21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪਿੰਡ ਤਲਵੰਡੀ ਖੁਰਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਚੌਂਕੀਮਾਨ, 21 ਨਵੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਤਲਵੰਡੀ ਖੁਰਦ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਗ੍ਰਾਮ ਪੰਚਾਇਤ, ਐੱਨ. ਆਰ.

Ad Position 21
No active advertisement
ਅਜੀਤ ਡੈਸਕ 22-11-2026
ਚੌਂਕੀਮਾਨ, 21 ਨਵੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਤਲਵੰਡੀ ਖੁਰਦ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਗ੍ਰਾਮ ਪੰਚਾਇਤ, ਐੱਨ.ਆਰ.ਆਈਜ਼ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ। ਇਸ ਮੌਕੇ ਭਾਈ ਬਲਕਰਨ ਸਿੰਘ ਬਾਜ ਕੋਰਿਆ ਵਾਲਿਆਂ ਦੇ ਢਾਡੀ ਜੱਥੇ ਨੇ ਵਾਰਾਂ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੁਆਰਾ ਕੀਤੀਆਂ ਚਾਰ ਉਦਾਸੀਆਂ ਬਾਰੇ ਜਾਣੂੰ ਕਰਵਾਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੁਖਦਰਸ਼ਨ ਸਿੰਘ ਦਾਖਾ ਦੇ ਕੀਰਤਨੀ ਜੱਥੇ ਨੇ ਨਗਰ ਕੀਰਤਨ ਵਿਚ ਪਰਿਕਰਮਾ ਕਰ ਰਹੀ ਸੰਗਤ ਨੂੰ ਵਾਹਿਗੁਰੂ-ਵਾਹਿਗੁਰੂ ਦਾ ਜਾਪ ਕਰਵਾ ਕੇ ਗੁਰੂ ਨਾਲ ਜੋੜਿਆ। ਇਸ ਮੌਕੇ ਵੱਖ-ਵੱਖ ਪੜ੍ਹਾਵਾਂ ’ਤੇ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਫੁੱਲਾਂ ਦੀ ਵਰਖਾ ਕਰਕੇ ਕੀਤਾ ਗਿਆ। ਇਸ ਮੌਕੇ ਸਰਪੰਚ ਇੰਸਪੈਕਟਰ ਹਰਮਿੰਦਰ ਸਿੰਘ ਸਰਾਂ, ਗਿਆਨੀ ਜਸਮਿੰਦਰ ਸਿੰਘ ਸਰਾਂ ਤੇ ਗਿਆਨੀ ਜਤਿੰਦਰ ਸਿੰਘ ਧਨੋਆ ਅਗਵਾਈ ਵਿਚ ਗੁਰਦੁਆਰਾ ਕਮੇਟੀ ਦੇ ਆਹੁਦੇਦਾਰਾਂ ਤੇ ਪਤਵੰਤੇ ਸੱਜਣਾਂ ਨੇ ਪੰਜ ਪਿਆਰਿਆ ਤੇ ਨਿਸ਼ਾਨਚੀ ਸਿੰਘਾਂ ਸਮੇਤ ਭਾਈ ਬਲਕਰਨ ਸਿੰਘ ਬਾਜ ਕੋਰਿਆ ਵਾਲਿਆਂ ਦਾ ਸਿਰਪਾਉ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸਟੇਜ਼ ਸੈਕਟਰੀ ਦੀ ਸੇਵਾ ਗਿਆਨੀ ਜਸਮਿੰਦਰ ਸਿੰਘ ਸਰਾਂ ਵੱਲੋਂ ਕੀਤੀ ਗਈ। ਇਸ ਮੌਕੇ ਗ੍ਰਾਮ ਪੰਚਾਇਤ, ਐੱਨ.ਆਰ ਆਈਜ਼ ਤੇ ਨੌਜਵਾਨ ਵੀਰਾਂ ਵੱਲੋਂ ਸੰਗਤਾਂ ਲਈ ਚਾਹ ਪਕੌੜਿਆਂ, ਸਮੋਸਿਆਂ ਦੇ ਲੰਗਰ ਸਮੇਤ ਗੁਰੂ ਕਾ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਮਨਪ੍ਰੀਤ ਸਿੰਘ ਮਾਟਾ ਸਰਾਂ, ਪੰਚ ਬਾਰਾ ਸਿੰਘ ਸਰਾਂ, ਮਨਮੋਹਨ ਸਿੰਘ ਸਰਾਂ, ਜਸਪਾਲ ਸਿੰਘ ਜੱਸੀ, ਜਸਵਿੰਦਰ ਸਿੰਘ ਸਰਾਂ, ਹਰਦੀਪ ਸਿੰਘ ਔਜਲਾ, ਜਗਮੋਹਨ ਸਿੰਘ ਔਜਲਾ, ਰਣਜੀਤ ਸਿੰਘ ਧਨੋਆ, ਜਗਦੇਵ ਸਿੰਘ, ਸੰਤੋਖ ਸਿੰਘ ਸਰਾਂ, ਡਾ: ਹਰਿੰਦਰ ਸਿੰਘ ਹੰਸਰਾ, ਹਰਬੰਸ ਸਿੰਘ ਥਿੰਦ, ਗੁਰਪਿੰਦਰ ਸਿੰਘ ਸਰਾਂ, ਬਲਵੰਤ ਸਿੰਘ, ਗੁਰਜਿੰਦਰ ਸਿੰਘ ਸਰਾਂ, ਭਾਈ ਮੇਜਰ ਸਿੰਘ, ਮਨਜਿੰਦਰ ਸਿੰਘ, ਹੰਸਰਾਮ, ਸ਼ਿੰਗਾਰਾ ਸਿੰਘ ਸਰਾਂ, ਸੁਰਜੀਤ ਸਿੰਘ ਧਨੋਆ, ਸਾਬਕਾ ਪ੍ਰਧਾਨ ਗੁਰਚਰਨ ਸਿੰਘ ਸਰਾਂ, ਸਾਬਕਾ ਪ੍ਰਧਾਨ ਸੁਦਦਾਗਰ ਸਿੰਘ, ਜਸਕਰਨਜੀਤ ਸਿੰਘ ਸਰਾਂ, ਪ੍ਰਤਾਪ ਸਿੰਘ ਸਰਾਂ, ਨਰਿੰਦਰਪਾਲ ਸਿੰਘ ਸਰਾਂ, ਗਿਆਨੀ ਗੁਰਚਰਨ ਸਿੰਘ ਘੁਮਾਣ, ਜਗਦੀਪ ਸਿੰਘ ਸਰਾਂ ਆਦਿ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। 21Jag03
Ad Position 22
No active advertisement
ਪਿਛਲੀ ਖ਼ਬਰ ਗੁਰਵਿੰਦਰਜੀਤ ਸਿੰਘ ਦੇ ਉੱਪ ਰਜਿਸਟਰਾਰ ਸਹਿਕਾਰੀ ਸਭਾਵਾਂ ਲੁਧਿਆਣਾ ਵਜੋਂ ਅਹੁਦਾ ਸੰਭਾਲਣ ’ਤੇ ਖੇਤੀਬਾੜੀ ਸਭਾਵਾਂ ਵਲੋਂ ਭ... ਅਗਲੀ ਖ਼ਬਰ ‘ ਆਪ’ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਖੇਡ ਮੈਦਾਨਾਂ ਵੱਲ ਤੋਰਿਆ-ਵਿਧਾਇਕ ਹਾਕਮ ਸਿੰਘ
Ad Position 24