰ (ਸੁਸ਼ੀਲ)-ਅੱਜ ਸਵੇਰੇ 11:15 ਦੇ ਕਰੀਬ ਸ਼ਹਿਰ ਰਾਏਕੋਟ ਤੋਂ ਜਗਰਾਉਂ ਜਾਂਦੀ ਸੜਕ ’ਤੇ ਵੇਰਕਾ ਮਿਲਕ ਪਲਾਂਟ ਦੇ ਨੇੜੇ ਹੋਏ ਇੱਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਇੱਕ ਔਰਤ ਦੀ ਮੌਤ ਹੋ ਜਾਣ ਦੀ ਖ਼ਬਰ ਹੈ ਜਦਕਿ ਮੋਟਰਸਾਈਕਲ ਚਲਾ ਰਿਹਾ ਉਸਦਾ ਪਤੀ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਬੇਅੰਤ ਸਿੰਘ ਵਾਸੀ ਪਿੰਡ ਝੋਰੜਾਂ ਆਪਣੀ ਪਤਨੀ ਬਲਜੀਤ ਕੌਰ (55) ਨਾਲ ਆਪਣੇ ਮੋਟਰਸਾਈਕਲ ’ਤੇ ਰਾਏਕੋਟ ਦਵਾਈ ਲੈਣ ਲਈ ਆਏ ਸਨ, ਜਦ ਉਹ ਦਵਾਈ ਲੈਣ ਉਪਰੰਤ ਆਪਣੇ ਪਿੰਡ ਝੋਰੜਾਂ ਨੂੰ ਵਾਪਸ ਜਾ ਰਹੇ ਸਨ ਤਾਂ ਜਗਰਾਉਂ ਰੋਡ ਸਥਿਤ ਵੇਰਕਾ ਮਿਲਕ ਪਲਾਂਟ ਨੇੜੇ ਪਹੁੰਚੇ ਤਾਂ ਜਗਰਾਉਂ ਤਰਫੋਂ ਆ ਰਹੇ ਇੱਕ ਤੇਜ਼ ਰਫਤਾਰ ਟਰੱਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਬੇਅੰਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਬਲਜੀਤ ਕੌਰ ਜ਼ਖ਼ਮੀ ਹੋ ਗਏ। ਦੋਨਾਂ ਨੂੰ ਜ਼ਖ਼ਮੀ ਹਾਲਤ ਵਿੱਚ ਰਾਏਕੋਟ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਆਂਦਾ ਗਿਆ, ਜਿੱਥੇ ਬਲਜੀਤ ਕੌਰ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਲੁਧਿਆਣੇ ਹਸਪਤਾਲ ਹੀ ਰੈਫਰ ਕਰ ਦਿੱਤਾ ਗਿਆ। ਜਿੱਥੇ ਬਲਜੀਤ ਕੌਰ ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ ਬਲਜੀਤ ਕੌਰ ਰਸਤੇ ਵਿੱਚ ਹੀ ਦਮ ਤੋੜ ਗਈ ਅਤੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਮੁਤਾਬਿਕ ਬੇਅੰਤ ਸਿੰਘ ਅਤੇ ਬਲਜੀਤ ਕੌਰ ਦੋਨੋਂ ਪਿੰਡ ਝੋਰੜਾਂ ਵਿੱਚ ਇਕੱਲੇ ਹੀ ਰਹਿੰਦੇ ਸਨ ਜਦ ਕਿ ਉਹਨਾਂ ਦੇ ਦੋ ਬੇਟੇ ਕੈਨੇਡਾ ਵਿੱਚ ਰਹਿੰਦੇ ਹਨ। ਰਾਏਕੋਟ ਸਿਟੀ ਪੁਲਿਸ ਵੱਲੋਂ ਇਸ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਦੋਸਤੀ ਦੀ ਆੜ ’ਚ ਲੁੱਟਾਂ-ਖੋਹਾਂ ਦਾ ਜਾਲ, ਮਹਿਲਾ ਮਿੱਤਰ ਸਣੇ 3 ਗ੍ਰਿਫ਼ਤਾਰ ਅਗਲੀ ਖ਼ਬਰ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ ਅਤੇ ਹਰਬਖਸ਼ੀਸ਼ ਸਿੰਘ ਚੱਕ ਭਾਈ ਕਾ 26 ਦੀ ਕਿਸਾਨ ਰੈਲੀ ਸੰਬੰਧੀ ਬੀਕੇਯੂ ਡਕੌਂਦਾ ਦੀ ਜ਼ਿ...
Ad Position 24